Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ 2025-26 ਦੌਰਾਨ ਹਰੇਕ ਜਿਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ - ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਨਾਨਕ ਬਗੀਚੀ ਦਾ ਸ਼ੁੱਭ ਆਰੰਭ ਕਰਦਿਆਂ ਪੌਦਾ ਲਗਾਇਆ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Tree Plantation, Forest Plantation, Plantation forestry, Tree Planting, Tree Plantation Drive, Plants Sapling

Web Admin

Web Admin

5 Dariya News

ਬਟਾਲਾ , 09 Jul 2025

Last updated on: Jul 10, 2025, 17:02 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਸ਼ੁੱਧ ਰੱਖਣ ਦੇ ਮੰਤਵ ਨਾਲ ਅੱਜ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਨਾਨਕ ਬਗੀਚੀ ਦਾ ਸ਼ੁੱਭ ਆਰੰਭ ਕੀਤਾ ਤੇ ਪੌਦਾ ਲਗਾਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਦੇ ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਮੁਕਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੌਦੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। 

ਉਨਾਂ ਕਿਹਾ ਕਿ ਹਰ ਵਿਅਕਤੀ ਨੂੰ ਘੱਟੋ-ਘੱਟ ਇੱਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ ਅਤੇ ਲਗਾਏ ਪੌਦਿਆਂ ਦੀ ਸਾਂਭ-ਸੰਭਾਲ ਵੀ ਜਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ ਯੋਜਨਾ ਤਹਿਤ ਫੈਸਲਾ ਕੀਤਾ ਹੈ ਕਿ ਸਾਲ 2025-26 ਦੌਰਾਨ ਹਰੇਕ ਜਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਸਾਲ 2025-26 ਲਈ ਨਿਵੇਕਲੀਆਂ ਪਹਿਲਕਦਮੀਆਂ ਉਲੀਕੀਆਂ ਜਾ ਰਹੀਆ ਹਨ। ਇਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਹਾਈਵੇਅ (ਰਾਜਮਾਰਗਾਂ) ਦੇ ਨਾਲ-ਨਾਲ ਖਾਸ ਕਰਕੇ ਸੰਗਰੂਰ, ਜਲੰਧਰ ਤੋਂ ਅੰਮ੍ਰਿਤਸਰ ਸੜਕ, ਪਠਾਨਕੋਟ ਤੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਫਗਵਾੜਾ - ਚੰਡੀਗੜ੍ਹ ਸੜਕ ਉੱਤੇ ਖਟਕੜ ਕਲਾਂ ਵਿਖੇ ਫੁੱਲਦਾਰ ਬੂਟੇ ਲਾਉਣਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਲਿੰਕ ਸੜਕਾਂ ਦੇ ਨਾਲ ਬੂਟੇ ਲਾਉਣ ਦੀ ਗੱਲ ਹੈ, ਇਥੇ ਪਾਪੂਲਰ ਅਤੇ ਡਰੇਕ ਕਿਸਮਾਂ ਦੇ 2.50 ਲੱਖ ਬੂਟੇ ਜਦੋਂ ਕਿ ਫੁੱਲਦਾਰ ਕਿਸਮਾਂ ਦੇ 3 ਲੱਖ ਬੂਟੇ ਲਗਾਏ ਜਾਣਗੇ।

ਇਸ ਮੌਕੇ ਐਸ.ਐਮ.ਓ ਮਨਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 40,000 ਪੌਦੇ ਲਗਾਏ ਜਾਣੇ ਹਨ, ਜਿਸ ਤਹਿਤ ਇੱਕ ਹਜ਼ਾਰ ਹਰਬਲ ਪਲਾਂਟ ਨਾਨਕ ਬਗੀਚੀ ਵਿੱਚ ਲਗਾਏ ਜਾਣਗੇ। ਉਨਾਂ ਕਿਹਾ ਕਿ ਵਾਤਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਪੌਦੇ ਲਗਾਉਣਾ ਬਹੁਤ ਜਰੂਰੀ ਹੈ।

ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਡਾ ਮਨਿੰਦਰਜੀਤ ਸਿੰਘ ਐਸ.ਐਮ.ਓ ਬਟਾਲਾ, ਡਾ. ਰਵਿੰਦਰ ਸਿੰਘ, ਡਾ. ਲਖਬੀਰ ਸਿੰਘ ਭਾਗੋਵਾਲੀਆ ਪ੍ਰਧਾਨ ਵਾਇਸ ਆਫ ਬਟਾਲਾ, ਸਾਬਕਾ ਕਮਾਂਡੈਂਟ ਹਰਦੀਪ ਸਿੰਘ ਬਾਜਵਾ, ਲਾਇਨ ਹਰਵੰਤ ਮਹਾਜਨ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ, ਦਲਜੀਤ ਸਿੰਘ ਕਾਹਲੋਂ ਖਾਲਸਾ ਏਡ ਵਾਲੇ, ਪ੍ਰੋਫੈਸਰ ਜਸਬੀਰ ਸਿੰਘ ਸਮੇਤ ਵਾਤਾਵਰਣ ਪ੍ਰੇਮੀ ਹਾਜਰ ਸਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Tree Plantation , Forest Plantation , Plantation forestry , Tree Planting , Tree Plantation Drive , Plants Sapling

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD