Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਹਲੀ ਪਰਿਵਾਰ ਨੇ 58 ਸਾਲ ਲਗਾਤਾਰ ਲੋਕਾਂ ਦੀ ਸੇਵਾ ਕਰਕੇ ਇੱਕ ਵੱਖਰੀ ਮਿਸਾਲ ਬਣਾਈ - ਅਮਨ ਅਰੋੜਾ

ਕੋਹਲੀ ਪਰਿਵਾਰ ਨੇ ਆਪਣੇ ਵਿਰਸੇ ਤੇ ਵਿਰਾਸਤ ਨੂੰ ਕਾਇਮ ਰੱਖਿਆ-ਸਪੀਕਰ ਸੰਧਵਾਂ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Chetan Singh Jauramajra, Kultar Singh Sandhwan, Dr Sunny Singh Ahluwalia, Ajit Pal Singh Kohli, Patiala

Web Admin

Web Admin

5 Dariya News

ਪਟਿਆਲਾ , 09 Jul 2025

Last updated on: Jul 10, 2025, 16:52 IST

ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਤੇ ਸਾਬਕਾ ਮੰਤਰੀ ਸਵਰਗੀ ਸੁਰਜੀਤ ਸਿੰਘ ਕੋਹਲੀ ਦੀ ਪਹਿਲੀ ਬਰਸੀ ਮੌਕੇ ਅੱਜ ਵੱਖ-ਵੱਖ ਬੁਲਾਰਿਆਂ ਨੇ ਕੋਹਲੀ ਪਰਿਵਾਰ ਦੀ 58 ਸਾਲਾਂ ਦੀ ਪੰਥ, ਪੰਜਾਬ ਅਤੇ ਸਮਾਜ ਸੇਵਾ ਸਮੇਤ ਪਟਿਆਲਾ ਸ਼ਹਿਰ ਨੂੰ ਦੇਣ ਦੀ ਸ਼ਲਾਘਾ ਕੀਤੀ। ਇੱਥੇ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਸਮਾਗਮ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਆਜਾਦੀ ਤੋਂ ਬਾਅਦ ਪਟਿਆਲਾ ਵੱਸੇ ਕੋਹਲੀ ਪਰਿਵਾਰ ਨੇ ਤਿੰਨ ਪੀੜ੍ਹੀਆਂ ਤੋਂ ਲਗਾਤਾਰ 58 ਸਾਲ ਇੱਕੋ ਥਾਂ 'ਤੇ ਲੋਕ ਸੇਵਾ ਕਰਕੇ ਇੱਕ ਵੱਖਰੀ ਮਿਸਾਲ ਕਾਇਮ ਕੀਤੀ ਹੈ।

ਅਮਨ ਅਰੋੜਾ ਨੇ ਸੁਰਜੀਤ ਸਿੰਘ ਦੀ ਪਹਿਲੀ ਬਰਸੀ ਮੌਕੇ ਪੁੱਜੀ ਸਮੁੱਚੀ ਸੰਗਤ, ਧਾਰਮਿਕ, ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਦਾ ਕੋਹਲੀ ਪਰਿਵਾਰ ਵੱਲੋਂ ਧੰਨਵਾਦ ਕਿਹਾ ਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੀ ਆਪਣੀ ਪਿਤਾ ਪੁਰਖੀ ਵਿਰਾਸਤ ਨੂੰ ਅੱਗੇ ਤੋਰਦਿਆਂ ਹਮੇਸ਼ਾ ਹੀ ਲੋਕਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਲਈ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਨੂੰ ਇਸ ਅਜੀਤ ਪਾਲ ਸਿੰਘ ਕੋਹਲੀ ਤੇ ਕੋਹਲੀ ਪਰਿਵਾਰ ਉਪਰ ਬਹੁਤ ਮਾਣ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਵਰਗੀ ਸੁਰਜੀਤ ਸਿੰਘ ਕੋਹਲੀ ਨੇ ਆਪਣੇ ਬੱਚਿਆਂ ਨੂੰ ਗੁਰੂ ਦੀ ਸਿੱਖਿਆ, ਸਮਾਜ ਦੀ ਭਲਾਈ ਤੇ ਲੋਕ ਸੇਵਾ ਦੇ ਦਰਸਾਏ ਰਸਤੇ 'ਤੇ ਚੱਲਣ ਦੀ ਚੰਗੀ ਸੇਧ ਦਿੱਤੀ ਸੀ, ਜਿਸ 'ਤੇ ਚੱਲਦੇ ਹੋਏ ਅਜੀਤਪਾਲ ਸਿੰਘ ਕੋਹਲੀ ਵੀ ਆਪਣੇ ਦਾਦਾ ਜੀ ਤੇ ਪਿਤਾ ਜੀ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਕੋਹਲੀ ਪਰਿਵਾਰ ਨੇ ਆਪਣੇ ਵਿਰਸੇ ਅਤੇ ਵਿਰਾਸਤ ਨੂੰ ਕਾਇਮ ਰੱਖਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਵਰਗੀ ਸਰਦਾਰਾ ਸਿੰਘ ਕੋਹਲੀ ਉਸ ਸਮੇਂ ਦੇ ਅਕਾਲੀ ਸਨ, ਜਦੋਂ ਦੇਸ਼ ਦੀ ਸਿਆਸਤ ਵਿੱਚ ਇਹ ਕਿਹਾ ਜਾਂਦਾ ਸੀ ਕਿ ਜੇ ਕਿਸੇ ਨੇ ਧਰਮੀ ਸਿਆਸਤ ਕਰਨੀ ਹੈ ਤਾਂ ਉਹ ਅਕਾਲੀ ਦਲ ਕੋਲੋ ਸਿੱਖੇ। ਇਸੇ ਲਈ ਸਰਦਾਰਾ ਸਿੰਘ ਤੇ ਸੁਰਜੀਤ ਸਿੰਘ ਕੋਹਲੀ ਨੇ ਧਰਮੀ ਸਿਆਸਤ ਕੀਤੀ ਅਤੇ ਪੰਥ ਵਸੇ ਮੈਂ ਉਜੜਾਂ ਵਾਲੀ ਸੋਚ ਉਪਰ ਪਹਿਰਾ ਦਿੱਤਾ ਅਤੇ ਹੁਣ ਉਸੇ ਤਰ੍ਹਾਂ ਹੀ ਉਨ੍ਹਾਂ ਦੇ ਪੋਤਰੇ ਤੇ ਸਪੁੱਤਰ ਅਜੀਤਪਾਲ ਸਿੰਘ ਕੋਹਲੀ ਅਤੇ ਗੁਰਜੀਤ ਸਿੰਘ ਕੋਹਲੀ ਵੀ ਬਿਨ੍ਹਾਂ ਲਾਲਚ ਵਾਲੀ ਧਰਮੀ ਸਿਆਸਤ ਕਰ ਰਹੇ ਹਨ।

ਇਸ ਮੌਕੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੋਹਲੀ ਪਰਿਵਾਰ ਨੇ ਪੀੜ੍ਹੀਆਂ ਤੋਂ ਪਟਿਆਲਾ ਵਾਸੀਆਂ ਦੀ ਇੱਕ ਨਿਮਾਣੇ ਸੇਵਾਦਾਰ ਵਜੋਂ ਸੇਵਾ ਕੀਤੀ, ਇਸੇ ਲਈ ਕੋਹਲੀ ਪਰਿਵਾਰ ਨੂੰ ਸੇਵਾਦਾਰ ਪਰਿਵਾਰ ਵਜੋਂ ਜਾਣਿਆ ਜਾਂਦਾ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਕੋਹਲੀ ਪਰਿਵਾਰ ਨੇ ਨੈਤਿਕ ਕਦਰਾਂ ਕੀਮਤਾਂ ਨਹੀਂ ਛੱਡੀਆਂ ਤੇ ਸਮਾਜ ਤੇ ਲੋਕਾਂ ਦੀ ਸੇਵਾ ਨੂੰ ਪ੍ਰਣਾਏ ਸਿਧਾਂਤਾਂ 'ਤੇ ਹਮੇਸ਼ਾ ਪਹਿਰਾ ਦਿੱਤਾ ਹੈ। ਉਨ੍ਹਾਂ ਨੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੀ ਪੰਥ, ਪਾਰਟੀ ਅਤੇ ਪੰਜਾਬ ਲਈ ਸੇਵਾ ਤੇ ਦੇਣ ਨੂੰ ਯਾਦ ਕੀਤਾ। ਇਸ ਮੌਕੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਅਰਦਾਸ ਕੀਤੀ।

ਇਸ ਦੌਰਾਨ ਕੋਹਲੀ ਪਰਿਵਾਰ ਦੇ ਘਰ ਪੁੱਜਣ ਵਾਲਿਆਂ 'ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੋਂ ਇਲਾਵਾ ਸਮਾਗਮ ਵਿਖੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਚੇਅਰਮੈਨ ਡਾ. ਸੰਨੀ ਆਹਲੂਵਾਲੀਆ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਆਪ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਹਰਿਆਣਾ ਦੇ ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ, ਕਰਨਵੀਰ ਸਿੰਘ ਟਿਵਾਣਾ, ਬੀਬੀ ਕੁਲਦੀਪ ਕੌਰ ਟੌਹੜਾ, ਸਤਵਿੰਦਰ ਸਿੰਘ ਟੌਹੜਾ, ਤਰਸੇਮ ਸੈਣੀ, ਮਨਜੀਤ ਸਿੰਘ ਸਿੱਧੂ, ਪੰਮੀ ਬਾਈ, ਡੀ.ਆਈ.ਜੀ. ਡਾ. ਨਾਨਕ ਸਿੰਘ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਸੁਰਜੀਤ ਸਿੰਘ ਅਬਲੋਵਾਲ, ਪਦਮ ਸ੍ਰੀ ਜਗਜੀਤ ਸਿੰਘ ਦਰਦੀ ਤੇ ਪ੍ਰਾਣ ਸੱਭਰਵਾਲ, ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ 96 ਕਰੋੜੀ ਵੱਲੋਂ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਭੁਪਿੰਦਰ ਸਿੰਘ ਪਟਿਆਲਾ ਵਾਲੇ, ਹਿੰਦੂ ਤਖ਼ਤ ਵੱਲੋਂ ਬ੍ਰਹਮਾਨੰਦ ਗਿਰੀ, ਬਾਬਾ ਸਰਬਜੀਤ ਸਿੰਘ ਭੱਲਾ, ਗਿਆਨੀ ਸੁਖਦੇਵ ਸਿੰਘ ਸਮੇਤ ਸ਼ਹਿਰ ਦੇ ਕੌਂਸਲਰ, ਸਮਾਜਿਕ, ਰਾਜਸੀ ਤੇ ਧਾਰਮਿਕ ਸ਼ਖ਼ਸੀਅਤਾਂ ਵੀ ਪੁੱਜੀਆਂ।'

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Chetan Singh Jauramajra , Kultar Singh Sandhwan , Dr Sunny Singh Ahluwalia , Ajit Pal Singh Kohli , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD