Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੁੱਧ ਨਸ਼ਿਆਂ ਵਿਰੁੱਧ : 14 ਗ੍ਰਾਮ ਨਸ਼ੀਲੇ ਪਾਊਡਰ, 01 ਦੇਸੀ ਪਿਸਟਲ ਤੇ 04 ਜਿੰਦਾ ਰੌਂਦਾ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 05 ਗ੍ਰਿਫ਼ਤਾਰ

ਜ਼ਿਲ੍ਹਾ ਪੁਲਿਸ ਵਲੋ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀਂ ਦਿੱਤਾ ਜਾਵੇਗਾ - ਐੱਸਐੱਸਪੀ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਰੂਪਨਗਰ , 08 Jul 2025

Last updated on: Jul 09, 2025, 16:12 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 1 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 14 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ। 

ਇਸ ਤੋਂ ਇਲਾਵਾ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 01 ਦੇਸੀ ਪਿਸਟਲ ਸਮੇਤ 04 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ ਅਤੇ ਉਨ੍ਹਾਂ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿੰਘ ਭਗਵੰਤਪੁਰ ਵੱਲੋਂ ਗੁਰਚਰਨ ਸਿੰਘ ਵਾਸੀ ਪਿੰਡ ਸੋਲਖੀਆ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 14 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਸਿਟੀ ਮੋਰਿੰਡਾ ਵੱਲੋਂ ਨਸ਼ਾ ਕਰਨ ਦੇ ਆਦੀ ਲਵਪ੍ਰੀਤ ਸਿੰਘ ਅਤੇ ਬਰਿੰਦਰਵੀਰ ਸਿੰਘ ਵਾਸੀ ਵਾਰਡ ਨੰਬਰ 09 ਨਗਰ ਖੇੜਾ ਮਹੱਲਾ ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਸਦਰ ਰੂਪਨਗਰ ਦੀ ਪੁਲਿਸ ਪਾਰਟੀ ਵੱਲੋਂ ਮਕੋੜੀ ਤੇ ਡੰਗੋਲੀ ਟੀ-ਪੁਆਇੰਟ ਤੇ ਨਾਕਾਬੰਦੀ ਦੌਰਾਨ ਇੱਕ ਸਵੀਫਟ ਕਾਰ ਰੰਗ ਚਿੱਟਾ ਆਉਦੀ ਦਿਖਾਈ ਦਿੱਤੀ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਦਮ ਘਬਰਾ ਗਏ ਅਤੇ ਗੱਡੀ ਦੀ ਬਰੇਕ ਮਾਰ ਕੇ ਪਿੱਛੇ ਨੂੰ ਭਜਾਉਣ ਲੱਗੇ। ਜਿਸ ਤੇ ਪੁਲਿਸ ਪਾਰਟੀ ਵੱਲੋ ਕਾਰ ਚਾਲਕ ਨੂੰ ਕਾਬੂ ਕੀਤਾ ਗਿਆ। ਜਿਸ ਨਾਲ ਇੱਕ ਹੋਰ ਵਿਅਕਤੀ ਵੀ ਕਾਰ ਵਿੱਚ ਮੌਜੂਦ ਸੀ। 

ਜਿਨ੍ਹਾਂ ਤੋਂ ਨਾਮ ਪਤਾ ਪੁੱਛਣ ਤੇ ਆਪਣਾ ਨਾਮ ਵਿਜੇ ਕੁਮਾਰ ਉਰਫ਼ ਰਾਣਾ ਵਾਸੀ ਸੱਲੇਵਾਲ ਡਾਕਘਰ ਰਾਜਪੁਰਾ ਥਾਣਾ ਸਦਰ ਨਾਲਾਗੜ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਅਤੇ ਖਲੀਲ ਮੁਹੰਮਦ ਵਾਸੀ ਹਰਰਾਏਪੁਰ ਥਾਣਾ ਮਾਨਪੁਰਾ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਤੋਂ ਚੈਕਿੰਗ ਕਰਨ ਤੇ ਉਨ੍ਹਾਂ ਪਾਸੋ 01 ਦੇਸੀ ਪਿਸਟਲ ਸਮੇਤ 04 ਜਿੰਦਾ ਰੋਦ ਬ੍ਰਾਮਦ ਕੀਤੇ ਗਏ, ਜਿਨ੍ਹਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਜਿਸ ਦੀ ਅਗਲੇਰੀ ਤਫਤੀਸ਼ ਜਾਰੀ ਹੈ।

ਐਸ.ਐਸ.ਪੀ. ਰੂਪਨਗਰ ਵੱਲੋਂ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵਲੋ ਨਸ਼ਾ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪੁਲਿਸ ਵਲੋ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀਂ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD