Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਦੀ `ਮੁੱਖ ਮੰਤਰੀ ਸਿਹਤ ਯੋਜਨਾ´ ਇੱਕ ਇਤਿਹਾਸਕ ਕਦਮ – ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ `ਮੁੱਖ ਮੰਤਰੀ ਸਿਹਤ ਯੋਜਨਾ´ ਨੂੰ ਲੋਕਾਂ ਲਈ ਬਹੁਤ ਹੀ ਲਾਹੇਵੰਦ ਦੱਸਿਆ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਮੋਹਾਲੀ , 09 Jul 2025

Last updated on: Jul 10, 2025, 16:38 IST

ਸ. ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਪੰਜਾਬ ਸਰਕਾਰ ਦੀ `ਮੁੱਖ ਮੰਤਰੀ ਸਿਹਤ ਯੋਜਨਾ´ ਨੂੰ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ `ਮੁੱਖ ਮੰਤਰੀ ਸਿਹਤ ਯੋਜਨਾ´ ਦਾ ਤੋਹਫਾ ਦਿੱਤਾ ਗਿਆ ਹੈ, ਜਿਸਦੇ ਤਹਿਤ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਮਿਲੇਗਾ। ਇਹ ਯੋਜਨਾ ਪੰਜਾਬ ਦੇ ਲੋਕਾਂ ਲਈ ਬਹੁਤ ਹੀ ਲਾਹੇਵੰਦ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਬਹੁਤ ਹੀ ਅਹਿਮ ਪਹਿਲਕਦਮੀ ਹੈ, ਜਿਸਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਤੋਂ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਇਹ ਪਹਿਲ ਕਦਮੀ ਹੀ ਪੰਜਾਬ ਸਰਕਾਰ ਦੀ ਲੋਕ ਕਲਿਆਣ ਲਈ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਸਿਹਤ ਢਾਂਚੇ ਨੂੰ ਮਜਬੂਤ ਕਰਨ ਅਤੇ ਹਰ ਨਾਗਰਿਕ ਤੱਕ ਚੰਗੀਆਂ ਸਿਹਤ ਸੇਵਾਵਾਂ ਪਹੁੰਚਾਉਣ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ। 

ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਆਧੁਨਿਕ ਉਪਕਰਣ ਮੁਹੱਈਆ ਕਰਵਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ।

ਸ. ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੁਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਮੁਹਿੰਮਾ ਚਲਾ ਰਹੀ ਹੈ। ਜਿਨ੍ਹਾਂ ਦਾ ਉਦੇਸ਼ ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਿਤ ਕਰਨਾ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਹੋਰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਅਜਿਹੇ ਉਪਰਾਲੇ ਜਾਰੀ ਰਹਿਣਗੇ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD