Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੀਨਾ ਮਿੱਤਲ ਨੇ ਮਿਰਜ਼ਾਪੁਰ ਵਾਇਆ ਗੱਦੋਮਾਜਰਾ, ਪਹਿਰ ਕਲਾਂ, ਪਹਿਰ ਖੁਰਦ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ

ਇਸ ਲਿੰਕ ਸੜਕ ਦੇ ਨਵੀਨੀਕਰਨ ਨਾਲ ਨੇੜਲੇ ਪਿੰਡਾਂ ਦੇ ਕਰੀਬ 10,000 ਵਸਨੀਕਾਂ ਨੂੰ ਮਿਲੇਗਾ ਸਿੱਧਾ ਲਾਭ

Neena Mittal, Rajpura, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਰਾਜਪੁਰਾ , 09 Jul 2025

Last updated on: Jul 10, 2025, 16:30 IST

ਹਲਕਾ ਰਾਜਪੁਰਾ ਵਿੱਚ ਲਗਾਤਾਰ ਵਿਕਾਸ ਕਾਰਜਾਂ ਨੂੰ ਰਫਤਾਰ ਮਿਲ ਰਹੀ ਹੈ। ਇਸ ਕੜੀ ਤਹਿਤ ਹਲਕੇ ਦੀਆਂ ਪੁਰਾਣੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਮਿਰਜ਼ਾਪੁਰ ਵਾਇਆ ਗੱਦੋਮਾਜਰਾ, ਪਹਿਰ ਕਲਾਂ ਅਤੇ ਪਹਿਰ ਖੁਰਦ ਨੂੰ ਰਾਜਪੁਰਾ-ਚੰਡੀਗੜ੍ਹ ਰੋਡ ਨਾਲ ਜੋੜਨ ਵਾਲੀ ਲਿੰਕ ਸੜਕ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਿਆ। ਇਸ ਮੌਕੇ ਪਿੰਡ ਮਿਰਜ਼ਾਪੁਰ ਵਿਖੇ ਰੱਖੇ ਇਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਇਹ ਪ੍ਰੋਜੈਕਟ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ.ਟੀ.ਓ. ਦੇ ਯਤਨਾਂ ਨਾਲ ਨੇਪਰੇ ਚਾੜ੍ਹਿਆ ਹੈ, ਜਿਸ ਤੇ ਕਰੀਬ 4 ਕਰੋੜ 62 ਲੱਖ ਰੁਪਏ ਦੀ ਲਾਗਤ ਆਵੇਗੀ। 

ਉਨ੍ਹਾਂ ਕਿਹਾ ਕਿ ਇਹ ਸੜਕ ਹਲਕੇ ਦੇ ਵਾਸੀਆਂ ਲਈ ਆਵਾਜਾਈ ਪੱਖੋਂ ਸੁਵਿਧਾਜਨਕ ਬਣਾਏਗੀ। ਉਕਤ ਸੜਕ 18 ਫੁੱਟ ਚੌੜੀ ਅਤੇ 5.35 ਕਿਲੋਮੀਟਰ ਲੰਬੀ ਹੋਵੇਗੀ, ਜੋ ਇਲਾਕੇ ਦੇ ਵਿਕਾਸ ਵਿੱਚ ਇੱਕ ਨਵਾਂ ਮੋੜ ਸਾਬਤ ਹੋਵੇਗੀ।ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਲਵਿਸ਼ ਮਿੱਤਲ, ਐਸ ਡੀ ਓ ਯਾਦਵਿੰਦਰ ਸ਼ਰਮਾ, ਜੇਈ ਅਤੇ ਵਿਭਾਗ ਦੇ ਹੋਰ ਵੀ ਸਬੰਧਿਤ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਇਸ ਲੰਮੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਮੰਗ ਰਹੀ ਹੈ ਕਿ ਪੁਰਾਣੀ ਅਤੇ ਖਸਤਾਹਾਲ ਸੜਕ ਨੂੰ ਨਵੀਂ ਤਰ੍ਹਾਂ ਤਿਆਰ ਕੀਤਾ ਜਾਵੇ। ਖਸਤਾ ਹਾਲਤ ਦੇ ਕਾਰਨ ਇਲਾਕੇ ਦੇ ਲੋਕਾਂ, ਖਾਸ ਕਰਕੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਅਤੇ ਸਬਜ਼ੀਆਂ ਮੰਡੀਆਂ ਵਿੱਚ ਲਿਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਨਵੀਂ ਅਤੇ ਮਜ਼ਬੂਤ ਸੜਕ ਬਣਨ ਨਾਲ ਇਹਨਾਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਆਵਾਜਾਈ ਦਾ ਸੌਖਾ ਸਾਧਨ ਮਿਲੇਗਾ।

ਉਨ੍ਹਾਂ ਕਿਹਾ ਕਿ ਇਸ ਲਿੰਕ ਸੜਕ ਦੇ ਨਵੀਨੀਕਰਨ ਨਾਲ ਨੇੜਲੇ ਪਿੰਡਾਂ ਦੇ ਕਰੀਬ 10,000 ਵਸਨੀਕਾਂ ਨੂੰ ਸਿੱਧਾ ਲਾਭ ਮਿਲੇਗਾ ਤੇ ਲੋਕਾਂ ਨੂੰ ਰਾਜਪੁਰਾ, ਚੰਡੀਗੜ੍ਹ ਅਤੇ ਹੋਰ ਅਹਿਮ ਸਥਾਨਾਂ ਤੱਕ ਪਹੁੰਚਣ ਵਿੱਚ ਅਸਾਨੀ ਹੋਵੇਗੀ। ਇਲਾਕੇ ਦੇ ਵਿਧਿਆਰਥੀਆਂ, ਦਫ਼ਤਰੀ ਕਰਮਚਾਰੀਆਂ ਅਤੇ ਕਾਰੋਬਾਰੀ ਵਰਗ ਲਈ ਵੀ ਇਹ ਸੜਕ ਇੱਕ ਵੱਡੀ ਸੌਗਾਤ ਬਣੇਗੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰੇਕ ਹਲਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਦੇ ਯਤਨਾਂ ਨਾਲ ਹਰ ਹਲਕੇ ਵਿੱਚ ਵਿਕਾਸ ਦੇ ਕੰਮ ਤੇਜ਼ੀ ਨਾਲ ਜਾਰੀ ਹਨ ਅਤੇ ਅੱਗੇ ਵੀ ਇਲਾਕੇ ਦੀਆਂ ਹੋਰ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਸਥਾਨਕ ਲੋਕਾਂ ਨੇ ਵਿਧਾਇਕਾ ਮੈਡਮ ਨੀਨਾ ਮਿੱਤਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕ ਇਲਾਕੇ ਦੀ ਤਸਵੀਰ ਬਦਲ ਦੇਵੇਗੀ। ਖਾਸ ਕਰਕੇ ਕਿਸਾਨਾਂ ਨੇ ਕਿਹਾ ਕਿ ਹੁਣ ਉਨ੍ਹਾਂ ਦੀਆਂ ਫਸਲਾਂ ਮੰਡੀਆਂ ਤੱਕ ਸਮੇਂ ਸਿਰ ਅਤੇ ਸੁਰੱਖਿਅਤ ਪਹੁੰਚ ਸਕਣਗੀਆਂ।ਇਸ ਤਰ੍ਹਾਂ ਦੇ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਰੱਕੀ ਹੋਵੇਗੀ ਅਤੇ ਲੋਕਾਂ ਦੀ ਜ਼ਿੰਦਗੀ ਵਿੱਚ ਸੁਖ-ਸੁਵਿਧਾ ਆਵੇਗੀ।

ਇਸ ਮੌਕੇ ਵਿਜੇ ਮੈਟਰੋ, ਸਤਵਿੰਦਰ ਸਿੰਘ ਮਿਰਜ਼ਾਪੁਰ, ਜਗਦੀਪ ਸਿੰਘ ਅਲੂਣਾ, ਅਮਨ ਸੈਣੀ ਨਲਾਸ, ਸਰਪੰਚ ਜਸਵਿੰਦਰ ਸਿੰਘ ਜੈਲਦਾਰ, ਕਮਲਜੀਤ ਸਿੰਘ ਛੋਟੀ ਦੁਭਾਲੀ, ਗੁਰਤੇਜ ਸਿੰਘ, ਗੱਦੋਮਾਜਰਾ, ਸਰਪੰਚ ਦਵਿੰਦਰ ਕੌਰ, ਕਰਮਪਾਲ ਗਿਰੀ, ਗੁਰਵਿੰਦਰ ਸਿੰਘ ਸਾਬਕਾ ਸਰਪੰਚ, ਨਰਿੰਦਰਜੀਤ ਸਿੰਘ, ਕਮਲੇਸ਼ ਕੁਮਾਰ, ਸਤਨਾਮ ਸਿੰਘ, ਟੋਨੀ ਜਨਸੂਈ, ਰਿੰਕੀ ਖੇੜਾਗੱਜੂ, ਭਜਨ ਸਿੰਘ ਸਰਪੰਚ ਕੋਟਲਾ, ਹਰਵਿੰਦਰ ਸਿੰਘ ਪੰਚ, ਰਾਜ ਕੁਮਾਰ ਪੰਚ ਸਮੇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ, ਪਾਰਟੀ ਵਰਕਰ ਅਤੇ ਨੇੜਲੇ ਪਿੰਡਾਂ ਦੇ ਪੰਚ ਸਰਪੰਚ ਅਤੇ ਪਿੰਡ ਵਾਸੀ ਮੌਜੂਦ ਸਨ।

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD