Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅਨਿਲ ਠਾਕੁਰ ਨੇ ਜ਼ਿਲ੍ਹਾ ਬਰਨਾਲਾ ਦੇ ਵਪਾਰੀਆਂ ਵਰਗ ਨਾਲ ਕੀਤੀ ਅਹਿਮ ਬੈਠਕ

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ : ਅਨਿਲ ਠਾਕੁਰ

Anil Thakur, AAP, Aam Aadmi Party, Aam Aadmi Party Punjab, AAP Punjab, Barnala

Web Admin

Web Admin

5 Dariya News

ਬਰਨਾਲਾ , 07 Jul 2025

Last updated on: Jul 08, 2025, 15:47 IST

ਪੰਜਾਬ ਸਰਕਾਰ ਵਪਾਰੀ ਵਰਗ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨ ਲਈ ਵਚਨਬੱਧ ਹੈ। ਇਸ ਤਹਿਤ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਇੱਕ ਜ਼ਿਲ੍ਹੇ 'ਚ ਵਿਸ਼ੇਸ਼ ਬੈਠਕਾਂ ਕੀਤੀਆਂ ਜਾ ਰਹੀਆਂ ਹਨ। 

ਸ਼੍ਰੀ ਅਨਿਲ ਠਾਕੁਰ, ਚੇਅਰਮੈਨ, ਪੰਜਾਬ ਵਪਾਰ ਕਮਿਸ਼ਨ, ਆਬਕਾਰੀ ਅਤੇ ਕਰ ਵਿਭਾਗ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਪਾਰਕ ਸੰਗਠਨਾਂ ਅਤੇ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਅਹਿਮ ਬੈਠਕ ਕਰਦਿਆਂ ਕੀਤਾ।ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਚ ਵਪਾਰਕ ਅਦਾਰਿਆਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਫੋਕਲ ਪੁਆਇੰਟ ਪਾਸ ਕਰ ਦਿੱਤਾ ਗਿਆ ਹੈ ਜਿਸ ਦੀ ਉਸਾਰੀ ਸਬੰਧੀ ਕੰਮ ਜਲਦ ਸ਼ੁਰੂ ਹੋ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅਨੁਸਾਰ, ਉਨ੍ਹਾਂ ਨੇ ਸਾਲ 2017-18 ਦੀ ਪਹਿਲੀ ਤਿਮਾਹੀ ਦੇ ਬਕਾਇਆ ਟੈਕਸ ਬਕਾਏ ਦੇ ਮਾਮਲਿਆਂ ਦੇ ਹੱਲ ਲਈ ਓ. ਟੀ. ਐਸ (ਵਨ ਟਾਈਮ ਸੈਟਲਮੈਂਟ) ਸਕੀਮ ਲਾਗੂ ਕਰਨ ਲਈ ਵਿੱਤ ਮੰਤਰੀ, ਪੰਜਾਬ ਨੂੰ ਸਿਫ਼ਾਰਸ਼ ਭੇਜੀ ਹੈ ਅਤੇ ਇਹ ਸਕੀਮ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ। ਚੇਅਰਮੈਨ ਵੱਲੋਂ ਵਪਾਰੀਆਂ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਵਿਭਾਗੀ ਅਧਿਕਾਰੀਆਂ ਦੀ ਮਦਦ ਨਾਲ ਮੌਕੇ 'ਤੇ ਹੀ ਹੱਲ ਕਰ ਦਿੱਤਾ ਗਿਆ। 

ਬਾਕੀ ਰਹਿੰਦੇ ਗੁੰਝਲਦਾਰ ਮੁੱਦਿਆਂ ਨੂੰ ਜੀਐਸਟੀ ਕੌਂਸਲ ਰਾਹੀਂ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਉਨ੍ਹਾਂ ਜੀ ਐੱਸ ਟੀ ਨਾਲ ਸਬੰਧਿਤ ਕਰ ਵਿਭਾਗ ਨੂੰ ਸਖ਼ਤ ਹਿਦਾਇਤ ਕੀਤੀ ਕਿ ਉਹ ਆਪਣੇ ਦਫਤਰ ਵਿਖੇ ਵਪਾਰੀਆਂ ਦੇ ਬੈਠਣ ਲਈ ਵਿਸ਼ੇਸ਼ ਵੇਟਿੰਗ ਹਾਲ ਤਿਆਰ ਕਰਨ ਅਤੇ ਵਿਭਾਗ ਵਿਖੇ ਆਉਣ ਵਾਲੇ ਹਰ ਇੱਕ ਵਪਾਰੀ ਦੀ ਗੱਲ ਧਿਆਨ ਨਾਲ. ਸੁਣੀ ਜਾਵੇ।

ਸ੍ਰੀ ਠਾਕੁਰ ਨੇ ਸਾਰੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਟੈਕਸ ਅਦਾ ਕਰਨ ਵਿੱਚ ਸਹਿਯੋਗ ਕਰਨ ਤਾਂ ਜੋ ਸੂਬੇ ਦੇ ਮਾਲੀਏ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਹੋਰਨਾ ਤੋਂ ਇਲਾਵਾ ਏ.ਸੀ.ਐਸ.ਟੀ. ਸੁਮਿਤ ਥਾਪਰ, ਈ.ਟੀ.ਓ. ਸੁਨੀਲ ਗੋਇਲ, ਈ.ਟੀ.ਓ. ਜਸਿਵੰਦਰ ਸਿੰਘ,   ਨੀਰਜ ਜਿੰਦਲ, ਪ੍ਰਧਾਨ ਵਪਾਰ ਮੰਡਲ, ਅਨਿਲ ਬਾਂਸਲ,ਪ੍ਰਧਾਨ ਵਪਾਰ ਮੰਡਲ, ਵਿਕਾਸ ਗੋਇਲ, ਪ੍ਰਧਾਨ ਇੰਡਸਟਰੀਅਲ ਚੈਂਬਰ, ਵਿਜੈ ਗਰਗ, ਚੈਅਰਮੈਨ ਇੰਡਸਟਰੀਅਲ ਚੈਂਬਰ, ਵਿਜੈ ਕੁਮਾਰ ਭਦੌੜ, ਪ੍ਰਧਾਨ ਵਪਾਰ ਮੰਡਲ ਅਤੇ ਜਿਲ੍ਹਾ ਪ੍ਰਧਾਨ ਅਗਰਵਾਲ ਸਭਾ, ਪਵਨ ਬਾਂਸਲ, ਚੇਅਰਮੈਨ ਕਰਿਆਣਾ ਐਸੋਸੀਏਸਨ, ਰਾਕੇਸ ਸਿੰਗਲ, ਪ੍ਰਧਾਨ ਕਰਿਆਣਾ ਐਸੋਸੀਏਸ਼ਨ, ਦੀਨੇਸ਼ ਕੁਮਾਰ, ਸੈਕਟਰੀ ਜਿਲ੍ਹਾ ਇੰਟਸਟਰੀਅਲ ਚੈਂਬਰ, ਵਿਜੇ ਕੁਮਾਰ, ਚੇਅਰਮੈਨ ਭੱਠਾ ਐਸੋਸੀਏਸਨ, ਸੀਤਲ ਕੁਮਾਰ, ਪ੍ਰਧਾਨ ਵਪਾਰ ਮੰਡਲ ਅਤੇ ਬਰਨਾਲਾ ਸ਼ਹਿਰ ਦੇ ਵਪਾਰੀ ਹਾਜ਼ਰ ਸਨ।

 

Tags: Anil Thakur , AAP , Aam Aadmi Party , Aam Aadmi Party Punjab , AAP Punjab , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD