Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਮਾਣਾ ਹਲਕੇ ਦੇ ਐਸ.ਸੀ. ਭਾਈਚਾਰੇ ਦੇ 86 ਲਾਭਪਾਤਰੀਆਂ ਨੂੰ 1.36 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

ਲਾਭਪਾਤਰੀ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ , 07 Jul 2025

Last updated on: Jul 08, 2025, 15:59 IST

ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕੇ ਦੇ ਐਸ.ਸੀ. ਭਾਈਚਾਰੇ ਦੇ 86 ਲਾਭਪਾਤਰੀਆਂ ਨੂੰ 1.36 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ।

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 400 ਲਾਭਪਾਤਰੀਆਂ ਨੂੰ 4 ਕਰੋੜ 83 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ‌ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ। ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ।

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ।ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਵਿੱਚ ਅਸਮਰੱਥ ਸਨ। ਉਨ੍ਹਾਂ ਅੱਗੇ ਕਿਹਾ,ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਵੱਖ-ਵੱਖ ਸਕੀਮਾਂ ਹੇਠ ਇਹ ਕਰਜ਼ੇ ਘੱਟ ਵਿਆਜ ਦਰਾਂ ’ਤੇ ਦਿੱਤੇ ਜਾਂਦੇ ਹਨ, ਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਪਾਰ, ਰੋਜ਼ਗਾਰ ਅਤੇ ਸਵੈਰੋਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ। ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪਟਿਆਲਾ ਵੱਲੋਂ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ, ਸਹਾਇਕ ਜ਼ਿਲ੍ਹਾ ਮੈਨੇਜਰ ਹਰਪ੍ਰੀਤ ਕੌਰ ਅਤੇ ਕਲਰਕ ਹਰਦੀਪ ਸ਼ਰਮਾ ਵੀ ਹਾਜ਼ਰ ਸਨ।

ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਰਜਾਂ ਕੇਸਾਂ ਵਿੱਚ ਕਰਜ਼ਾ ਮੁਆਫੀ ਕਰ ਦਿੱਤੀ ਗਈ ਹੈ। ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕਰਜ਼ਾ ਮਾਫ ਕਰਕੇ ਉਨ੍ਹਾਂ ਨੂੰ ਵਿੱਤੀ ਬੋਝ ਤੋਂ ਮੁਕਤ ਕੀਤਾ।

ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਬੱਚਿਆਂ ਦੀ ਪੜਾਈ ਅਤੇ ਪਰਿਵਾਰ ਦੀਆਂ ਜ਼ਰੂਰਤਾਂ ਲਈ ਬਿਹਤਰ ਤਰੀਕੇ ਨਾਲ ਯਤਨ ਕਰ ਸਕਣਗੇ।ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।

 

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD