Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਰੇਂਦਰ ਮੋਦੀ ਨੇ ਨਾਮੀਬੀਆ ਦੀ ਸੰਸਦ ਨੂੰ ਸੰਬੋਧਨ ਕੀਤਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, President of Namibia, Netumbo Nandi Ndaitwah

Web Admin

Web Admin

5 Dariya News

ਵਿੰਡਹੋਕ , 09 Jul 2025

Last updated on: Jul 10, 2025, 12:49 IST

ਨੈਸ਼ਨਲ ਅਸੈਂਬਲੀ ਦੇ ਸਪੀਕਰ, ਮਹਾਮਹਿਮ ਸਾਰਾ ਕੁਗੋਂਗੇਲਵਾ (Speaker of the National Assembly, H.E. Saara Kuugongelwa) ਦੇ ਸੱਦੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਮੀਬੀਆ ਦੀ ਸੰਸਦ ਨੂੰ ਸੰਬੋਧਨ ਕੀਤਾ। ਨਾਮੀਬੀਅਨ ਦੀ ਤਰਫ਼ੋਂ ਇਸ ਤਰ੍ਹਾਂ ਦੇ ਵਿਸ਼ੇਸ ਭਾਵ ਨੇ ਪ੍ਰਧਾਨ ਮੰਤਰੀ ਦੀ ਨਾਮੀਬੀਆ ਦੀ ਸਰਕਾਰੀ ਯਾਤਰਾ ਨੂੰ ਹੋਰ ਵੀ ਸਾਰਥਕ ਬਣਾ ਦਿੱਤਾ।

ਸੰਸਦ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ “ਲੋਕਤੰਤਰ ਦੀ ਜਨਨੀ” ("Mother of Democracy”) ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਤਰਫ਼ੋਂ ਇਸ ਪ੍ਰਤਿਸ਼ਠਿਤ ਸਦਨ ਦੇ ਮੈਂਬਰਾਂ ਅਤੇ ਨਾਮੀਬੀਆ ਦੀ ਦੋਸਤਾਨਾ ਜਨਤਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਦੋਹਾਂ ਦੇਸ਼ਾਂ ਦੇ ਦਰਮਿਆਨ ਇਤਿਹਾਸਿਕ ਸਬੰਧਾਂ ਅਤੇ ਸੁਤੰਤਰਤਾ ਦੇ ਲਈ ਆਪਣੇ ਸਾਂਝੇ ਸੰਘਰਸ਼ਾਂ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨਾਮੀਬੀਆ ਦੇ ਸੰਸਥਾਪਕ ਡਾ. ਸੈਮ ਨੁਜੋਮਾ ਦੀ ਵਿਰਾਸਤ ਨੂੰ ਸ਼ਰਧਾਂਜਲੀ ਅਰਪਿਤ ਕੀਤੀ। 

ਉਨ੍ਹਾਂ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੇ ਸੰਸਥਾਪਕਾਂ ਦੁਆਰਾ ਸਮਰਥਿਤ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸਿਧਾਂਤ ਦੋਹਾਂ ਦੇਸ਼ਾਂ ਵਿੱਚ ਪ੍ਰਗਤੀ ਦੇ ਪਥ ਨੂੰ ਪ੍ਰਕਾਸ਼ਿਤ ਕਰਦੇ ਰਹਿਣਗੇ। ਉਨ੍ਹਾਂ ਨੇ ਦੇਸ਼ ਵਿੱਚ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਨਾਮੀਬੀਆ ਦੀ ਸਰਕਾਰ ਅਤੇ ਜਨਤਾ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਨਾਮੀਬੀਆ ਦਾ ਸਰਬਉੱਚ ਰਾਸ਼ਟਰੀ ਸਨਮਾਨ ਪ੍ਰਦਾਨ ਕਰਨ ਦੇ ਲਈ ਉੱਥੋਂ ਦੀ ਜਨਤਾ ਦਾ ਧੰਨਵਾਦ ਕੀਤਾ। 

ਉਨ੍ਹਾਂ ਨੇ ਕਿਹਾ ਕਿ ਇਹ ਵਿਸ਼ੇਸ ਭਾਵ ਭਾਰਤੀ ਅਤੇ ਨਾਮੀਬਿਆਈ ਲੋਕਤੰਤਰਾਂ ਦੀਆਂ ਉਪਲਬਧੀਆਂ ਦੇ ਪ੍ਰਤੀ ਇੱਕ ਸ਼ਰਧਾਂਜਲੀ ਹੈ। ਸੁਤੰਤਰਤਾ, ਸਮਾਨਤਾ ਅਤੇ ਨਿਆਂ ਦੇ ਪਹਿਰੇਦਾਰ ਦੇ ਰੂਪ ਵਿੱਚ, ਉਨ੍ਹਾਂ ਨੇ ਦੋਹਾਂ ਦੇਸ਼ਾਂ ਨੂੰ ਗਲੋਬਲ ਸਾਊਥ ਦੀ ਬਿਹਤਰੀ ਦੇ ਲਈ ਕੰਮ ਕਰਨ ਦਾ ਸੱਦਾ ਦਿੱਤਾ, ਤਾਕਿ ਉੱਥੋਂ ਦੇ ਲੋਕਾਂ ਦੀ ਆਵਾਜ਼ ਨਾ ਕੇਵਲ ਸੁਣੀ ਜਾਵੇ, ਬਲਕਿ ਉਨ੍ਹਾਂ ਦੀਆਂ ਆਸਾਂ ਅਤੇ ਆਕਾਂਖਿਆਵਾਂ ਨੂੰ ਵੀ ਪੂਰੀ ਤਰ੍ਹਾਂ ਸਾਕਾਰ ਕੀਤਾ ਜਾ ਸਕੇ। 

ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਹਮੇਸ਼ਾ ਅਫਰੀਕਾ ਦੀ ਪ੍ਰਗਤੀ ਦੇ ਲਈ ਕੰਮ ਕਰੇਗਾ, ਜਿਹਾ ਕਿ ਉਸ ਨੇ ਜੀ-20 (G-20) ਦੀ ਪ੍ਰਧਾਨਗੀ ਦੇ ਦੌਰਾਨ ਕੀਤਾ ਸੀ, ਜਦੋਂ ਅਫਰੀਕਨ ਯੂਨੀਅਨ ਨੂੰ ਇਸ ਸਮੂਹ ਦਾ ਸਥਾਈ ਮੈਂਬਰ ਬਣਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਭਾਰਤ ਨੂੰ ਨਾਮੀਬੀਆ ਅਤੇ ਮਹਾਦੀਪ ਦੇ ਹੋਰ ਦੇਸ਼ਾਂ ਦੇ ਨਾਲ ਆਪਣੇ ਵਿਕਾਸ ਦੇ ਅਨੁਭਵ ਸਾਂਝੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। 

ਭਾਰਤ ਸਮਰੱਥਾ ਨਿਰਮਾਣ, ਕੌਸ਼ਲ ਵਿਕਾਸ, ਲੇਕਲ ਇਨੋਵੇਸ਼ਨ ਨੂੰ ਹੁਲਾਰਾ ਦੇਣ ਅਤੇ ਅਫਰੀਕਾ ਦੇ ਏਜੰਡਾ 2063 (Africa’s Agenda 2063) ਦਾ ਸਮਰਥਨ ਕਰਨ ਦੇ ਲਈ ਪ੍ਰਤੀਬੱਧ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਦੇ ਲਈ ਸਪੀਕਰ ਦਾ ਧੰਨਵਾਦ ਕੀਤਾ। 

ਉਨ੍ਹਾਂ ਨੇ ਦੋਹਾਂ ਦੇਸ਼ਾਂ ਦੇ ਦਰਮਿਆਨ ਲੋਕਾਂ ਦੇ ਦਰਮਿਆਨ ਬਿਹਤਰ ਸੰਪਰਕ ਦੀ ਸੱਦਾ ਦਿੱਤਾ ਤਾਕਿ ਦੋਨੋਂ ਲੋਕਤੰਤਰ ਸਦਾ ਸਮ੍ਰਿੱਧ ਰਹਿਣ। ਉਨ੍ਹਾਂ ਨੇ ਆਪਣੇ ਸੰਬੋਧਨ ਦੇ ਅੰਤ ਵਿੱਚ ਕਿਹਾ, “ਸਾਡੇ ਬੱਚਿਆਂ ਨੂੰ ਨਾ ਕੇਵਲ ਉਹ ਅਜ਼ਾਦੀ ਵਿਰਾਸਤ ਵਿੱਚ ਮਿਲੇ ਜਿਸ ਦੇ ਲਈ ਅਸੀਂ ਸੰਘਰਸ਼ ਕੀਤਾ, ਬਲਕਿ ਇਹ ਭਵਿੱਖ ਵੀ ਮਿਲੇ ਜਿਸ ਦਾ ਨਿਰਮਾਣ ਅਸੀਂ ਮਿਲ ਕੇ ਕਰਾਂਗੇ।”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , President of Namibia , Netumbo Nandi Ndaitwah

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD