Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਿਆ ਸ਼੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੀ ਸਫਾਈ ਅਤੇ ਪ੍ਰਬੰਧਾਂ ਦਾ ਜਾਇਜ਼ਾ

ਛੇਤੀ ਹੀ ਇਸ ਰਸਤੇ ਉੱਤੇ ਚਲਾਈਆਂ ਜਾਣਗੀਆਂ ਗੋਲਫ ਕਾਰਟ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 06 Jul 2025

Last updated on: Jul 08, 2025, 11:23 IST

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਜਿਨਾਂ ਨੇ ਕੱਲ੍ਹ ਹੀ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਟਾਉਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਦੀ ਸਫਾਈ ਅਤੇ ਪ੍ਰਬੰਧਾਂ ਨੂੰ ਹੋਰ ਵਧੀਆ ਕਰਨ ਲਈ ਅਡਾਪਟ ਕੀਤਾ ਹੈ, ਨੇ ਅੱਜ ਛੁੱਟੀ ਤੇ ਬਾਵਜੂਦ ਅਧਿਕਾਰੀਆਂ ਦੇ ਨਾਲ ਮੌਕੇ ਦਾ ਜਾਇਜ਼ਾ ਲਿਆ। ਉਹਨਾਂ ਦੱਸਿਆ ਕਿ ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ਉੱਤੇ ਆਉਂਦੀਆਂ ਸਮੱਸਿਆਵਾਂ ਨੂੰ ਦੂਰ ਕਰਨ, ਉਹਨਾਂ ਨੂੰ ਸੁਰੱਖਿਅਤ ਅਤੇ ਸੋਹਣਾ ਬਣਾਉਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਗਈ ਅਗਵਾਈ ਤਹਿਤ ਅਸੀਂ ਜ਼ਿਲ੍ਹੇ ਦੀਆਂ 41 ਸੜਕਾਂ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਅਡਾਪਟ ਕਰਵਾ ਦਿੱਤੀਆਂ ਹਨ ਅਤੇ ਮੇਰੇ ਹਿੱਸੇ ਇਸ ਰਸਤੇ ਦੀ ਸੇਵਾ ਆਈ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਸਾਹਨੀ ਨੇ ਕਿਹਾ ਕਿ ਭਾਵੇਂ ਇਹ ਰਸਤਾ ਬਹੁਤ ਵਧੀਆ ਹੈ ਪਰ ਅਸੀਂ ਇਸ ਨੂੰ ਕਾਰਪੋਰੇਸ਼ਨ ਅਤੇ ਹੋਰ ਵਿਭਾਗਾਂ ਦੀ ਸਹਾਇਤਾ ਨਾਲ ਹੋਰ ਸੁੰਦਰ ਬਣਾਵਾਂਗੇ। ਉਹਨਾਂ ਦੱਸਿਆ ਕਿ ਇੱਥੇ ਛੇਤੀ ਹੀ ਸ਼ਰਧਾਲੂਆਂ ਦੀ ਲੋੜ ਲਈ ਗੋਲਫ ਕਾਰਟ ਸ਼ੁਰੂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਰਸਤੇ ਵਿੱਚ ਡਸਟਬਿਨ ਦੀ ਸੁਵਿਧਾ ਦਿੱਤੀ ਜਾਵੇਗੀ ਅਤੇ ਦੁਕਾਨਦਾਰਾਂ ਨੂੰ ਵੀ ਆਪਣੀਆਂ ਦੁਕਾਨਾਂ ਦੇ ਬਾਹਰ ਡਸਟਬਿਨ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਇਸ ਰਸਤੇ ਦੀ ਸਫਾਈ ਬਿਹਤਰ ਹੋਵੇ।

ਉਹਨਾਂ ਕਿਹਾ ਕਿ ਇਹ ਸ੍ਰੀ ਦਰਬਾਰ ਸਾਹਿਬ ਨੂੰ ਜਾਂਦਾ ਸਭ ਤੋਂ ਪਵਿੱਤਰ ਰਸਤਾ ਹੈ ਅਤੇ ਵਾਹਿਗੁਰੂ ਨੇ ਮੈਨੂੰ ਇੱਥੋਂ ਦੀ ਸੇਵਾ ਦਿੱਤੀ ਹੈ ।  ਮੈਂ ਇਸ ਰਸਤੇ ਨੂੰ ਹੋਰ ਬਿਹਤਰ ਬਣਾਉਣ ਲਈ ਆਪਣੇ ਟੀਮ ਨਾਲ ਮਿਲ ਕੇ ਕੰਮ ਕਰਾਂਗੀ ਅਤੇ ਕੋਸ਼ਿਸ਼ ਹੋਵੇਗੀ ਕਿ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਵਧੀਆ ਅਨੁਭਵ ਹੋਵੇ। ਇਸ ਮੌਕੇ ਐਸਪੀ ਸ੍ਰੀਮਤੀ ਅਮਨਦੀਪ ਕੌਰ, ਐਸਈ ਕਾਰਪੋਰੇਸ਼ਨ ਸ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD