Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਰਣਜੀਤ ਸਿੰਘ ਰਾਏ ਵੱਲੋਂ ਬਰਸਾਤੀ ਮੌਸਮ 'ਚ ਬਿਮਾਰੀਆਂ ਤੋਂ ਬਚਾਅ ਲਈ ਪ੍ਰਬੰਧਾਂ ਦੀ ਸਮੀਖਿਆ

ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 08 Jul 2025

Last updated on: Jul 09, 2025, 15:41 IST

ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਹਿਤ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ "ਹਰ ਸ਼ੁਕਰਵਾਰ ਡੇਂਗੂ ਤੇ ਵਾਰ "ਮੁਹਿੰਮ ਅਧੀਨ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ, ਇਸੇ ਤਰ੍ਹਾਂ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਦਸਤ(ਡਾਇਰੀਆ),ਹੈਜਾ,ਟਾਈਫਾਇਡ, ਪੀਲੀਆ,ਆਦਿ ਤੋਂ ਬਚਣ ਲਈ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੌਸਮ ਵਿੱਚ ਪਾਣੀ ਨੂੰ ਉਬਾਲ ਕੇ ਜਾਂ ਫਿਲਟਰ ਕਰਕੇ ਹੀ ਪੀਤਾ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਪੇਟ ਦੀ ਇਨਫੈਕਸ਼ਨ ਨਾ ਹੋ ਸਕੇ, ਫਲ ਤੇ ਸਬਜ਼ੀਆਂ ਪਾਣੀ ਨਾਲ ਚੰਗੀ ਤਰ੍ਹਾਂ ਸਾਫ ਕਰਕੇ ਵਰਤਣੀਆਂ ਚਾਹੀਦੀਆਂ ਹਨ, ਜ਼ਿਆਦਾ ਦੇਰ ਦੇ ਕੱਟੇ ਹੋਏ, ਗਲੇ ਹੋਏ ਫਲ ਅਤੇ ਸਬਜ਼ੀਆਂ ਦੀ ਵਰਤੋਂ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਕਿਸੇ ਨੂੰ ਦਸਤ ਉਲਟੀਆਂ ਲੱਗਦੀਆਂ ਹਨ ਤਾਂ ਤੁਰੰਤ ਨੇੜੇ ਦੇ ਹਸਪਤਾਲ ਵਿੱਚ ਜਾ ਕੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਖਾਸ ਤੌਰ 'ਤੇ ਓ.ਆਰ.ਐਸ. ਦੇ ਘੋਲ ਦੀ ਵਰਤੋਂ ਕਰਨੀ ਚਾਹੀਦੀ ਹੈ। 

ਉਨ੍ਹਾਂ ਦੱਸਿਆ ਕਿ 01 ਜੁਲਾਈ ਤੋਂ 31 ਜੁਲਾਈ ਤੱਕ ਦਸਤ ਰੋਕੋ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਸਬੰਧੀ ਜ਼ਿਲ੍ਹਾ ਪੱਧਰ ਅਤੇ ਸਬ ਵੀਜ਼ਨ ਪੱਧਰ 'ਤੇ ਹਸਪਤਾਲਾਂ ਵਿੱਚ ਕਾਰਨਰ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਆਸ਼ਾ ਵਰਕਰਜ਼ ਘਰ ਘਰ ਜਾ ਕੇ ਓ.ਆਰ.ਐਸ.ਦੇ ਪੈਕਟਾਂ ਦੀ ਵੰਡ ਅਤੇ ਓ.ਆਰ.ਐੱਸ. ਦੇ ਘੋਲ ਨੂੰ ਬਣਾਉਣ ਦਾ ਤਰੀਕਾ ਦੱਸਣ ਤੋਂ ਇਲਾਵਾ ਜਿੰਕ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ।

ਜਿੰਨ੍ਹਾਂ ਘਰਾਂ ਵਿੱਚ ਛੋਟੇ ਬੱਚੇ, ਗਰਭਵਤੀ ਮਾਵਾਂ, ਦੁੱਧ ਚੁਘਾਉਂਦੀਆਂ ਮਾਵਾਂ ਅਤੇ ਬਜ਼ੁਰਗ ਹਨ ਉਨ੍ਹਾਂ ਨੂੰ ਗਰਮੀ ਦੇ ਮੌਸਮ ਵਿੱਚ ਘਰ ਤੋਂ ਬਾਹਰ ਦੀਆਂ ਬਣੀਆਂ ਚੀਜ਼ਾਂ ਨਾ ਵਰਤਣ ਅਤੇ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ।  ਫਾਸਟ ਫੂਡ ਤੋਂ ਪਰਹੇਜ਼,ਆਲੇ ਦੁਆਲੇ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਬਾਰੇ ਕਿਹਾ ਗਿਆ ਤਾਂ ਜੋ ਮੱਖੀ, ਮੱਛਰ ਪੈਦਾ ਨਾ ਹੋ ਸਕੇ।

ਡੇਂਗੂ ਮਲੇਰੀਆ ਤੋਂ ਬਚਾਅ ਲਈ ਆਲੇ ਦੁਆਲੇ ਪਾਣੀ ਨਹੀਂ  ਖੜ੍ਹੇ ਹੋਣ ਦੇਣਾ ਚਾਹੀਦਾ, ਜੇਕਰ ਕਿਤੇ ਪਾਣੀ ਖੜ੍ਹਾ ਹੁੰਦਾ ਹੈ ਤਾਂ ਉੱਥੇ ਕਾਲੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਸੁਚੇਤ ਹੋਣ ਲਈ ਕਿਹਾ ਅਤੇ ਸਿਹਤ ਪ੍ਰਤੀ ਮਿਆਰੀ ਵਿਧੀ ਨੂੰ ਅਪਨਾਉਣ ਅਤੇ ਲਾਗੂ ਕਰਵਾਉਣ ਦੀ ਹਦਾਇਤ ਕੀਤੀ।

ਇਸ ਮੌਕੇ ਡਾ. ਬਲਜੀਤ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾ, ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ ਮਾਨਸਾ, ਡਾ. ਕੰਵਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਅਵਤਾਰ ਸਿੰਘ ਜਿਲਾ ਪ੍ਰੋਗਰਾਮ ਮੈਨੇਜਰ,ਦਰਸਨ ਸਿੰਘ ਉਪ ਸਮੂਹ ਸਿੱਖਿਆ ਤੇ ਸੂਚਨਾ ਅਫਸਰ,ਸ੍ਰੀ ਸੰਤੋਸ਼ ਭਾਰਤੀ ਐਪੀਡੀਮੋਲੋਜਸਟ,ਸਿਖਾ ਸਿੰਗਲਾ ਅਕਾਉਂਟ ਅਫਸਰ, ਪ੍ਰਤਾਪ ਸਿੰਘ ਅਤੇ ਸੀਨੀਅਰ ਸਹਾਇਕ, ਜਸਪ੍ਰੀਤ ਕੌਰ, ਕਰਮਵੀਰ ਕੌਰ, ਸੁੱਖਵਿੰਦਰ ਸਿੰਘ ਜ਼ਿਲ੍ਹਾ ਫਾਰਮੇਸੀ ਅਫ਼ਸਰ,ਸੰਜੀਵ ਸ਼ਰਮਾ,ਗੁਰਿੰਦਰ ਜੀਤ ਸ਼ਰਮਾ, ਕ੍ਰਿਸ਼ਨ ਕੁਮਾਰ ਮੌਜੂਦ ਸਨ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD