Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

ਗੈਂਗਸਟਰਾਂ ਵੱਲੋਂ ਪੰਜਾਬ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਾਉਣ ਦਾ ਦੋਸ਼ ਲਗਾਇਆ

Web Admin

Web Admin

5 Dariya News

ਚੰਡੀਗੜ੍ਹ , 07 Jul 2025

Last updated on: Jul 08, 2025, 13:48 IST

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅਬੋਹਰ ਵਿੱਚ ਵਪਾਰੀ ਸੰਜੇ ਵਰਮਾ ਦੇ ਕਤਲ ਦੀ ਘਿਨਾਉਣੀ ਵਾਰਦਾਤ ਦੀ ਨਿੰਦਾ ਕੀਤੀ ਹੈ। ਇਸ ਮੌਕੇ ਵੜਿੰਗ ਨੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਅਜਿਹੇ ਦੁਖਦਾਈ ਹਾਲਾਤਾਂ ਵਿੱਚ ਪਰਿਵਾਰ ਨੂੰ ਹੋਏ ਨਾ ਪੂਰਾ ਹੋਣ ਵਾਲੇ ਘਾਟੇ ਮੌਕੇ ਉਨ੍ਹਾਂ ਨਾਲ ਖੜ੍ਹੇ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਆਪਣੀ ਸਮੁੱਚੀ ਅਸਫਲਤਾ ਲਈ ਜ਼ਿੰਮੇਵਾਰ ਠਹਿਰਾਇਆ, ਜਿਸਨੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹੌਸਲਾ ਦਿੱਤਾ ਹੈ। ਜਿਹੜੇ ਸੂਬੇ ਵਿੱਚ ਅਜਿਹੇ ਘਿਨਾਉਣੇ ਅਪਰਾਧ ਕਰਨ ਤੋਂ ਬਾਅਦ ਵੀ ਕਾਨੂੰਨ ਦੇ ਸ਼ਿਕੰਜੇ ਤੋਂ ਬਾਹਰ ਹਨ।

ਉਨ੍ਹਾਂ ਖੁਲਾਸਾ ਕੀਤਾ ਕਿ ਹਾਲ ਹੀ ਪੰਜਾਬ ਅੰਦਰ ਵਾਪਰੀਆਂ ਘਟਨਾਵਾਂ ਦੇ ਸਿਲਸਿਲੇ ਵਿੱਚ ਇਸ ਘਟਨਾ ਨੇ ਪੰਜਾਬ ਦੇ ਲੋਕਾਂ, ਖਾਸ ਕਰਕੇ ਵਪਾਰਕ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਸੀ। ਉਨ੍ਹਾਂ ਮੀਡੀਆ ਦੀਆਂ ਖਬਰਾਂ ਦਾ ਹਵਾਲਾ ਦਿੱਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵਰਮਾ ਨੂੰ ਫਿਰੌਤੀ ਦੀ ਮੰਗ ਨੂੰ ਲੈ ਕੇ ਮਾਰਿਆ ਗਿਆ ਹੈ।

ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਇਹ ਇੱਕ ਅਜੀਬ ਸਥਿਤੀ ਹੈ, ਜਿੱਥੇ ਆਮ ਆਦਮੀ ਡਰ ਅਤੇ ਦਹਿਸ਼ਤ ਵਿੱਚ ਜੀਅ ਰਿਹਾ ਹੈ, ਜਦੋਂ ਕਿ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੋਣ ਕਰਕੇ ਉਹ ਆਜ਼ਾਦ ਘੁੰਮ ਰਹੇ ਹਨ। ਉਨ੍ਹਾਂ ਆਪ ਸਰਕਾਰ ਨੂੰ ਕਿਹਾ ਕਿ ਤੁਸੀਂ ਆਪਣੇ ਸਾਰੇ ਵਾਅਦਿਆਂ 'ਤੇ ਅਸਫਲ ਰਹੇ ਹੋ ਅਤੇ ਸੂਬੇ ਦੇ ਲੋਕਾਂ ਨੂੰ ਤੁਹਾਡੇ ਤੋਂ ਘਟੋਂ ਘੱਟ ਸੁਰੱਖਿਆ ਪ੍ਰਦਾਨ ਕਰਨ ਦੀ ਉਮੀਦ ਸੀ, ਜਿਸ ਵਿਚ ਵੀ ਤੁਸੀਂ ਅਸਫਲ ਰਹੇ ਹੋ।

ਇਸ ਤੋਂ ਇਲਾਵਾ, ਵੜਿੰਗ ਨੇ ਡਾ. ਅਨਿਲਜੀਤ ਸਿੰਘ ਕੰਭੋਜ ਨੂੰ ਵੀ ਮਿਲਣ ਲਈ ਗਏ, ਜੋ ਕੁਝ ਦਿਨ ਪਹਿਲਾਂ ਮੋਗਾ ਵਿੱਚ ਇਸੇ ਤਰ੍ਹਾਂ ਦੇ ਕਾਤਲਾਨਾ ਹਮਲੇ ਤੋਂ ਬਚ ਗਏ ਸਨ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਸੂਬੇ ਭਰ ਤੋਂ ਕਈ ਚਿੰਤਤ ਕਾਰੋਬਾਰੀਆਂ ਦੇ ਫੋਨ ਆ ਰਹੇ ਹਨ, ਜਿਹੜੇ ਹੁਣ ਪੰਜਾਬ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਾਂਨ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਇਸ ਬੁਰਾਈ ਨੂੰ ਮੁੱਢੋਂ ਹੀ ਖਤਮ ਕਰਨ ਦੀ ਮੰਗ ਕਰ ਰਹੇ ਹਾਂ, ਪਰ ਸਰਕਾਰ ਨੇ ਕੋਈ ਪਰਵਾਹ ਨਹੀਂ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਨੂੰ ਅਪਰਾਧ ਪ੍ਰਤੀ "ਜ਼ੀਰੋ ਟਾਲਰੈਂਸ" ਅਪਣਾਉਣ ਲਈ ਕਿਹਾ, ਨਹੀਂ ਤਾਂ ਬਹੁਤ ਦੇਰ ਹੋ ਜਾਵੇਗੀ ਅਤੇ ਪੰਜਾਬ ਅਰਾਜਕਤਾ ਅਤੇ ਕਾਨੂੰਨਹੀਣਤਾ ਦੀ ਸਥਿਤੀ ਵਿੱਚ ਫਸ ਜਾਵੇਗਾ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD