Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਅਮਰ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਕੇਂਦਰ ਪ੍ਰਾਯੋਜਿਤ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ

Dr Amar Singh, Dr Amar Singh, Punjab Congress, Congress, Fatehgarh Sahib, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 09 Jul 2025

Last updated on: Jul 09, 2025, 18:35 IST

ਅੱਜ ਬੱਚਤ ਭਵਨ ਵਿਖੇ ਜ਼ਿਲ੍ਹਾ ਡਵੈਲਪਮੈਂਟ ਕੋਆਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ, ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕੇਂਦਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਿਲ੍ਹੇ ਵਿੱਚ ਸਫ਼ਲਤਾ ਨਾਲ ਲਾਗੂ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ। ਇਸ ਮੌਕੇ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲ੍ਹਾ ਬਣਾਉਣ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਸੀ ਤਾਲਮੇਲ ਅਤੇ ਪੂਰੀ ਤਨਦੇਹੀ ਨਾਲ ਕੰਮ ਕਰਨ।

ਕੇਂਦਰੀ ਯੋਜਨਾਵਾਂ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੇ ਕਿਹਾ ਕਿ ਇਨ੍ਹਾਂ ਯੋਜਨਾਵਾਂ ਨੂੰ ਲਾਗੂ ਕਰਨ ਲਈ ਜਾਰੀ ਹੋਣ ਵਾਲੇ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਸਬੰਧੀ ਦਰਪੇਸ ਆਉਣ ਵਾਲੀਆਂ ਸਮੱਸਿਆਵਾਂ ਦਾ ਵੇਰਵਾ ਇਕੱਤਰ ਕਰਕੇ ਕੇਂਦਰ ਦੇ ਸਬੰਧਤ ਵਿਭਾਗਾਂ ਨੂੰ ਭੇਜਿਆ ਜਾਂਦਾ ਹੈ ਤਾਂ ਜੋ ਕਮੀਆਂ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਸਮਗਰ ਸਿੱਖਿਆ ਅਭਿਆਨ, ਮਿਡ ਡੇ ਮੀਲ, ਐਮਪੀ ਲੈਂਡ ਫੰਡ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਰਾਸ਼ਟਰੀ ਸਿਹਤ ਮਿਸ਼ਨ, ਬੇਟੀ ਬਚਾਓ ਬੇਟੀ ਪੜ੍ਹਾਓ, ਮਗਨਰੇਗਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਸਮੇਤ ਅਨੇਕਾਂ ਕੇਂਦਰ ਪ੍ਰਯੋਜਿਤ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਪੂਰੀ ਸਫਲਤਾ ਤੇ ਪਾਰਦਰਸ਼ੀ ਢੰਗ ਨਾਲ ਚੱਲ ਰਹੀਆਂ ਹਨ। 

ਉਨ੍ਹਾਂ ਮੈਂਬਰ ਲੋਕ ਸਭਾ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਹੀਂ ਵਰਤੀ ਜਾਵੇਗੀ ਤੇ ਟੀਚਿਆਂ ਨੂੰ ਤੈਅ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਡੀ) ਰਾਕੇਸ਼ ਯਾਦਵ, ਐਸ.ਡੀ.ਐਮ. ਅਰਵਿੰਦ ਗੁਪਤਾ, ਐਸ.ਡੀ.ਐਮ ਅਮਲੋਹ ਚੇਤਨ ਬੰਗੜ, ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ, ਜਿਲਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਜ਼ਿਲ੍ਹਾ ਮਾਲ ਅਫਸਰ ਕਰੁਣ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

 

Tags: Dr Amar Singh , Dr Amar Singh , Punjab Congress , Congress , Fatehgarh Sahib , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD