Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪਟਿਆਲਾ ਪੁਲਿਸ ਵੱਲੋਂ ਫਰਜੀ ਦਿੱਲੀ ਡਿਪਟੀ ਸੀ ਐਮ ਦਿਖਾ ਕੇ ਠੱਗੀ ਕਰਦੇ ਗਿਰੋਹ ਦਾ ਪਰਦਾਫਾਸ਼

Crime News Punjab, Punjab Police, Police, Crime News, Patiala Police, Patiala

Web Admin

Web Admin

5 Dariya News

ਪਟਿਆਲਾ , 09 Jul 2025

Last updated on: Jul 10, 2025, 16:35 IST

ਪਟਿਆਲਾ ਪੁਲਿਸ ਨੇ ਇੱਕ ਅਜਿਹੇ ਗਿਰੋਹ ਨੂੰ ਬੇਨਕਾਬ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜੋ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ ਪੁਰਾਣ ਮੋਬਾਇਲ ਨੰਬਰ ਨੂੰ ਵਰਤਕੇ ਡਿਪਟੀ ਸੀਐਮ ਦਾ ਕਰੀਬੀ ਹੋਣ ਦਾ ਭੁਲੇਖਾ ਪਾ ਕੇ ਆਪਣਾ ਦਬਦਬਾ ਬਣਾ ਰਿਹਾ ਸੀ, ਇਸ ਗਿਰੋਹ ਦਾ ਮੁੱਖ ਸਰਗਨਾ ਜਾਅਲੀ ਜਮਾਨਤੀ ਬਾਂਡ ਅਤੇ ਫ਼ਰਜੀ ਦਸਤਾਵੇਜ ਤਿਆਰ ਕਰਨ ਵਾਲੇ ਗਿਰੋਹ ਦਾ ਵੀ ਕਿੰਗਪਿੰਨ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸਰਮਾ ਨੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।

ਐਸ.ਐਸ.ਪੀ. ਨੇ ਦੱਸਿਆ ਕਿ ਇਹ ਪਟਿਆਲਾ ਪੁਲਿਸ ਨੇ ਥਾਣਾ ਲਾਹੌਰੀ ਗੇਟ ਵਿਖੇ ਮਿਤੀ 19 ਜੂਨ 2025 ਨੂੰ ਇੱਕ ਮਾਮਲਾ ਦਰਜ ਕਰਕੇ ਠੱਗਾਂ ਦੇ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ, ਜੋ ਕਿ ਜਾਅਲੀ ਜਮਾਨਤੀ ਬਾਂਡ ਅਤੇ ਫ਼ਰਜੀ ਦਸਤਾਵੇਜ ਤਿਆਰ ਕਰਕੇ ਵੱਖ-ਵੱਖ ਅਦਾਲਤਾਂ 'ਚ ਆਦੀ ਦੋਸ਼ੀਆ ਦੀਆਂ ਜਮਾਨਤਾਂ ਕਰਵਾਉਣ ਦਾ ਕਾਲਾ ਧੰਦਾ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦੇ ਸਰਗਨੇ ਜੈ ਕਿਸ਼ਨ ਭਾਰਦਵਾਜ ਪੁੱਤਰ ਲੇਟ ਜੱਗਾ ਰਾਮ ਵਾਸੀ ਸੰਤੋਸ਼ ਕਲੋਨੀ ਧਾਰੂਹੇੜਾ ਜਿਲ੍ਹਾ ਰਿਵਾੜੀ ਹਰਿਆਣਾ ਨੂੰ ਜਦੋਂ ਗ੍ਰਿਫ਼ਤਾਰ ਕਰਕੇ ਉਸਦੇ 5 ਫੋਨ ਜ਼ਬਤ ਕੀਤੇ ਗਏ ਤੇ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਹੋਰ ਵੀ ਵੱਡੇ ਠੱਗ ਹੋਣ ਦੇ ਸਬੂਤ ਪੁਲਿਸ ਦੇ ਹੱਥ ਲੱਗੇ।

ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਵਿਅਕਤੀ ਨੇ ਵੋਡਾਫੋਨ ਕੰਪਨੀ ਦਾ ਇੱਕ ਅਜਿਹਾ ਨੰਬਰ 8447808080 ਆਪਣੇ ਸਰੋਤਾਂ ਰਾਹੀਂ ਹਾਸਲ ਕੀਤਾ, ਜਿਸ ਨੂੰ ਕਿ ਕਿਸੇ ਸਮੇਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮੁਨੀਸ਼ ਸਿਸੋਦੀਆ ਵੱਲੋਂ ਵਰਤਿਆ ਜਾਂਦਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਇਸ ਕੋਲੋ ਬਰਾਮਦ ਹੋਏ ਨੰਬਰਾਂ ਦੀ ਫਾਰੈਂਸਿਕ ਜਾਂਚ ਕਰਵਾਈ ਤਾਂ ਕਾਫ਼ੀ ਖੁਲਾਸੇ ਹੋਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਫੋਨ ਨੰਬਰ ਨੂੰ ਜੈ ਕਿਸ਼ਨ ਨੇ ਆਪਣੇ ਆਪ ਨੂੰ ਮੁਨੀਸ਼ ਸਿਸੋਦੀਆ ਦਾ ਕਰੀਬੀ ਹੋਣ ਦਾ ਭਰਮ ਭੁਲੇਖਾ ਪੈਦਾ ਕਰਨ ਤੇ ਦਬਦਬਾ ਬਣਾਉਣ ਲਈ ਵਰਤਦੇ ਹੋਏ ਪੰਜਾਬ ਦੇ ਸਿਆਸੀ ਵਿਅਕਤੀਆਂ, ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਇਸ ਨੰਬਰ ਰਾਹੀਂ ਵਟਸਐਪ ਮੈਜੇਜ ਕਰਕੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਫੀ ਲੋਕਾਂ ਨੂੰ ਮੂਰਖ ਬਣਾਕੇ ਪੈਸਾ ਕਮਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰੰਤੂ ਅਜੇ ਤੱਕ ਇਸਨੂੰ ਕਾਮਯਾਬੀ ਨਹੀਂ ਸੀ ਹਾਸਲ ਹੋਈ।

ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਦੇ ਅਧਾਰ 'ਤੇ ਪਟਿਆਲਾ ਪੁਲਿਸ ਨੇ ਇਸ ਠੱਗ ਗਿਰੋਹ ਵੱਲੋਂ ਕਿਸੇ ਵੱਡੇ ਹੋਰ ਸਕੈਮ ਹੋਣ ਦੀ ਸੰਭਾਵਨਾਂ ਦੇ ਮੱਦੇਨਜ਼ਰ ਥਾਣਾ ਕੋਤਵਾਲੀ ਵਿਖੇ ਮਿਤੀ 8 ਜੁਲਾਈ 2025 ਨੂੰ ਬੀ.ਐਨ.ਐਸ. ਦੀਆਂ ਧਾਰਾਵਾਂ 319 (2), 318(4) ਤੇ ਆਈਟੀ ਐਕਟ ਦੀਆਂ ਧਾਰਾਵਾਂ 66, 66 ਸੀ ਤੇ 66 ਡੀ ਤਹਿਤ ਮੁਕਦਮਾ ਨੰਬਰ 145 ਕਰਕੇ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਇਹ ਇੱਕ ਠੱਗੀਆਂ ਮਾਰਨ ਦਾ ਆਦੀ ਗਿਰੋਹ ਹੈ ਅਤੇ ਇਸ ਗਿਰੋਹ ਦੇ ਸਰਗਨੇ ਜੈ ਕਿਸ਼ਨ ਨੇ ਪਹਿਲਾਂ ਵੀ ਹਰਿਆਣਾ ਵਿਖੇ ਇੱਕ ਮਹਿਲਾ ਨਾਲ ਸੀ.ਬੀ.ਆਈ ਦਾ ਫਰਜੀ ਅਫ਼ਸਰ ਬਣਕੇ ਲੱਖਾਂ ਰੁਪਏ ਦੀ ਠੱਗੀ ਮਾਰੀ ਸੀ, ਜਿਸ 'ਚ ਇਸ ਨੂੰ ਤਿੰਨ ਸਾਲ ਦੀ ਸਜਾ ਵੀ ਹੋਈ ਸੀ।

ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਇਸ ਗਿਰੋਹ ਨੂੰ ਬੇਨਕਾਬ ਕਰਕੇ ਇੱਕ ਵੱਡਾ ਠੱਗੀ ਦੀ ਵਾਰਦਾਤ ਹੋਣ ਤੋਂ ਬਚਾਅ ਲਈ ਹੈ, ਕਿਉਂਕਿ ਇਸ ਠੱਗਾਂ ਦੇ ਕਿੰਗਪਿੰਨ ਜੈ ਕਿਸ਼ਨ ਨੇ ਆਪਣੀ ਚੈਟ ਵਿੱਚ ਆਪਣੇ ਆਪ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦਾ ਕਰੀਬੀ ਦਰਸਾਇਆ ਸੀ ਅਤੇ ਇਸ ਨੇ ਇਸ ਨੰਬਰ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ ਲਈ ਇੱਕ ਸਾਜਿਸ਼ ਘੜੀ ਸੀ।

ਉਨ੍ਹਾਂ ਦੱਸਿਆ ਕਿ ਇਸ ਨੇ ਇਹ ਨੰਬਰ ਵੋਡਾਫੋਨ 'ਚ ਅਪਣੇ ਕਿਸੇ ਕਰੀਬੀ ਦੀ ਸਹਾਇਤਾ ਨਾਲ ਹਾਸਲ ਕੀਤਾ ਸੀ, ਇਸ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਐਸ.ਪੀ. ਗੁਰਬੰਸ ਸਿੰਘ ਬੈਂਸ ਤੇ ਇੰਚਾਰਜ ਸੀਆਈਏ ਸਟਾਫ਼ ਪਰਦੀਪ ਸਿੰਘ ਬਾਜਵਾ ਵੀ ਮੌਜੂਦ ਸਨ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD