Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਦੇ ਖੇਤਰ ’ਚ ਪੰਜਾਬ ਬਣਿਆ ਦੇਸ਼ ਚੋਂ ਮੋਹਰੀ - ਸੁਖਜਿੰਦਰ ਸਿੰਘ ਕਾਉਣੀ

AAP, Aam Aadmi Party, Aam Aadmi Party Punjab, AAP Punjab, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 07 Jul 2025

Last updated on: Jul 08, 2025, 15:45 IST

ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਉਦੋਂ ਤੋਂ ਹੀ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਹੋਏ ਹਨ, ਜਿੱਥੇ ਵਿਕਾਸ ਵੱਡੇ ਪੱਧਰ ’ਤੇ ਹੋਇਆ ਹੈ ਉੱਥੇ ਕੁਆਲਿਟੀ ਐਜੂਕੇਸ਼ਨ ਉੱਪਰ ਵੀ ਪੂਰਾ ਜ਼ੋਰ ਸਰਕਾਰ ਨੇ ਲਾਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਛੱਤੇਆਣਾ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ ਗਰਾਂਟ ਨਾਲ ਬਣੇ ਨਵੇਂ ਸ਼ੈਡ ਦਾ ਉਦਘਾਟਨ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਨੂੰ ਬੂਰ ਪਿਆ ਹੈ। ਜਿਸ ਕਾਰਨ ਸਿੱਖਿਆ ਦੇ ਖੇਤਰ ’ਚ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਹੋ ਕੇ ਨਿਕਲਿਆ ਹੈ। ਉਨਾਂ ਕਿਹਾ ਕਿ ਸਿੱਖਿਆ ਅਜਿਹਾ ਸਾਧਨ ਹੈ ਜਿਸ ਨਾਲ ਅਸੀਂ ਕਿਸੇ ਵੀ ਮੰਜ਼ਿਲ ਨੂੰ ਪਾ ਸਕਦੇ ਹਾਂ। 

ਉਹਨਾਂ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਵੀ ਯਤਨਸ਼ੀਲ ਹੈ। ਇਸ ਸਦਕਾ ਹੀ ਇਸ ਸਾਲ ਦੇ ਜੇਈ ਤੇ ਨੀਟ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸਕੂਲਾਂ ਵਿੱਚ ਵੱਡੇ ਪੱਧਰ ਤੇ ਵਿਕਾਸ ਦੇ ਕਾਰਜ ਚੱਲ ਰਹੇ ਹਨ। ਜਿਸ ਵਿੱਚ ਯੋਜਨਾ ਬੋਰਡ ਵੱਲੋਂ ਵੀ ਆਪਣਾ ਪੂਰਾ ਯੋਗਦਾਨ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਹੁਣ ਤੱਕ ਬਹੁ ਗਿਣਤੀ ਸਕੂਲਾਂ ਵਿੱਚ ਉਹਨਾਂ ਵੱਲੋਂ ਗਰਾਂਟ ਦਿੱਤੀ ਜਾ ਚੁੱਕੀ ਹੈ। ਜਿਸ ਨਾਲ ਸ਼ੈਡ ਬਾਥਰੂਮ ਵਾਟਰ ਕੂਲਰ ਆਰਓ ਤੇ ਹੋਰ ਜਰੂਰਤਾਂ ਨੂੰ ਪੂਰਾ ਕੀਤਾ ਗਿਆ ਹੈ। 

ਇਸ ਮੌਕੇ ’ਤੇ ਸਕੂਲ ਵੱਲੋਂ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਦਰਸ਼ਨ ਸਿੰਘ, ਰਣਬੀਰ ਸਿੰਘ ਸਰਪੰਚ, ਸੁਖਮੰਦਰ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਸਾਬਕਾ ਮੈਂਬਰ, ਮਨਜੀਤ ਸਿੰਘ ਮੈਂਬਰ, ਚਮਕੌਰ ਸਿੰਘ, ਗੁਰਮੰਦਰ ਸਿੰਘ, ਗੁਰਸੇਵਕ ਸਿੰਘ, ਬਲਜੀਤ ਸਿੰਘ ਬਰਾੜ, ਗੁਰਮੇਲ ਸਿੰਘ ਬਰਾੜ, ਮੈਡਮ ਹਰਵਿੰਦਰ ਕੌਰ ਪ੍ਰਿੰਸੀਪਲ, ਕੁਲਵਿੰਦਰ ਸਿੰਘ ਸਕੂਲ ਮੁਖੀ, ਗੁਰਮੇਲ ਸਿੰਘ ਹੈਪੀ ਮੈਂਬਰ, ਹਰਜੀਤ ਸਿੰਘ ਐਮਡੀ ਬਾਬਾ ਫਰੀਦ ਸਕੂਲ ਸਮੇਤ ਸਮੂਹ ਪੰਚਾਇਤ ਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD