Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਲੁਧਿਆਣਾ 'ਚ ਮੌਜੂਦਗੀ ਦੌਰਾਨ ਹੀ ਮੱਧ ਪ੍ਰਦੇਸ਼ ਨੂੰ 15,000 ਕਰੋੜ ਦਾ ਨਿਵੇਸ਼

ਰਾਜਾ ਵੜਿੰਗ ਨੇ ਮਾਨ 'ਤੇ ਕੱਸਿਆ ਤੰਜ਼

Web Admin

Web Admin

5 Dariya News

ਚੰਡੀਗੜ੍ਹ , 08 Jul 2025

Last updated on: Jul 09, 2025, 11:07 IST

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਪੰਜਾਬ ਇੰਡਸਟਰੀ ਵੱਲੋਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੂੰ 15,000 ਕਰੋੜ ਰੁਪਏ ਦੇ ਨਿਵੇਸ਼ ਦਾ ਵਾਅਦਾ ਕਰਨ ਨੂੰ ਲੈ ਕੇ ਚੁਟਕੀ ਲਈ ਹੈ, ਜਦੋਂ ਉਸ ਵੇਲੇ ਮਾਨ ਖੁਦ ਵੀ ਸ਼ਹਿਰ ਵਿੱਚ ਸਨ। 'ਐਕਸ' 'ਤੇ ਲਿਖਦੇ ਹੋਏ ਵੜਿੰਗ ਨੇ ਟਿੱਪਣੀ ਕੀਤੀ ਹੈ ਕਿ "ਕਿੰਨੀ ਵਿਡੰਬਨਾ ਹੈ @BhagwantMann ਸਾਹਿਬ। 

ਜਦੋਂ ਤੁਸੀਂ ਲੁਧਿਆਣਾ ਵਿੱਚ ਪੰਜਾਬ ਦੇ ਉਦਯੋਗ ਮੰਤਰੀ ਦੀ ਨਿਯੁਕਤੀ ਦਾ ਜਸ਼ਨ ਮਨਾ ਰਹੇ ਸੀ, ਜਿੱਥੇ ਲੁਧਿਆਣਾ ਦੇ ਇੱਕ ਉਦਯੋਗਪਤੀ ਹਾਲ ਹੀ ਵਿੱਚ ਇੱਕ ਜਿਮਨੀ-ਚੋਣ ਵਿੱਚ ਚੁਣੇ ਗਏ ਸਨ, ਤਾਂ ਦੂਜੇ ਪਾਸੇ ਪੰਜਾਬ ਦੇ ਉਦਯੋਗਪਤੀ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਲੁਧਿਆਣਾ ਦੇ ਸਨ। ਉਸੇ ਸਮੇਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ @DrMohanYadav51 ਨੂੰ 15,000 ਕਰੋੜ ਰੁਪਏ ਦੇ ਨਿਵੇਸ਼ ਦਾ ਵਾਅਦਾ ਕਰ ਰਹੇ ਸਨ। 

ਜਿਹੜਾ @AAPPunjab ਸਰਕਾਰ ਦੀ ਭਰੋਸੇਯੋਗਤਾ ਬਾਰੇ ਬਹੁਤ ਕੁਝ ਬੋਲਦਾ ਹੈ। ਜਿੱਥੇ ਮੁੱਖ ਮੰਤਰੀ ਮਾਨ ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ 'ਤੇ ਲੋਕਾਂ ਦਾ ਧੰਨਵਾਦ ਕਰਨ ਲਈ ਲੁਧਿਆਣਾ ਵਿੱਚ ਸਨ, ਉੱਥੇ ਹੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਆਪਣੇ ਸੂਬੇ ਵਿੱਚ ਨਿਵੇਸ਼ ਦੀ ਮੰਗ ਕਰਦਿਆਂ ਸ਼ਹਿਰ ਵਿੱਚ ਸਨ। 

ਮੀਟਿੰਗ ਦੌਰਾਨ ਲੁਧਿਆਣਾ ਦੇ ਉਦਯੋਗਾਂ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ 15000 ਕਰੋੜ ਰੁਪਏ ਦੇ ਨਿਵੇਸ਼ ਦਾ ਵਾਅਦਾ ਕੀਤਾ ਹੈ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD