Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਨਸਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ 3.50 ਲੱਖ ਪੌਦੇ ਲਗਾਉਣ ਦਾ ਟੀਚਾ - ਕੁਲਵੰਤ ਸਿੰਘ

ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਪੌਦੇ ਲਗਾਉਣ ਦਾ ਟੀਚਾ ਕੀਤਾ ਨਿਰਧਾਰਤ

Kulwant Singh, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 08 Jul 2025

Last updated on: Jul 09, 2025, 15:49 IST

ਜ਼ਿਲ੍ਹਾ ਮਾਨਸਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ 3.50 ਲੱਖ ਪੌਦੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਜਿਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਰੂਮ ਵਿਖੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਪੌਦੇ ਲਗਾਉਣ ਲਈ ਟੀਚੇ ਨਿਰਧਾਰਤ ਕੀਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਕੁਦਰਤ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬੇਹੱਦ ਲਾਜ਼ਮੀ ਹੈ। ਵਾਤਾਵਰਣ ਦੀ ਸਾਂਭ ਸੰਭਾਲ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ ਜੋ ਕਿ ਸਾਨੂੰ ਬਾਖ਼ੂਬੀ, ਨਿਰਸਵਾਰਥ ਅਤੇ ਜਿੰਮੇਵਾਰੀ ਨਾਲ ਨਿਭਾਉਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਜਿੰਨ੍ਹਾਂ ਵਿਭਾਗਾਂ ਕੋਲ ਖਾਲੀ ਜਗ੍ਹਾ ਹੈ ਉਹ ਉੱਥੇ ਪੌਦੇ ਲਗਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਣ ਵਿਭਾਗ ਦੀਆਂ ਥਾਵਾਂ ਤੋਂ ਇਲਾਵਾ ਸਕੂਲ, ਕਾਲਜਾਂ, ਪੰਚਾਇਤੀ ਥਾਵਾਂ, ਗੁਰਦੁਆਰਾ ਸਾਹਿਬ, ਸਮਸ਼ਾਨ ਘਾਟ, ਆਂਗਣਵਾੜੀਆਂ, ਪੁਲਿਸ ਲਾਈਨ, ਥਾਣਿਆਂ, ਡਿਸਪੈਂਸਰੀਆਂ ਆਦਿ 'ਚ ਸੀਸ਼ਮ, ਨਿੰਮ੍ਹ, ਬਰਮੀ ਡੇਕ, ਕਿੱਕਰ, ਜੰਡ ਆਦਿ ਰਵਾਇਤੀ ਕਿਸਮ ਦੇ ਪੌਦਿਆਂ ਦੇ ਨਾਲ ਨਾਲ ਫਲਦਾਰ ਪੌਦੇ ਅਤੇ ਫੁੱਲਾਂ ਵਾਲੇ ਸਜ਼ਾਵਟੀ ਪੌਦੇ ਢੁਕਵੀਆਂ ਥਾਵਾਂ 'ਤੇ ਲਗਾਏ ਜਾਣ।

ਉਨ੍ਹਾਂ ਦੱਸਿਆ ਕਿ ਸਮੂਹ ਵਿਭਾਗ ਆਪਣੀ ਆਪਣੀ ਲੋੜ ਅਤੇ ਜਗ੍ਹਾ ਅਨੁਸਾਰ ਵਣ ਵਿਭਾਗ ਤੋਂ ਪੌਦੇ ਪ੍ਰਾਪਤ ਕਰ ਸਕਦੇ ਹਨ | ਇਸ ਦੇ ਲਈ ਵਣ ਵਿਭਾਗ ਦੇ ਦਫ਼ਤਰ ਜਾਂ ਜ਼ਿਲ੍ਹਾ ਵਣ ਅਫ਼ਸਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਇਸ ਮੌਕੇ ਨਵਨਿਯੁਕਤ ਆਈ.ਏ.ਐਸ. ਡਾ. ਗੁਰਲੀਨ ਕੌਰ, ਜ਼ਿਲ੍ਹਾ ਵਣ ਅਫ਼ਸਰ ਪਵਨ ਸ੍ਰੀਧਰ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ, ਤਹਿਸੀਲਦਾਰ ਅਮਰਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Kulwant Singh , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD