Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਬੇ ਦੇ ਸਨਅਤਕਾਰਾਂ ਵਲੋਂ ਮੱਧ ਪ੍ਰਦੇਸ਼ ਵਿਚ ਹਜ਼ਾਰਾਂ ਕਰੋੜ ਰੁਪਏ ਦੇ ਨਿਵੇਸ਼ ਦਾ ਫੈਸਲਾ ਪੰਜਾਬ ਲਈ ਖਤਰੇ ਦੀ ਘੰਟੀ-ਬਲਬੀਰ ਸਿੱਧੂ

ਕਿਹਾ, ਪੰਜਾਬ ਨੂੰ ਨਿਵੇਸ਼ ਪੱਖੋਂ ਮੁਲਕ ਦਾ ਇਕ ਨੰਬਰ ਸੂਬਾ ਬਣਾਉਣ ਦੇ ਦਾਅਵਿਆਂ ਦੀ ਖੁੱਲੀ ਪੋਲ੍ਹ

Web Admin

Web Admin

5 Dariya News

ਐਸ.ਏ.ਐਸ. ਨਗਰ , 08 Jul 2025

Last updated on: Jul 09, 2025, 14:10 IST

ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੱਲ ਲੁਧਿਆਣਾ ਵਿਖੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੀ ਹਾਜ਼ਰੀ ਵਿਚ ਸੂਬੇ ਦੇ ਸਨਅਤਕਾਰਾਂ ਵਲੋਂ ਮੱਧ ਪ੍ਰਦੇਸ਼ ਵਿਚ ਹਜ਼ਾਰਾਂ ਕਰੋੜ ਰੁਪਏ ਦਾ ਨਿਵੇਸ਼ ਕਰਨ ਦੇ ਫੈਸਲੇ ਉਤੇ ਡੂੰਘ ਚਿੰਤਾ ਪ੍ਰਗਟਾਉਂਦਿਆਂ ਕਿਹਾ ਹੈ ਕਿ ਇਸ ਖ਼ਬਰ ਨਾਲ ਆਮ ਆਦਮੀ ਪਾਰਟੀ ਵਲੋਂ ਪੰਜਾਬ ਨੂੰ ਨਿਵੇਸ਼ ਪੱਖੋਂ ਮੁਲਕ ਦਾ ਇਕ ਨੰਬਰ ਸੂਬਾ ਬਣਾਉਣ ਦੇ ਦਾਅਵਿਆਂ ਦੀ ਪੋਲ੍ਹ ਖੁੱਲ ਗਈ ਹੈ।

ਸ਼੍ਰੀ ਸਿੱਧੂ ਨੇ ਕਿਹਾ ਕਿ ਖ਼ਬਰਾਂ ਅਨੁਸਾਰ ਕੱਲ ਲੁਧਿਆਣਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਸੂਬੇ ਦੇ ਸਾਰੇ ਵੱਡੇ ਸਨਅਤੀ ਘਰਾਣਿਆਂ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੂੰ ਉਨ੍ਹਾਂ ਦੇ ਸੂਬੇ ਵਿਚ 15,000 ਕਰੋੜ ਰੁਪਏ ਤੋਂ ਵੱਧ  ਦਾ ਨਿਵੇਸ਼ ਕਰਨ ਦਾ ਭਰੋਸਾ ਦੁਆਇਆ। ਉਹਨਾਂ ਕਿਹਾ ਕਿ ਪੰਜਾਬ ਦੇ ਇਕ ਵੱਡੇ ਸਨਅਤੀ ਘਰਾਣੇ ਟ੍ਰਾਈਡੈਂਟ ਦੇ ਮੁੱਖੀ ਰਾਜਿੰਦਰ ਗੁਪਤਾ ਨੇ ਇਸ ਮੌਕੇ ਦਸਿਆ ਕਿ ਆਉਣ ਵਾਲੇ ਦੋ ਸਾਲਾਂ ਵਿਚ ਉਹਨਾਂ ਵਲੋਂ ਮੱਧ ਪ੍ਰਦੇਸ਼ ਵਿਚ ਪੰਜ ਲੱਖ ਕਰੋੜ ਰੁਪਏ ਦੇ ਨਿਵੇਸ਼ ਦਾ ਟੀਚਾ ਪੂਰਾ ਹੋ ਜਾਵੇਗਾ। 

ਉਹਨਾਂ ਹੋਰ ਦਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਟ੍ਰਾਈਡੈਂਟ ਦੇ ਰਾਜਿੰਦਰ ਗੁਪਤਾ, ਵਰਧਮਾਨ ਦੇ ਐਸ.ਪੀ. ਓਸਵਾਲ, ਨਾਹਰ ਗਰੁੱਪ ਦੇ ਦਿਨੇਸ਼ ਓਸਵਾਲ, ਰਾਲਸਨ ਟਾਇਰਜ਼ ਦੇ ਸੰਜੀਵ ਪਾਹਵਾ ਸਮੇਤ ਸੂਬੇ ਦੇ ਸਾਰੇ ਪ੍ਰਮੁੱਖ ਸਨਅਤਕਾਰ ਮੌਜ਼ੂਦ ਸਨ। ਕਾਂਗਰਸੀ ਆਗੂ ਨੇ ਕਿਹਾ ਕਿ ਇਸ ਮੀਟਿੰਗ ਵਿਚ ਮੌਜ਼ੂਦ ਹਰ ਸਨਅਤਕਾਰ ਨੇ ਕਿਹਾ ਕਿ ਮੱਧ ਪ੍ਰਦੇਸ਼ ਵਿਚ ਪੰਜਾਬ ਨਾਲੋਂ ਕਿਤੇ ਬਿਹਤਰ ਸਹੂਲਤਾਂ ਤੇ ਸਨਅਤ ਪੱਖੀ ਮਾਹੌਲ ਹੈ। 

ਉਹਨਾਂ ਕਿਹਾ ਕਿ ਲੁਧਿਆਣਾ ਦੀ ਰੰਗਾਈ ਸਨਅਤ ਦੇ ਪ੍ਰਤੀਨਿਧੀਆਂ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਆਪਣੀਆਂ ਸਨਅਤੀ ਇਕਾਈਆਂ ਨੂੰ ਉਥੇ ਤਬਦੀਲ ਕਰਨ ਲਈ ਲੋਂੜੀਦੀਆਂ ਸਹੂਲਤਾਂ ਮੁਹੱਈਆਂ ਕਰਾਉਣ ਲਈ ਦਿਤੇ ਮੈਮੋਰੰਡਮ ਵਿਚ ਇਹ ਵੀ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਉਹਨਾਂ ਨੂੰ ਆਪਣੀਆਂ ਸਮੱਸਿਆਵਾਂ ਸੁਣਾਉਣ ਲਈ ਤਿੰਨ ਸਾਲਾਂ ਤੋਂ ਮੰਗਿਆ ਜਾ ਰਿਹਾ ਸਮਾਂ ਨਹੀਂ ਦੇ ਰਹੇ। ਸ਼੍ਰੀ ਸਿੱਧੂ ਨੇ ਕਿਹਾ ਕੱਲ ਲੁਧਿਆਣਾ ਵਿਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੀਆਂ ਦਿਨ ਭਰ ਚੱਲੀਆਂ ਸਰਗਰਮੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਲੁਧਿਆਣਾ ਪੱਛਮੀ ਹਲਕੇ ਤੋਂ ਜਿੱਤੇ ਸਨਅਤਕਾਰ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਦਾ ਸਨਅਤਕਾਰਾਂ ਉਤੇ ਭੋਰਾ ਵੀ ਅਸਰ ਨਹੀਂ ਹੈ ਅਤੇ ਨਾ ਹੀ ਉਹਨਾਂ ਨੇ ਇਸ ਚੋਣ ਦੌਰਾਨ ਸਨਅਤਕਾਰਾਂ ਨੂੰ ਰਿਆਇਤਾਂ ਦੇ ਵਿਖਾਏ ਗਏ ਸਬਜ਼ ਬਾਗਾਂ ਦਾ ਹੀ ਕੋਈ ਪ੍ਰਭਾਵ ਹੈ।

ਸ਼੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਦਿਨੋ ਦਿਨ ਨਿੱਘਰਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ, ਹਰ ਪੱਧਰ ਉਤੇ ਫੈਲਿਆ ਭ੍ਰਿਸ਼ਟਾਚਾਰ, ਉਦਾਸੀਨ ਅਫਸਰਸ਼ਾਹੀ ਅਤੇ ਸੂਬੇ ਦੀ ਮਾੜੀ ਆਰਥਿਕ ਹਾਲਤ ਨੇ ਅਜਿਹਾ ਮਾਹੌਲ ਸਿਰਜ ਦਿੱਤਾ ਹੈ ਕਿ ਸੂਬੇ ਵਿਚ ਬਾਹਰਲੇ ਨਿਵੇਸ਼ ਦੀ ਤਾਂ ਗੱਲ ਛੱਡੋ, ਇਥੋਂ ਦੇ ਸਨਅਤਕਾਰ ਹੀ ਬਾਹਰਲੇ ਸੂਬਿਆਂ ਵਿਚ ਨਿਵੇਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਪੰਜਾਬ ਦੀ ਤਰੱਕੀ ਦਾ ਮਾਡਲ ਤੇ ਦ੍ਰਿਸ਼ਟੀ ਨਾ ਹੋਣ ਕਾਰਨ ਪੰਜਾਬ ਤਬਾਹੀ ਦੇ ਕੰਢੇ ਪਹੁੰਚ ਗਿਆ ਹੈ ਜਿਸ ਦੀਆਂ ਨਿਸ਼ਾਨੀਆਂ ਕੱਲ ਲੁਧਿਆਣਾ ਵਿਖੇ ਪ੍ਰਗਟ ਹੋਈਆਂ ਹਨ। 

ਉਹਨਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ, ਪੰਜਾਬ ਹਿਤੈਸ਼ੀ ਜਥੇਬੰਦੀਆਂ ਅਤੇ ਸੂਬੇ ਦੇ ਦਾਨਸ਼ਮੰਦਾਂ ਨੂੰ ਸਿਰ ਜੋੜ ਕੇ ਕਿ ਸੂਬੇ ਨੂੰ ਬਚਾਉਣ ਲਈ ਸਿਰ ਜੋੜ ਕੇ ਸੋਚਣਾ ਚਾਹੀਦਾ ਹੈ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD