Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਪਿੰਡ ਗਾਜੀਪੁਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ

ਅਜਿਹੇ ਉਪਰਾਲਿਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਹਰਿਆ-ਭਰਿਆ ਅਤੇ ਸਿਹਤਮੰਦ ਪੰਜਾਬ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ

Kuljit Singh Randhawa, AAP, Aam Aadmi Party, AAP Punjab, Aam Aadmi Party Punjab, Dera Bassi, Tree Plantation, Forest Plantation, Plantation forestry, Tree Planting, Tree Plantation Drive, Plants Sapling

Web Admin

Web Admin

5 Dariya News

ਐਸ.ਏ.ਐਸ.ਨਗਰ , 07 Jul 2025

Last updated on: Jul 08, 2025, 13:52 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਸੂਬਾ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਡੇਰਾਬੱਸੀ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਪਿੰਡ ਗਾਜੀਪੁਰ ਵਿਖੇ ਪਹੁੰਚ ਕੇ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੁਆਰਾ ਗ੍ਰੀਨ ਪਲਾਂਟੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।

ਰੰਧਾਵਾ ਵੱਲੋ ਅੱਜ ਜ਼ੀਰਕਪੁਰ ਦੇ ਪਿੰਡ ਗਾਜੀਪੁਰ ਵਿਖੇ ਜੰਗਲਾਤ ਅਫਸਰਾਂ ਦੀ ਟੀਮ ਡੀ.ਐਫ.ਓ. ਮੋਹਾਲੀ ਕੰਵਰਦੀਪ ਸਿੰਘ ਅਤੇ ਐਨ.ਜੀ.ਓ. ਨੁਮਾਇੰਦੇ ਭਾਰਦਵਾਜ ਦੇ ਸਹਿਯੋਗ ਨਾਲ ਬੂਟੇ ਲਾਉਂਦੇ ਸਮੇਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਰੁੱਖ ਲਗਾਉਣਾ ਸਮਾਜ ਲਈ ਅਤਿ ਜਰੂਰੀ ਹੈ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸ਼ੁੱਧ ਬਣਾਇਆ ਜਾ ਸਕੇ। ਰੁੱਖਾਂ ਦੀ ਸਾਡੇ ਜੀਵਨ ਵਿੱਚ ਬਹੁਤ ਮਹੱਤਤਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਆਕਸੀਜਨ, ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਨੂੰ ਸਾਫ ਰੱਖਣ ਲਈ ਬੂਟੇ ਲਗਾਉਣੇ ਜਰੂਰੀ ਹਨ।

ਇਸ ਮੌਕੇ ਉਨ੍ਹਾਂ ਨੇ ਜ਼ੀਰਕਪੁਰ ਦੇ ਵਾਸੀਆਂ ਨੂੰ ਕਿਹਾ ਕਿ ਸ਼ਹਿਰ ਪੱਥਰਾਂ ਦਾ ਸ਼ਹਿਰ ਬਣ ਕੇ ਰਹਿ ਗਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਰੁੱਖ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਇਸ ਮੌਸਮ ਵਿੱਚ ਲਗਾਏ ਗਏ ਬੂਟੇ ਜਲਦੀ ਹਰੇ ਹੁੰਦੇ ਹਨ ਅਤੇ ਸੁੱਕਦੇ ਨਹੀਂ।

ਵਿਧਾਇਕ ਰੰਧਾਵਾ ਨੇ ਨੌਜਵਾਨ ਪੀੜੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਵੱਧ ਤੋਂ ਵੱਧ ਰੁੱਖ ਲਗਾਉਣ। ਉਨ੍ਹਾਂ ਕਿਹਾ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਬੂਟੇ ਲਗਾ ਰਹੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਵਾਤਾਵਰਣ ਦੀ ਸਥਿਰਤਾ ਵਿੱਚ ਯੋਗਦਾਨ ਪਾਉਣਾ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਦਰੱਖਤ ਨਾ ਸਿਰਫ਼ ਕਿਸੇ ਵੀ ਖੇਤਰ ਦੇ ਸੁਹਜਾਤਮਕ ਮੁੱਲ ਨੂੰ ਵਧਾਉਂਦੇ ਹਨ ਬਲਕਿ ਹਵਾ ਦੀ ਗੁਣਵੱਤਾ ਨੂੰ ਸੁਧਾਰਨ ਅਤੇ ਜੈਵਿਕ ਵਿਭਿੰਨਤਾ ਨੂੰ ਹੁਲਾਰਾ ਦੇਣ ਵਿੱਚ ਵੀ ਸਹਾਈ ਹੁੰਦੇ ਹਨ।

ਹਲਕਾ ਵਿਧਾਇਕ ਨੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਵਾਤਾਵਰਣ ਦੇ ਸੰਤੁਲਨ ਨੂੰ ਬਣਾਈ ਰੱਖਣ ਲਈ ਰੁੱਖ ਲਗਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਪਰਾਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਹਰਿਆ-ਭਰਿਆ ਅਤੇ ਸਿਹਤਮੰਦ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਉਣ। 

ਇਸ ਮੌਕੇ ਪੈਪਸੂ ਡਾਇਰੈਕਟਰ ਗੁਰਪ੍ਰੀਤ ਸਿੰਘ ਵਿਰਕ, ਐਮ ਸੀ ਜਸਵਿੰਦਰ ਸਿੰਘ, ਹਰਦੀਪ ਸਿੰਘ ਗਾਜੀਪੁਰ ਸਮੇਤ ਸਕੂਲੀ ਬੱਚੇ ਹਾਜ਼ਰ ਹੋਏ।

 

Tags: Kuljit Singh Randhawa , AAP , Aam Aadmi Party , AAP Punjab , Aam Aadmi Party Punjab , Dera Bassi , Tree Plantation , Forest Plantation , Plantation forestry , Tree Planting , Tree Plantation Drive , Plants Sapling

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD