Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਨਸੂਨ ਸ਼ੀਜਨ ਦੋਰਾਨ ਜ਼ਿਲੇ੍ ਵਿਚ ਲਗਾਏ ਜਾਣਗੇ 3 ਲੱਖ ਬੂਟੇ - ਸਾਕਸ਼ੀ ਸਾਹਨੀ

ਕਿਹਾ ਕਿ-ਜਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਬਣੇਗਾ ਮਿੰਨੀ ਮਿਆਂਵਾਕੀ ਜੰਗਲ

Sakshi Sawhney, DC Amritsar, Amritsar, Deputy Commissioner Amritsar, Tree Plantation, Forest Plantation, Plantation forestry, Tree Planting, Tree Plantation Drive, Plants Sapling

Web Admin

Web Admin

5 Dariya News

ਅਮ੍ਰਿਤਸਰ , 07 Jul 2025

Last updated on: Jul 08, 2025, 14:21 IST

ਵਰਧਮਾਨ ਸਟੀਲ ਕੰਪਨੀ ਲਿਮਟਿਡ ਅਤੇ ਇਕੋ ਸਿੱਖ  ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਿਆਂਵਾਕੀ ਜੰਗਲ ਬਣਾਉਨ ਲਈ 1100 ਬੂਟੇ ਲਗਾਏ ਗਏ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਬੰਧਕੀ ਕੰਪਲੈਕਸ ਵਿਖੇ ਭਾਵੇ ਜਗ੍ਹਾਂ ਘੱਟ ਹੈ ਪਰ ਇਥੇ ਵੀ ਮਿੰਨੀ ਮਿਆਵਾਕੀ ਜੰਗਲ ਬਣਾਇਆ ਜਾਵੇਗਾ ਅਤੇ ਆਉਂਦੇ 8-10 ਮਹੀਨਿਆਂ ਵਿਚ ਇਹ ਬਣ ਕੇ ਤਿਆਰ ਹੋ ਜਾਵੇਗਾ। 

ਉਨ੍ਹਾਂ ਦੱਸਿਆ ਕਿ ਆਮ ਲੋਕ ਵੀ ਇਸ ਨਾਨਕ ਬਗੀਚੀ ਵਾਂਗ ਆਪਣੇ ਪਲਾਟਾਂ ਜਾ ਹੋਰ ਥਾਵਾਂ ਤੇ ਤੇ ਮਿਆਂਵਾਕੀ ਜੰਗਲ ਬਣਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਦੋਰਾਨ ਜ਼ਿਲੇ ਵਿਚ ਕਰੀਬ 3 ਲੱਖ ਬੂਟੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਹੀਟ ਮੈਪ ਦੀ ਵਰਤੋ ਕਰਦੇ ਹੋਏ ਪਹਿਲਾਂ ਉਨ੍ਹਾਂ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਥੇ ਧਰਤੀ ਦੀ ਸਤਹ ਦਾ ਤਾਪਮਾਨ ਜਿਆਦਾ ਹੈ। 

ਉਨ੍ਹਾਂ ਕਿਹਾ ਕਿ ਕਈ ਥਾਵਾਂ ਤੇ ਧਰਤੀ ਦੀ ਸਤਹ ਦਾ ਤਾਪਮਾਨ 50 ਡਿਗਰੀ ਤੋ ਵੀ ਵਧੇਰੇ ਪਾਇਆ ਗਿਆ ਹੈ ਅਤੇ ਇੰਨ੍ਹਾਂ ਥਾਵਾਂ ਤੇ ਵਧੇਰੇ ਬੂਟੇ ਲਗਾ ਕੇ ਧਰਤੀ ਦੇ ਸਤਹ  ਦੇ ਤਾਪਮਾਨ ਨੂੰ ਘੱਟ ਕੀਤਾ ਜਾਵੇਗਾ,ਜਿਸਦਾ ਨਤੀਜਾ ਆਉਣ ਵਾਲੇ ਗਰਮੀ ਦੇ ਸ਼ੀਜਨ ਵਿਚ ਵੇਖਣ ਨੂੰ ਮਿਲੇਗਾ। ਉਹਨਾਂ ਦੱਸਿਆ ਕਿ ਮੀਆਂ ਵਾਕੀ ਜੰਗਲ ਜਪਾਨੀ ਸਾਇੰਸਦਾਨ ਅਕੀਰਾ ਮੀਆਂ ਵਾਕੀ ਵਲੋਂ ਵਿਕਸਿਤ ਕੀਤੀ ਇੱਕ ਵਿਗਿਆਨਿਕ ਵਿਧੀ ਹੈ, ਜਿਸ ਰਾਹੀ ਸ਼ਹਿਰੀ ਖੇਤਰ ਵਿੱਚ ਘੱਟ ਜ਼ਮੀਨ ਉੱਪਰ ਵੀ ਵਧੀਆ ਕਿਸਮ ਦਾ ਜੰਗਲ ਉਸਾਰਿਆ ਜਾ ਸਕਦਾ ਹੈ। 

ਸ਼੍ਰੀਮਤੀ ਸਾਹਨੀ ਨੇ ਦੱਸਿਆ ਕਿ ਵਰਧਮਾਨ ਸਟੀਲ ਕੰਪਨੀ ਲਿਮਟਿਡ ਵੱਲੋਂ ਮੀਆਂਵਾਕੀ ਜੰਗਲ ਵਿਖੇ ਹੋਰ 30 ਹਜ਼ਾਰ ਬੂਟੇ ਲਗਾਏ ਜਾ ਰਹੇ ਹਨ,ਜਿਸ ਨਾਲ ਸ਼ਹਿਰਵਾਸੀਆਂ ਨੂੰ ਭਰਪੂਰ ਮਾਤਰਾ ਵਿਚ ਆਕਸੀਜਨ ਮਿਲੇਗੀ। ਦੱਸਣ ਯੋਗ ਹੈ ਕਿ ਇਹ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੁਆਰਾ ਬਣਾਇਆ ਗਿਆ ਅੱਠਵਾਂ ਜੰਗਲ ਹੈ ਅਤੇ ਅੰਮ੍ਰਿਤਸਰ ਦੇ ਸਭ ਤੋਂ ਵੱਡੇ ਮੀਆਵਾਕੀ ਜੰਗਲਾਂ ਵਿੱਚੋਂ ਇੱਕ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕ ਵੀ ਬੂਟੇ ਲਗਾਉਣ ਲਈ ਅੱਗੇ ਆ ਰਹੇ ਹਨ, ਉਨ੍ਹਾਂ ਕਿਹਾ ਕਿ ਜਿਹੜੇ ਵੀ ਆਮ ਲੋਕ ਵਾਤਾਵਰਣ ਦੀ ਸੰਭਾਲ ਲਈ ਬੂਟੇ  ਲਗਾ ਰਹੇ ਹਨ ਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨਗੇ ,ਜਿਲਾ੍ ਪ੍ਰਸ਼ਾਸਨ ਸਰਟੀਫਿਕੇਟ ਦੇ ਕੇ ਉਨ੍ਹਾਂ ਨੂੰ ਸਨਮਾਨਤ ਕਰੇਗਾ। ਇਸ ਮੌਕੇ ਸ਼੍ਰੀ ਰਾਜੇਸ਼ ਕੁਮਾਰ ਜ਼ਿਲ੍ਹਾਂ ਜੰਗਲਾਤ ਅਧਿਕਾਰੀ ਨੇ ਦੱਸਿਆ ਕਿ ਬੂਟੇ ਲਗਾਉਣ ਤੋ ਦੋ - ਤਿੰਨ ਦਿਨ ਪਹਿਲਾ 2*2 ਦਾ ਟੋਇਆ ਜਰੂਰ ਪੁੱਟਿਆ ਜਾਵੇ,ਇਸ ਨਾਲ ਪੌਦੇ ਦੀ ਚੱਲਣ ਦੀ ਵਧੇਰੇ ਆਸ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਜਿਹੜੇ ਸਰਕਾਰੀ ਵਿਭਾਗ ਬੂਟੇ ਲਗਾਉਣਾ ਚਾਹੁੰਦੇ ਹਨ,ਉਹ ਆਪਣੇ ਪੱਤਰ ਰਾਹੀ ਸਾਨੂੰ ਸੂਚਿਤ ਕਰਨ ਅਸੀ ਖੁਦ ਉਨ੍ਹਾਂ ਨੂੰ ਮੁਫਤ ਵਿੱਚ ਬੂਟੇ ਪ੍ਰਦਾਨ ਕਰਾਂਗੇ। ਉਨ੍ਹਾਂ ਦੱਸਿਆ ਕਿ ਜੋ ਐਨ.ਜੀ.ਓ, ਪ੍ਰਾਂਈਵੇਟ ਸਕੂਲ ਜਾਂ ਕਾਲਜ ਬੂਟੇ ਲੈਣਾ ਚਾਹੁੰਦੇ ਹਨ, ਸਰਕਾਰ ਵਲੋ ਉਨ੍ਹਾਂ ਨੂੰ ਪ੍ਰਤੀ ਬੂਟਾ ਦੋ ਰੁਪਏ ਵਿਚ ਦਿੱਤਾ ਜਾਵੇਗਾ ਅਤੇ ਇਸ ਤੋ ਇਲਾਵਾ ਜੋ ਵਪਾਰਕ ਸਥਾਨ ਬੂਟੇ ਲੈਣਾਂ ਚਾਹੁੰਦੇ ਹਨ ਨੂੰ 20 ਰੁਪਏ ਪ੍ਰਤੀ ਬੂਟਾ ਮੁਹੱਈਆ ਕਰਵਾਇਆ ਜਾਵੇਗਾ। 

ਸ਼੍ਰੀ ਰਾਜੇ਼ਸ ਕੁਮਾਰ ਨੇ ਦੱਸਿਆ ਕਿ  ਜਿਲ੍ਹੇ ਵਿਚ 16 ਨਰਸਰੀਆਂ ਸਥਾਪਤ ਕੀਤੀਆਂ ਗਈਆਂ ਹਨ,ਜਿਥੋ ਬੂਟੇ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬੂਟੇ ਲੈਣ ਲਈ ਜ਼ਿਲ੍ਹਾਂ ਜੰਗਲਾਤ ਵਿਭਾਗ ਤਾਰਾਂ ਵਾਲਾ ਪੁਲ ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮ਼ਨਦੀਪ ਕੌਰ,ਵਰਧਮਾਨ ਸਟੀਲ ਤੋ ਸ਼੍ਰੀ ਅਮਿਤ ਧਵਨ ਤੋ ਇਲਾਵਾ ਹੋਰ ਅਧਿਕਾਰੀ ਹਾ਼ਜਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar , Tree Plantation , Forest Plantation , Plantation forestry , Tree Planting , Tree Plantation Drive , Plants Sapling

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD