Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਨੇ ਜ਼ਿਲ੍ਹੇ ਦੇ 155 ਪਰਿਵਾਰਾਂ ਦਾ 1 ਕਰੋੜ 84 ਲੱਖ ਤੋਂ ਵੱਧ ਦਾ ਕਰਜ਼ਾ ਮੁਆਫ਼ ਕੀਤਾ - ਡਾ. ਰਾਜ ਕੁਮਾਰ ਚੱਬੇਵਾਲ

ਡਾ. ਚੱਬੇਵਾਲ ਅਤੇ ਵਿਧਾਇਕ ਇਸ਼ਾਂਕ ਕੁਮਾਰ ਨੇ ਹਲਕੇ ਦੇ ਪਰਿਵਾਰਾਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡੇ

Raj Kumar Chabbewal, AAP, Aam Aadmi Party, Aam Aadmi Party Punjab, AAP Punjab , Ishank Kumar

Web Admin

Web Admin

5 Dariya News

ਹੁਸ਼ਿਆਰਪੁਰ , 09 Jul 2025

Last updated on: Jul 10, 2025, 16:21 IST

ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਅੱਜ ਚੱਬੇਵਾਲ ਹਲਕੇ ਦੇ ਲੋੜਵੰਦ ਅਤੇ ਪੱਛੜੇ ਵਰਗ ਦੇ ਪਰਿਵਾਰਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਦੇ 56 ਲੱਖ 52 ਹਜ਼ਾਰ 909 ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। 

ਡਾ. ਰਾਜ ਕੁਮਾਰ ਚੱਬੇਵਾਲ ਅਤੇ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 67.84 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਹਨ, ਜਿਸ ਨਾਲ ਸੂਬੇ ਦੇ ਗਰੀਬ ਅਤੇ ਪੱਛੜੇ ਵਰਗ ਨੂੰ ਵੱਡੀ ਰਾਹਤ ਮਿਲੀ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ 155 ਪਰਿਵਾਰਾਂ ਦੇ 1 ਕਰੋੜ 84 ਲੱਖ 37,150 ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ, ਜਿਸ ਨਾਲ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। 

ਡਾ. ਚੱਬੇਵਾਲ ਨੇ ਅੱਗੇ ਕਿਹਾ ਕਿ ਇਹ ਉਪਰਾਲਾ ਪੰਜਾਬ ਸਰਕਾਰ ਵੱਲੋਂ ਗਰੀਬਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣ ਲਈ ਇਕ ਵੱਡਾ ਕਦਮ ਹੈ, ਤਾਂ ਜੋ ਕੋਈ ਵੀ ਵਿੱਤੀ ਤੰਗੀ ਕਾਰਨ ਪਿੱਛੇ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਬਰਾਬਰ ਵਿਕਾਸ ਨੂੰ ਯਕੀਨੀ ਬਣਾ ਰਹੀ ਹੈ ਅਤੇ ਸਾਰੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। 

ਡਾ. ਚੱਬੇਵਾਲ ਨੇ ਕਿਹਾ ਕਿ ਜਦੋਂ ਸਾਰੇ ਵਰਗ ਬਰਾਬਰ ਵਿਕਾਸ ਕਰਨਗੇ ਤਾਂ ਹੀ ਸੂਬਾ ਵਿਕਾਸ ਦੇ ਮਾਮਲੇ ਵਿੱਚ ਤੇਜ਼ੀ ਨਾਲ ਅੱਗੇ ਵਧੇਗਾ। ਇਸ ਮੌਕੇ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਿਨ੍ਹਾਂ ਪਰਿਵਾਰਾਂ ਨੂੰ ਰਾਹਤ ਦਿੱਤੀ ਗਈ ਹੈ, ਉਹ ਪਿਛਲੇ ਕਈ ਸਾਲਾਂ ਤੋਂ ਇਸ ਕਰਜ਼ੇ ਕਾਰਨ ਮਾਨਸਿਕ ਤਣਾਅ ਤੋਂ ਪੀੜਤ ਸਨ, ਪਰ ਹੁਣ ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਦੇ ਤਣਾਅ ਨੂੰ ਦੂਰ ਕਰਕੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਪ੍ਰਦਾਨ ਕੀਤਾ ਹੈ। 

ਉਨ੍ਹਾਂ ਕਿਹਾ ਕਿ ਚੱਬੇਵਾਲ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਸਰਕਾਰ ਵੱਲੋਂ ਹਲਕੇ ਲਈ ਹੋਰ ਵੀ ਕਈ ਪ੍ਰੋਜੈਕਟ ਦਿੱਤੇ ਜਾ ਰਹੇ ਹਨ। ਸਾਡਾ ਇੱਕੋ ਇੱਕ ਉਦੇਸ਼ ਚੱਬੇਵਾਲ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣਾ ਹੈ। 

ਇਸ ਮੌਕੇ ਪਹੁੰਚੇ ਪਰਿਵਾਰਾਂ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਦਾ ਧੰਨਵਾਦ ਕੀਤਾ।

 

Tags: Raj Kumar Chabbewal , AAP , Aam Aadmi Party , Aam Aadmi Party Punjab , AAP Punjab , Ishank Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD