Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਾਕ-ਆਈ.ਐਸ.ਆਈ. ਹਮਾਇਤ ਪ੍ਰਾਪਤ ਬੀ.ਕੇ.ਆਈ. ਦੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ

ਗੁਰਦਾਸਪੁਰ ਤੋਂ ਦੋ ਏਕੇ-47 ਰਾਈਫਲਾਂ, ਦੋ ਗ੍ਰਨੇਡ ਬਰਾਮਦ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 09 Jul 2025

Last updated on: Jul 10, 2025, 11:40 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਾਕਿਸਤਾਨ ਦੀ ਆਈਐਸਆਈ ਵੱਲੋਂ ਸਮਰਥਿਤ ਅਤੇ ਪਾਕਿਸਤਾਨ ਵਿੱਚ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸੰਚਾਲਕ ਹਰਵਿੰਦਰ ਰਿੰਦਾ ਦੁਆਰਾ ਰਚੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚੋਂ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਖੇਪ ਵਿੱਚ ਦੋ ਏਕੇ—47 ਰਾਈਫਲਾਂ ਦੇ ਨਾਲ—ਨਾਲ 16 ਜ਼ਿੰਦਾ ਕਾਰਤੂਸ ਅਤੇ ਦੋ ਮੈਗਜ਼ੀਨ, ਅਤੇ ਦੋ ਪੀ—86 ਹੈਂਡ ਗ੍ਰਨੇਡ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੀ ਗਈ ਖੇਪ ਪਾਕਿਸਤਾਨੀ ਏਜੰਸੀਆਂ ਅਤੇ ਹਰਵਿੰਦਰ ਰਿੰਦਾ ਵੱਲੋਂ ਪੰਜਾਬ ਵਿੱਚ ਕਈ ਥਾਵਾਂ ’ਤੇ ਅੱਤਵਾਦੀ ਗਤੀਵਿਧੀਆਂ ਅੰਜਾਮ ਦੇਣ ਲਈ ਇੱਕ ਸੋਚੀ—ਸਮਝੀ ਸਾਜ਼ਿਸ਼ ਤਹਿਤ ਭਾਰਤ ਵਿੱਚ ਭੇਜੀ ਗਈ ਸੀ, ਜਿਸਦਾ ਉਦੇਸ਼ ਪੰਜਾਬ ਦੀ ਅਮਨ—ਸ਼ਾਂਤੀ ਨੂੰ ਭੰਗ ਕਰਨਾ ਸੀ।

ਡੀਜੀਪੀ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਦੀਆਂ ਟੀਮਾਂ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਗੁਰਦਾਸਪੁਰ ਦੇ ਜੰਗਲੀ ਖੇਤਰ ਵਿੱਚ, ਹਰਵਿੰਦਰ ਰਿੰਦਾ ਗਿਰੋਹ ਦੇ ਕਾਰਕੁੰਨਾਂ ਤੱਕ  ਪਹੁੰਚਣ ਤੋਂ ਪਹਿਲਾਂ ਹੀ, ਅੱਤਵਾਦੀ ਹਾਰਡਵੇਅਰ ਖੇਪ ਦਾ ਪਤਾ ਲਗਾਉਣ ਅਤੇ ਜ਼ਬਤ ਕਰਨ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਖੇਪ ਨੂੰ ਪ੍ਰਾਪਤ ਕਰਨ ਵਾਲੇ ਕਾਰਕੁਨਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਜਾਂਚ ਵਿੱਚ ਇਸ ਪਾਕਿ—ਆਈਐਸਆਈ ਸਮਰਥਿਤ ਮਾਡਿਊਲ ਵਿੱਚ ਵਿਦੇਸ਼—ਅਧਾਰਤ ਅੱਤਵਾਦੀਆਂ ਦੀ ਸ਼ਮੂਲੀਅਤ ਦਾ ਵੀ ਖੁਲਾਸਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਹਥਿਆਰਾਂ ਦੀ ਖੇਪ ਬਰਾਮਦ ਹੋਣ ਦੀ ਸੰਭਾਵਨਾ ਹੈ।

ਡੀਆਈਜੀ ਨੇ ਕਿਹਾ ਕਿ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਵਿਖੇ ਵਿਸਫੋਟਕ ਐਕਟ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD