Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਸਿੰਘ ਮਾਨ ਨੂੰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਸਬੰਧੀ ਆਪਣੇ ਫਰਜ਼ ਦੀ ਯਾਦ ਦਿਵਾਈ

ਕਿਹਾ: ਜੇਕਰ ਮੁੱਖ ਮੰਤਰੀ ਕੋਲ ਸ਼ਾਸਨ ਚਲਾਉਣ ਦਾ ਅਧਿਕਾਰ ਹੈ, ਤਾਂ ਉਹ ਇਸਨੂੰ ਨਿਭਾਉਣ ਲਈ ਪਾਬੰਦ ਵੀ ਹਨ

Web Admin

Web Admin

5 Dariya News

ਚੰਡੀਗੜ੍ਹ , 08 Jul 2025

Last updated on: Jul 09, 2025, 13:58 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੂਬੇ ਦੇ ਲੋਕਾਂ ਪ੍ਰਤੀ ਉਨ੍ਹਾਂ ਦੇ ਫਰਜ਼ ਅਤੇ ਜ਼ਿੰਮੇਵਾਰੀ ਦੀ ਯਾਦ ਦਿਵਾਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਸੀਂ ਇਕ ਵੱਡੇ ਫਤਵੇ ਨਾਲ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਹੋ। ਇਸਦੇ ਨਾਲ ਹੀ ਤੁਸੀਂ ਉਨ੍ਹਾਂ ਲੋਕਾਂ ਪ੍ਰਤੀ ਜ਼ਿੰਮੇਵਾਰ ਵੀ ਹੋ, ਜਿਨ੍ਹਾਂ ਨੇ ਤੁਹਾਨੂੰ ਉਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚੁਣਿਆ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮੁੱਦੇ ਦਾ ਸਿਆਸੀਕਰਨ ਨਹੀਂ ਕਰਨਾ ਚਾਹੁੰਦੀ ਹੈ, ਕਿਉਂਕਿ ਇਹ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨਾਲ ਸਬੰਧਤ ਹੈ। ਲੇਕਿਨ ਕਾਂਗਰਸ ਅਜਿਹੀਆਂ ਸਾਰੀਆਂ ਘਟਨਾਵਾਂ ਵੱਲ ਅੱਖਾਂ ਨਹੀਂ ਮੋੜ ਵੀ ਸਕਦੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਹਾਲ ਹੀ ਵਿੱਚ ਗੈਂਗਸਟਰਾਂ ਵੱਲੋਂ ਕਥਿਤ ਤੌਰ 'ਤੇ ਫਿਰੌਤੀ ਲਈ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਹੱਤਿਆਵਾਂ ਦੀਆਂ ਘਟਨਾਵਾਂ ਵਿੱਚ ਹੋਏ ਭਾਰੀ ਵਾਧੇ ਦਾ ਹਵਾਲਾ ਦਿੰਦੇ ਹੋਏ, ਸੂਬੇ ਦੇ ਹਾਲਾਤਾਂ ਉਪਰ ਡੂੰਘੀ ਚਿੰਤਾ ਪ੍ਰਗਟ ਕੀਤੀ। 

ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਸੂਬੇ ਦੀ ਆਰਥਿਕਤਾ ਨੂੰ ਹੋਰ ਵੀ ਵਿਗਾੜ ਦੇਵੇਗੀ। ਇਸ ਦੌਰਾਨ ਉਦਯੋਗਾਂ ਵਿੱਚ ਪੰਜਾਬ ਪ੍ਰਤੀ ਘਟਦੇ ਭਰੋਸੇ ਦਾ ਜਿਕਰ ਕਰਦਿਆਂ, ਵੜਿੰਗ ਨੇ ਖੁਲਾਸਾ ਕੀਤਾ ਕਿ ਸਾਲ 2022 ਵਿੱਚ ਪੰਜਾਬ ਦੇ ਉਦਯੋਗਪਤੀਆਂ ਨੇ ਉੱਤਰ ਪ੍ਰਦੇਸ਼ ਵਿੱਚ 2,950 ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ, ਜਦੋਂ ਕਿ 2023 ਵਿੱਚ, ਉਨ੍ਹਾਂ ਨੇ ਉੱਤਰ ਪ੍ਰਦੇਸ਼ ਨਾਲ 9,000 ਕਰੋੜ ਰੁਪਏ ਦੇ ਨਿਵੇਸ਼ ਸਬੰਧੀ ਸਮਝੌਤਿਆਂ 'ਤੇ ਦਸਤਖਤ ਕੀਤੇ ਸਨ।

ਉਨ੍ਹਾਂ ਜ਼ਿਕਰ ਕੀਤਾ ਕਿ ਬੀਤੇ ਦਿਨ ਹੀ ਪੰਜਾਬ ਦੇ ਉਦਯੋਗਾਂ ਨੇ ਮੱਧ ਪ੍ਰਦੇਸ਼ ਵਿੱਚ 15,000 ਕਰੋੜ ਰੁਪਏ ਦੇ ਨਿਵੇਸ਼ ਦਾ ਵਾਅਦਾ ਕੀਤਾ ਹੈ।  ਜਿਸ ਬਾਰੇ ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਅਤੇ ਖਾਸ ਕਰਕੇ ਮੁੱਖ ਮੰਤਰੀ ਵਜੋਂ ਤੁਹਾਡੇ ਲਈ ਇੱਕ ਜਾਗਣ ਦੀ ਘੰਟੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਲੋੜ ਹੈ ਕਿ ਪੰਜਾਬ, ਜਿਹੜਾ ਕਦੇ ਕਾਰੋਬਾਰ ਲਈ ਇੱਕ ਪਸੰਦੀਦਾ ਨਿਵੇਸ਼ ਸਥਾਨ ਸੀ, ਹੁਣ ਇਥੋਂ ਉਦਯੋਗਾਂ ਦਾ ਪਲਾਇਣ ਕਿਉਂ ਹੋ ਰਿਹਾ ਹੈ।

ਲੁਧਿਆਣਾ ਸੰਸਦੀ ਹਲਕੇ ਦੀ ਵੀ ਨੁਮਾਇੰਦਗੀ ਕਰਨ ਵਾਲੇ ਵੜਿੰਗ ਨੇ ਖੁਲਾਸਾ ਕੀਤਾ ਕਿ ਉਹਨਾਂ ਵੱਲੋਂ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਸਿੱਧੇ ਅਤੇ ਨਿੱਜੀ ਤੌਰ ਤੇ ਹੋਈ ਗੱਲਬਾਤ ਤੋਂ ਸਾਫ ਪਤਾ ਚੱਲਦਾ ਹੈ ਕਿ ਸੂਬੇ ਵਿੱਚ ਲਗਾਤਾਰ ਖਰਾਬ ਹੁੰਦੀ ਕਾਨੂੰਨ ਵਿਵਸਥਾ ਦੀ ਹਾਲਤ ਕਾਰਨ ਉਨ੍ਹਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਅਬੋਹਰ ਵਿੱਚ ਸੰਜੇ ਵਰਮਾ ਦੇ ਦਿਨ-ਦਿਹਾੜੇ ਹੋਏ ਬੇਰਹਿਮੀ ਨਾਲ ਕਤਲ ਵਰਗੀਆਂ ਘਟਨਾਵਾਂ ਸਥਿਤੀ ਨੂੰ ਹੋਰ ਵੀ ਵਿਗਾੜਦੀਆਂ ਹਨ। 

ਇਹਨਾਂ ਹਾਲਾਤਾਂ ਦੇ ਮੱਦੇਨਜ਼ਰ, ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ 'ਆਪ' ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬਾ ਪਹਿਲਾਂ ਹੀ "ਕਰਜ਼ੇ ਦੇ ਜਾਲ" ਵਿੱਚ ਫਸਿਆ ਹੋਇਆ ਹੈ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD