Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ 65 ਲੱਖ ਪਰਿਵਾਰਾਂ ਲਈ ਨਗਦੀ ਰਹਿਤ ਸਿਹਤ ਯੋਜਨਾ ਦਾ ਐਲਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Dr Balbir Singh

Web Admin

Web Admin

5 Dariya News

ਚੰਡੀਗੜ੍ਹ , 08 Jul 2025

Last updated on: Jul 09, 2025, 11:18 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਲੋਂ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕਰਨ ਨਾਲ ਪੰਜਾਬ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ। ਇਸ ਯੋਜਨਾ ਦੇ ਲਾਗੂ ਹੋਣ ਨਾਲ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਇਲਾਜ (ਕੈਸ਼ਲੈੱਸ ਟਰੀਟਮੈਂਟ) ਮਿਲੇਗਾ।

ਅੱਜ ਇੱਥੇ ਮਿਊਂਸਪਲ ਭਵਨ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਪਰਿਵਾਰ ਗੰਭੀਰ ਬਿਮਾਰੀਆਂ ਤੋਂ ਪੀੜਤ ਹੁੰਦੇ ਸਨ ਪਰ ਇਲਾਜ ਮਹਿੰਗਾ ਹੋਣ ਕਰਕੇ ਬੇਵੱਸੀ ਦੇ ਆਲਮ ਵਿੱਚ ਜ਼ਿੰਦਗੀ ਬਤੀਤ ਕਰਦੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਤਾਂ ਆਸਾਂ-ਉਮੀਦਾਂ ਵੀ ਛੱਡ ਦਿੱਤੀਆਂ ਸਨ ਕਿਉਂਕਿ ਉਨ੍ਹਾਂ ਨੂੰ ਇਲਾਜ ਲਈ ਜ਼ਮੀਨ ਜਾਂ ਘਰ-ਬਾਰ ਵੇਚਣਾ ਪੈਂਦਾ ਸੀ। 

ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਿਕੰਮੀ ਕਾਰਗੁਜ਼ਾਰੀ ਕਾਰਨ ਇਸ ਸੰਜੀਦਾ ਮਸਲੇ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਨਵੀਂ ਸਿਹਤ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਸਾਰੇ ਪਰਿਵਾਰ 10 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੇ ਹੱਕਦਾਰ ਹੋਣਗੇ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਹੋਵੇਗਾ ਜਿਸ ਨਾਲ ਆਮ ਆਦਮੀ ਨੂੰ ਵੱਡੀ ਰਾਹਤ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਦੇ ਕਿਸੇ ਵੀ ਵਸਨੀਕ ਨੂੰ ਗੰਭੀਰ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ ਆਪਣੀ ਜੇਬ ਵਿੱਚੋਂ ਇੱਕ ਵੀ ਪੈਸਾ ਨਹੀਂ ਦੇਣਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਨੂੰ ਕੇਂਦਰ ਬਿੰਦੂ ਵਿੱਚ ਲਿਆਉਣ ਦਾ ਸਿਹਰਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਵੇਲੇ ਦੂਜੀਆਂ ਸਿਆਸੀ ਪਾਰਟੀਆਂ ਵੱਲੋਂ ਸਿਰਫ ਨਫ਼ਰਤ ਅਤੇ ਫੁੱਟ ਪਾਊ ਏਜੰਡੇ ਨੂੰ ਤੂਲ ਦਿੱਤੀ ਗਈ ਸੀ, ਉਸ ਵੇਲੇ ਕੇਜਰੀਵਾਲ ਦੀ ਅਗਵਾਈ ਵਿੱਚ 'ਆਪ' ਨੇ ਇਨ੍ਹਾਂ ਪੰਜ ਖੇਤਰਾਂ ਨੂੰ ਤਰਜੀਹ ਦੇ ਕੇ ਸਿਆਸਤ ਨੂੰ ਨਵੀਂ ਦਿਸ਼ਾ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਸਿਹਤ ਕਾਰਡ ਲੋਕਾਂ ਨੂੰ ਬਿਨਾਂ ਕਿਸੇ ਰਸਮੀ ਕਾਰਵਾਈ ਦੇ ਮੁਫ਼ਤ ਜਾਰੀ ਕੀਤਾ ਜਾਵੇਗਾ ਅਤੇ ਇਸ ਨਾਲ ਉਨ੍ਹਾਂ ਨੂੰ ਮਿਆਰੀ ਇਲਾਜ ਮਿਲੇਗਾ। 

ਉਨ੍ਹਾਂ ਕਿਹਾ ਕਿ ਇਕ ਪਾਸੇ ਪ੍ਰਧਾਨ ਮੰਤਰੀ ਲੋਕਾਂ ਤੋਂ ਜਨਮ ਦਾ ਸਬੂਤ ਮੰਗ ਰਹੇ ਹਨ ਜਦਕਿ ਲੋਕ ਦਹਾਕਿਆਂ ਤੋਂ ਵੋਟ ਪਾਉਂਦੇ ਆ ਰਹੇ ਹਨ ਅਤੇ ਦੂਜੇ ਪਾਸੇ ਸਾਡੀ ਸਰਕਾਰ ਵੱਲੋਂ ਬਿਨਾਂ ਕੋਈ ਸ਼ਰਤ ਲਾਏ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਜਨਮ ਦੇ ਸਬੂਤ ਮੰਗਣ ਦੀ ਆਲੋਚਨਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਵੰਡ ਦਾ ਸੰਤਾਪ ਝੱਲਿਆ ਜਦੋਂ ਲੱਖਾਂ ਲੋਕ ਮਾਰੇ ਗਏ ਸਨ ਅਤੇ ਵੱਡੀ ਗਿਣਤੀ ਵਿੱਚ ਬੇਘਰ ਹੋ ਗਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਆਪ ਨੂੰ ਵੱਡੇ ਰਾਸ਼ਟਰਵਾਦੀ ਕਹਾਉਂਦੇ ਲੋਕਾਂ ਵੱਲੋਂ ਪੰਜਾਬੀਆਂ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਇਆ ਗਿਆ ਜੋ ਪੰਜਾਬ ਅਤੇ ਪੰਜਾਬੀਆਂ ਨਾਲ ਸਾੜਾ ਕਰਦੇ ਹਨ। ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸ ਅਦਾਕਾਰ ਦੀ ਪਹਿਲਗਾਮ ਹਮਲੇ ਤੋਂ ਬਹੁਤ ਪਹਿਲਾਂ ਬਣੀ ਫਿਲਮ 'ਤੇ ਦੇਸ਼ ਵਿੱਚ ਬੇਲੋੜੀ ਪਾਬੰਦੀ ਲਾਈ ਗਈ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਪਾਕਿਸਤਾਨ ਨਾਲ ਪੈਦਾ ਹੋਈ ਜੰਗ ਵਰਗੀ ਸਥਿਤੀ ਵਿੱਚ ਪੰਜਾਬ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਪਰ ਦੇਸ਼ ਨੇ ‘ਆਪ੍ਰੇਸ਼ਨ ਸਿੰਧੂਰ’ ਦੇ ਨਾਮ 'ਤੇ ਸਿਆਸੀ ਡਰਾਮਾ ਦੇਖਿਆ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਭਾਜਪਾ ਅਤੇ ਕੇਂਦਰ ਸਰਕਾਰ ਨੇ ਬਿਨਾਂ ਕਿਸੇ ਤਰਕ ਦੇ ਹਰ ਘਰ ਵਿੱਚ ਸਿੰਧੂਰ ਭੇਜ ਦਿੱਤਾ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਮਜ਼ਾਕ ਉਡਾਇਆ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਸੱਤਾਧਾਰੀ ਲੋਕਾਂ ਦੀਆਂ ਇਨ੍ਹਾਂ ਨੋਟੰਕੀਆਂ ਦਾ ਸੂਬੇ ਅਤੇ ਦੇਸ਼ ਦੇ ਸਿਆਣੇ ਲੋਕ ਕਦੇ ਵੀ ਇਸ ਦਾ ਸ਼ਿਕਾਰ ਨਹੀਂ ਹੋਏ।

ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵਰਗੀ ਸੂਝਵਾਨ ਸ਼ਖਸੀਅਤ ਹੀ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਯੋਗ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਵਰਗਾ ਵਿਅਕਤੀ ਦੇਸ਼ ਦੀ ਅਗਵਾਈ ਕਰੇਗਾ ਤਾਂ ਹੀ ਇਹ ਮੁਲਕ ਦੁਨੀਆ ਦੀ ਅਗਵਾਈ ਕਰੇਗਾ ਅਤੇ ਸਾਰੀਆਂ ਸਮਾਜਿਕ ਅਲਾਮਤਾਂ ਖਤਮ ਹੋ ਜਾਣਗੀਆਂ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੰਧ 'ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਇਹ ਦਿਨ ਦੂਰ ਨਹੀਂ ਹੈ ਕਿਉਂਕਿ ਲੋਕ ਪ੍ਰਧਾਨ ਮੰਤਰੀ ਦੀ ਕੁਰਸੀ 'ਤੇ ਬੈਠੇ ਵਿਅਕਤੀ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਸੰਤ-ਮਹਾਂਪੁਰਸ਼, ਸ਼ਹੀਦ, ਮਹਾਨ ਖਿਡਾਰੀ ਅਤੇ ਜਰਨੈਲ ਪੈਦਾ ਕੀਤੇ ਹਨ। 

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਤਸਕਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੇ ਇਸ ਸੂਬੇ ਨੂੰ ਆਪਣਾ ਟਿਕਾਣਾ ਬਣਾ ਲਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਦੇਸ਼ ਵਿਰੋਧੀ ਅਨਸਰਾਂ ਨੂੰ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ’ਤੇ ਲੱਗਾ ਇਹ ਕਲੰਕ ਛੇਤੀ ਹੀ ਮਿਟ ਜਾਵੇਗਾ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਦੇ ਗੱਭਰੂਆਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਲਈ ਜ਼ਿੰਮੇਵਾਰ 'ਜਰਨੈਲਾਂ' ਨੂੰ ਹਰ ਹਾਲ ਜਵਾਬਦੇਹ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। 

ਉਨ੍ਹਾਂ ਕਿਹਾ, “ਇਹ ਹੰਕਾਰੀ ਸਿਆਸਤਦਾਨ ਜੋ ਆਪਣੀਆਂ ਮੁੱਛਾਂ ਚੜ੍ਹਾ ਕੇ ਤਸਵੀਰਾਂ ਖਿਚਵਾਉਣ ਦੇ ਸ਼ੌਕੀਨ ਸਨ, ਹੁਣ ਸਲਾਖਾਂ ਪਿੱਛੇ ਹਨ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀਆਂ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਅਤੇ ਇਨ੍ਹਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਅਜਿਹੇ ਲੋਕਾਂ ਨੂੰ ਮਾੜੇ ਕੰਮਾਂ ਲਈ ਮਿਸਾਲੀ ਸਜ਼ਾ ਮਿਲੇ। ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਸਿਹਤ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Dr Balbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD