Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

ਇਤਿਹਾਸਕ ਪਹਿਲਕਦਮੀ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

5 Dariya News

5 Dariya News

5 Dariya News

ਚੰਡੀਗੜ੍ਹ , 10 Jul 2025

Last updated on: Jul 10, 2025, 17:48 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ।

ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।

ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ। 

ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਪੰਜਾਬ ਨੇ ਬਾਕੀ ਦੇਸ਼ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਨਾਗਰਿਕਾਂ ਨੂੰ ਸਿਹਤ ਸੰਭਾਲ, ਸਿੱਖਿਆ, ਬਿਜਲੀ ਤੇ ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾ ਰਿਹਾ ਹੈ। ਗੁਰੂ ਸਾਹਿਬਾਨ ਵੱਲੋਂ ਦਰਸਾਏ ‘ਸਰਬੱਤ ਦੇ ਭਲੇ’ ਦੇ ਸਿਧਾਂਤ ਉੱਤੇ ਚੱਲਦਿਆਂ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕ ਰਹੀ ਹੈ। 

ਇਸ ਸਕੀਮ ਅਧੀਨ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦਾ ਹਰੇਕ ਨਾਗਰਿਕ ਸਿਹਤ ਸੰਭਾਲ ਸੇਵਾ ਮੁਫ਼ਤ ਹਾਸਲ ਕਰਨ ਲਈ ਯੋਗ ਹੋਵੇਗਾ, ਇਸ ਲਈ ਆਮਦਨ ਦੀ ਕੋਈ ਹੱਦ ਨਹੀਂ ਹੈ। ਪਹਿਲਾਂ ਆਮਦਨ ਹੱਦ ਦਾ ਮਾਪਦੰਡ ਹੋਣ ਕਾਰਨ ਸਿਰਫ਼ ਚੋਣਵੇਂ ਪਰਿਵਾਰਾਂ ਨੂੰ ਹੀ ਇਸ ਸਕੀਮ ਅਧੀਨ ਲਾਭ ਮਿਲਦਾ ਸੀ ਪਰ ਹੁਣ ਸਾਰੇ ਪੰਜਾਬ ਵਾਸੀਆਂ ਨੂੰ ਇਸ ਦਾ ਲਾਭ ਮਿਲੇਗਾ।

ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। 

ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਹੋਵੇਗਾ ਅਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ।

ਨਿਵੇਸ਼ਕਾਂ ਨੂੰ ਵੱਡੀ ਰਾਹਤ

ਨਿਵੇਸ਼ਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 4 ਜੂਨ, 2025 ਤੋਂ ਪਾਪੂਲਰ ਐਕਟ ਜਾਂ ਮੈਗਾ ਪ੍ਰਾਜੈਕਟ ਨੀਤੀ ਅਧੀਨ ਵਿਕਸਤ ਕੀਤੇ ਗਏ ਪ੍ਰਾਜੈਕਟਾਂ ਤੋਂ ਸੀ.ਐਲ.ਯੂ., ਈ.ਡੀ.ਸੀ., ਐਲ.ਐਫ. ਅਤੇ ਹੋਰ ਖਰਚੇ ਵਸੂਲਣ ਲਈ ਨੋਟੀਫਿਕੇਸ਼ਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਇਹ ਚਾਰਜ 04 ਜੂਨ 2025 ਦੀ ਵਿਆਪਕ ਨੋਟੀਫਿਕੇਸ਼ਨ ਰਾਹੀਂ ਸੂਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਾਰੇ ਨਵੇਂ ਰੀਅਲ ਅਸਟੇਟ ਪ੍ਰਾਜੈਕਟਾਂ ਅਤੇ ਪਹਿਲੀ ਅਪ੍ਰੈਲ, 2025 ਤੋਂ ਚੱਲ ਰਹੇ ਪ੍ਰਾਜੈਕਟਾਂ ਦੀਆਂ ਨਵੀਆਂ ਐਕਸਟੈਂਸ਼ਨਾਂ 'ਤੇ ਲਾਗੂ ਕੀਤੇ ਗਏ ਸਨ। 

ਹੁਣ ਮੰਤਰੀ ਮੰਡਲ ਨੇ ਇਸ ਨੋਟੀਫਿਕੇਸ਼ਨ ਨੂੰ 04 ਜੂਨ 2025 ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਹ ਨਿਰਧਾਰਤ ਕੀਤਾ ਗਿਆ ਹੈ ਕਿ 04 ਜੂਨ 2025 ਤੱਕ ਜਮ੍ਹਾਂ ਕੀਤੇ ਗਏ ਪ੍ਰਾਜੈਕਟਾਂ ਤੋਂ ਪਿਛਲੀ ਨੀਤੀ ਅਨੁਸਾਰ ਚਾਰਜ ਲਏ ਜਾਣਗੇ ਅਤੇ 04 ਜੂਨ 2025 ਤੋਂ ਬਾਅਦ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਤੋਂ ਨਵੀਆਂ ਦਰਾਂ ਲਈਆਂ ਜਾਣਗੀਆਂ, ਜੋ 04 ਜੂਨ 2025 ਤੋਂ ਲਾਗੂ ਹੋਣਗੀਆਂ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD