Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਬਠਿੰਡਾ ਵਿੱਚ ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼

40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ

Crime News Punjab, Punjab Police, Police, Crime News, Bathinda Police, Bathinda, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਠਿੰਡਾ , 08 Jul 2025

Last updated on: Jul 09, 2025, 11:47 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ-ਤਸਕਰੀ ਦੀ ਸਮੱਸਿਆ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਬਠਿੰਡਾ ਪੁਲਿਸ ਨੇ ਛੇ ਮੁੱਖ ਨਸ਼ਾ ਤਸਕਰਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਵਿਦੇਸ਼ੀ ਤਸਕਰਾਂ ਦੁਆਰਾ ਚਲਾਏ ਜਾ ਰਹੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਖਵੀਰ ਸਿੰਘ ਉਰਫ ਲੱਖਾ (33), ਪ੍ਰਭਜੋਤ ਸਿੰਘ (26), ਰਣਜੋਧ ਸਿੰਘ (27), ਆਕਾਸ਼ ਮਰਵਾਹਾ (21), ਰੋਹਿਤ ਕੁਮਾਰ (25) ਅਤੇ ਗੁਰਚਰਨ ਸਿੰਘ ਉਰਫ ਗੁਰੀ (27) ਵਜੋਂ ਹੋਈ ਹੈ, ਜੋ ਸਾਰੇ ਸ੍ਰੀ ਮੁਕਤਸਰ ਸਾਹਿਬ, ਮਲੋਟ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਲਖਵੀਰ ਸਿੰਘ ਅਤੇ ਪ੍ਰਭਜੀਤ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਕ੍ਰਮਵਾਰ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।

ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਸਥਿਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ ਸਥਿਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕਰਨ, ਜਿਸ ਵਿੱਚ ਨੌਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਰਾਜਸਥਾਨ ਦੇ ਬਾੜਮੇਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜਿਓਂ 60.302 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਸੀ, ਤੋਂ ਕੁਝ ਦੇਰ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਹੈਂਡਲਰਾਂ ਦੁਆਰਾ ਪੰਜਾਬ ਵਿੱਚ ਅੱਗੇ ਵੰਡਣ ਲਈ ਭੇਜੀ ਗਈ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਰਹੱਦ-ਪਾਰੋਂ ਸੰਪਰਕਾਂ ਦਾ ਪਤਾ ਲਗਾਉਂਦਿਆਂ ਡਰੱਗ ਸਪਲਾਈ ਚੇਨ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕੀਤਾ ਜਾ ਸਕੇ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਇਹ ਕਾਰਵਾਈ ਖਿੱਤੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਠੋਸ ਜਾਣਕਾਰੀ ਮਿਲਣ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈਏ ਸਟਾਫ-1 ਬਠਿੰਡਾ ਦੀ ਟੀਮ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਉਕਤ ਛੇ ਮੁਲਜ਼ਮਾਂ ਨੂੰ ਉਨ੍ਹਾਂ ਦੀ ਫਾਰਚੂਨਰ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ-53ਈ-6771 ਹੈ, ਵਿੱਚੋਂ  40 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਨਸ਼ੀਲੇ ਪਦਾਰਥ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਭੇਜੇ ਜਾ ਰਹੇ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਸਥਾਨਕ ਤਸਕਰਾਂ ਵੱਲੋਂ ਪੰਜਾਬ ਵਿੱਚ ਅੱਗੇ ਵੰਡਿਆ ਜਾਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।

ਇਸ ਸਬੰਧੀ ਬਠਿੰਡਾ ਦੇ ਥਾਣਾ ਕੋਤਵਾਲੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21ਸੀ ਤਹਿਤ ਐਫਆਈਆਰ ਨੰਬਰ 132 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Bathinda Police , Bathinda , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD