Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਨਰੇਂਦਰ ਮੋਦੀ ਨੇ ਵਾਤਾਵਰਣ, ਸੀਓਪੀ-30 ਅਤੇ ਗਲੋਬਲ ਹੈਲਥ ‘ਤੇ 17ਵੇਂ ਬ੍ਰਿਕਸ ਸਮਿਟ ਸੈਸ਼ਨ ਨੂੰ ਸੰਬੋਧਨ ਕੀਤਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, 17th BRICS Summit, Rio de Janeiro, Brazil

Web Admin

Web Admin

5 Dariya News

ਰੀਓ ਡੀ ਜਨੇਰੀਓ , 07 Jul 2025

Last updated on: Jul 08, 2025, 16:09 IST

ਪ੍ਰਧਾਨ ਮੰਤਰੀ ਨੇ ਅੱਜ ‘ਵਾਤਾਵਰਣ, ਸੀਓਪੀ-30 ਅਤੇ ਗਲੋਬਲ ਹੈਲਥ’ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਸੰਬੋਧਨ ਕੀਤਾ। ਸੈਸ਼ਨ ਵਿੱਚ ਬ੍ਰਿਕਸ ਦੇ ਮੈਂਬਰਾਂ, ਭਾਗੀਦਾਰ ਦੇਸ਼ਾਂ ਅਤੇ ਸੱਦੇ ਗਏ ਦੇਸ਼ਾਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਦੁਨੀਆ ਦੇ ਭਵਿੱਖ ਦੇ ਲਈ ਇਸ ਤਰ੍ਹਾਂ ਦੇ ਉੱਚ ਮਹੱਤਵ ਦੇ ਮੁੱਦਿਆਂ ‘ਤੇ ਸੈਸ਼ਨ ਦੇ ਆਯੋਜਨ ਦੇ ਲਈ ਬ੍ਰਾਜ਼ੀਲ ਦਾ ਧੰਨਵਾਦ ਕੀਤਾ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਲਈ ਜਲਵਾਯੂ ਪਰਿਵਰਤਨ ਕੇਵਲ ਊਰਜਾ ਸਬੰਧੀ ਮੁੱਦਿਆਂ ਨੂੰ ਸੁਲਝਾਉਣ ਬਾਰੇ ਨਹੀਂ ਹੈ, ਬਲਕਿ ਇਹ ਪਰਿਵਰਤਨ ਜੀਵਨ ਅਤੇ ਕੁਦਰਤ ਦੇ ਦਰਮਿਆਨ ਸੰਤੁਲਨ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਭਾਰਤ ਕਲਾਇਮੇਟ ਜਸਟਿਸ ਨੂੰ ਇੱਕ ਨੈਤਿਕ ਜ਼ਿੰਮੇਦਾਰੀ ਦੇ ਰੂਪ ਵਿੱਚ ਦੇਖਦਾ ਹੈ ਜਿਸ ਨੂੰ ਉਸ ਨੂੰ ਪੂਰਾ ਕਰਨਾ ਚਾਹੀਦਾ ਹੈ। 

ਵਾਤਾਵਰਣ ਸਬੰਧੀ ਕਾਰਵਾਈ ਦੇ ਪ੍ਰਤੀ ਭਾਰਤ ਦੀ ਗਹਿਰੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਨੇ ਲੋਕਾਂ ਦੇ ਹਿਤ ਅਤੇ ਗ੍ਰਹਿ ਦੇ ਅਨੁਕੂਲ ਵਿਕਾਸ ਨੂੰ ਹੁਲਾਰਾ ਦੇਣ ਦੇ ਲਈ ਭਾਰਤ ਦੁਆਰਾ ਉਠਾਏ ਗਏ ਕਦਮਾਂ ਬਾਰੇ ਵਿਸਤਾਰ ਨਾਲ ਦੱਸਿਆ, ਜਿਵੇਂ ਕਿ ਅੰਤਰਰਾਸ਼ਟਰੀ ਸੌਰ ਗਠਬੰਧਨ, ਆਪਦਾ ਰੋਧੀ ਬੁਨਿਆਦਾ ਢਾਂਚਾ ਗਠਬੰਧਨ (ਸੀਡੀਆਰਆਈ), ਆਲਮੀ ਜੈਵ ਈਂਧਣ ਗਠਬੰਧਨ, ਇੰਟਰਨੈਸ਼ਨਲ ਬਿਗ ਕੈਟ ਅਲਾਇੰਸ, ਮਿਸ਼ਨ ਲਾਇਫ (Mission Life), ਏਕ ਪੇੜ ਮਾਂ ਕੇ ਨਾਮ ਆਦਿ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿਕਾਸ ਦੇ ਲਈ ਇੱਕ ਸਥਾਈ ਮਾਰਗ ‘ਤੇ ਚਲ ਰਿਹਾ ਹੈ। ਜਿੱਥੇ ਭਾਰਤ ਸਭ ਤੋਂ ਤੇਜ਼ੀ ਨਾਲ ਵਧਦੀ ਪ੍ਰਮੁੱਖ ਅਰਥਵਿਵਸਥਾ ਸੀ, ਉੱਥੇ ਸਮੇਂ ਤੋਂ ਪਹਿਲੇ ਇਸ ਨੇ ਆਪਣੀਆਂ ਪੈਰਿਸ ਪ੍ਰਤੀਬੱਧਤਾਵਾਂ ਨੂੰ ਪੂਰਾ ਕੀਤਾ। ਉਨ੍ਹਾਂ ਨੇ ਵਿਕਾਸਸ਼ੀਲ ਦੇਸ਼ਾਂ ਦੇ ਲਈ ਟੈਕਨੋਲੋਜੀ ਟ੍ਰਾਂਸਫਰ ਅਤੇ ਕਿਫਾਇਤੀ ਵਿੱਤਪੋਸ਼ਣ ਦਾ ਸੱਦਾ ਦਿੱਤਾ, ਜਿਸ ਨਾਲ ਉਹ ਜਲਵਾਯੂ ਪਰਿਵਰਤਨ ਨਾਲ ਨਿਪਟਣ ਦੇ ਲਈ ਕਾਰਵਾਈ ਕਰਨ ਵਿੱਚ ਸਮਰੱਥ ਹੋ ਸਕਣ। 

ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਸਮੂਹ ਦੁਆਰਾ ਜਲਵਾਯੂ ਵਿੱਤ ‘ਤੇ ਫ੍ਰੇਮਵਰਕ ਦਾ ਐਲਾਨ ਇੱਕ ਮਹੱਤਵਪੂਰਨ ਕਦਮ ਹੈ। ਗ੍ਰੀਨ ਡਿਵੈਲਪਮੈਂਟ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਦੇ ਬਾਰੇ ਵਿਸਤਾਰ ਨਾਲ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ ਕੋਵਿਡ ਮਹਾਮਾਰੀ ਨਾਲ ਨਿਪਟਣ ਸਹਿਤ ਹੋਰ ਦੇਸ਼ਾਂ ਦੀ ਸਹਾਇਤਾ ਪ੍ਰਦਾਨ ਕਰਨ ਵਿੱਚ ‘ਵੰਨ ਅਰਥ, ਵੰਨ ਹੈਲਥ’ ਦੇ ਮੂਲ ਮੰਤਰ ਨੂੰ ਅਪਣਾਇਆ ਹੈ। 

ਉਨ੍ਹਾਂ ਨੇ ਇਸ ਗੱਲ ‘ਤੇ ਪ੍ਰਕਾਸ਼ ਪਾਇਆ ਕਿ ਭਾਰਤ ਨੇ ਡਿਜੀਟਲ ਸਿਹਤ ਯੋਜਨਾਵਾਂ ਨੂੰ ਸਫ਼ਲਤਾਪੂਰਨ ਲਾਗੂ ਕੀਤਾ ਹੈ ਅਤੇ ਉਹ ਗਲੋਬਲ ਸਾਊਥ ਦੇ ਦੇਸ਼ਾਂ ਦੇ ਨਾਲ ਉਨ੍ਹਾਂ ਨੂੰ ਸਾਂਝਾ ਕਰਨ ਦੇ ਲਈ ਤਿਆਰ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਸੋਸ਼ਲੀ ਡਿਟਰਮਾਇੰਡ ਡਿਜ਼ੀਜ ਦੇ ਖ਼ਾਤਮੇ ਦੇ ਲਈ ਬ੍ਰਿਕਸ ਸਾਂਝੇਦਾਰੀ ਦੇ ਐਲਾਨ ਦਾ ਸੁਆਗਤ ਕੀਤਾ।

ਭਾਰਤ ਅਗਲੇ ਵਰ੍ਹੇ ਬ੍ਰਿਕਸ ਦੀ ਪ੍ਰਧਾਨਗੀ ਦਾ ਅਹੁਦਾ ਗ੍ਰਹਿਣ ਕਰੇਗਾ। ਇਸ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਆਪਣੇ ਏਜੰਡਾ ਵਿੱਚ ਗਲੋਬਲ ਸਾਊਥ ਨੂੰ ਪ੍ਰਾਥਮਿਕਤਾ ਦੇਵੇਗਾ ਅਤੇ ਜਨ-ਕੇਂਦ੍ਰਿਤ ਅਤੇ “ਹਿਊਮੈਨਿਟੀ ਫਸਟ” ਦ੍ਰਿਸ਼ਟੀਕੋਣ ‘ਤੇ ਧਿਆਨ ਕੇਂਦ੍ਰਿਤ ਕਰੇਗਾ। 

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਦੀ ਪ੍ਰਧਾਨਗੀ ਵਿੱਚ ਬ੍ਰਿਕਸ ਨੂੰ ਇੱਕ ਨਵੇਂ ਸਰੂਪ ਵਿੱਚ ਪਰਿਭਾਸ਼ਤ ਕਰਨ ਦਾ ਪ੍ਰਯਾਸ  ਕੀਤਾ ਜਾਵੇਗਾ ਅਤੇ ਬ੍ਰਿਕਸ ਦਾ ਮਤਲਬ ਹੋਵੇਗਾ-ਬਿਲਡਿੰਗ ਰੈਜ਼ਿਲਿਐਂਸ ਐਂਡ ਇਨੋਵੇਸ਼ਨ ਫੌਰ ਕੋਆਪ੍ਰੇਸ਼ਨ ਐਂਡ ਸਸਟੇਨੇਬਿਲਿਟੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਲੂਲਾ ਨੂੰ ਬ੍ਰਿਕਸ ਸਮਿਟ ਦਾ ਸਫ਼ਲਤਾਪੂਰਨ ਆਯੋਜਨ ਕਰਨ ਦੇ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੁਆਰਾ ਹਾਰਦਿਕ ਮਹਿਮਾਨਨਵਾਜ਼ੀ ਦੇ ਲਈ ਧੰਨਵਾਦ ਕੀਤਾ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , 17th BRICS Summit , Rio de Janeiro , Brazil

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD