Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਲਾਂਟੇਸ਼ਨ ਮੁਹਿੰਮ ਨੂੰ ਮਿਲ ਰਹੀ ਤੇਜ਼ੀ, ਲਾਲ ਚੰਦ ਕਟਾਰੂਚੱਕ ਮੈਦਾਨ ਵਿੱਚ ਸਰਗਰਮ

ਬੱਲੋਵਾਲ ਸੌਂਖੜੀ ਤੇ ਫਤਿਹਪੁਰ ਨਰਸਰੀਆਂ ਦਾ ਮੌਕੇ ਉੱਤੇ ਲਿਆ ਜਾਇਜ਼ਾ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Tree Plantation, Forest Plantation, Plantation forestry, Tree Planting, Tree Plantation Drive, Plants Sapling

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ , 10 Jul 2025

Last updated on: Jul 10, 2025, 18:20 IST

ਵਾਤਾਵਰਨ ਸੰਤੁਲਨ ਬਰਕਰਾਰ ਰੱਖਣ ਲਈ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਉਣ ਨੂੰ ਫੈਸਲਾਕੁੰਨ ਦੱਸਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਸੂਬਾ ਸਰਕਾਰ ਦੇ ਸਮੁੱਚੇ ਯਤਨਾਂ ਦਾ ਅਹਿਮ ਹਿੱਸਾ ਦੱਸਿਆ ਹੈ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬੱਲੋਵਾਲ ਸੌਂਖੜੀ ਅਤੇ ਪਿੰਡ ਫਤਿਹਪੁਰ (ਵਣ ਰੇਂਜ ਕਾਠਗੜ੍ਹ) ਵਿਖੇ ਨਰਸਰੀਆਂ ਦਾ ਦੌਰਾ ਕਰਦਿਆਂ, ਮੰਤਰੀ ਨੂੰ ਦੋਵਾਂ ਨਰਸਰੀਆਂ ਵਿੱਚ ਲਗਾਏ ਗਏ ਵੱਖ-ਵੱਖ ਕਿਸਮਾਂ ਦੇ ਬੂਟਿਆਂ ਦੇ ਨਾਲ-ਨਾਲ ਵਿਭਾਗ ਵੱਲੋਂ ਉਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂੰ ਕਰਵਾਇਆ ਗਿਆ।

ਬੱਲੋਵਾਲ ਸੌਂਖੜੀ ਨਰਸਰੀ ਦੇ ਦੌਰੇ ਦੌਰਾਨ, ਸ੍ਰੀ ਕਟਾਰੂਚੱਕ ਨੂੰ ਖੈਰ, ਸ਼ੀਸ਼ਮ, ਫਲਾਹੀ, ਬਾਂਸ, ਡੇਕ, ਹੋਲੋਪਟੀਲੀਆ, ਢੇਊ ਵਰਗੀਆਂ ਵਿਲੱਖਣ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ ਜੋ ਇੱਥੇ ਪਾਈਆਂ ਜਾਂਦੀਆਂ ਹਨ ਅਤੇ ਸਾਰਿਆਂ ਲਈ ਖਿੱਚ ਦਾ ਕੇਂਦਰ ਅਤੇ ਵਾਤਾਵਰਣ ਵਿੱਚ ਜਾਦੂਈ ਰੰਗ ਬਿਖੇਰਦੀਆਂ ਹਨ। ਫਤਿਹਪੁਰ ਨਰਸਰੀ (ਵਣ ਰੇਂਜ ਕਾਠਗੜ੍ਹ) ਵਿਖੇ, ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇੱਥੇ ਪਿੱਪਲ, ਬਹੇੜ, ਬੋਹੜ, ਜਕਰੰਡਾ, ਮਹਿੰਦੀ, ਨਿੰਮ, ਪਿਲਖਣ, ਅਰਜੁਨ, ਹਿਬਿਸਕਸ ਵਰਗੀਆਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਹਨ।

ਮੰਤਰੀ ਨੇ ਨਰਸਰੀ ਵਿੱਚ ਪਿੱਪਲ ਦਾ ਇੱਕ ਬੂਟਾ ਵੀ ਲਗਾਇਆ ਅਤੇ ਚੰਗੇ ਕੰਮ ਲਈ ਸਟਾਫ ਦੀ ਸ਼ਲਾਘਾ ਕੀਤੀ। ਉਨ੍ਹਾਂ ਪੌਦੇ ਲਗਾਉਣ ਦੇ ਕੰਮ ਵਿੱਚ ਲੱਗੇ ਸਟਾਫ ਨੂੰ ਵਿੱਤੀ ਇਨਾਮ ਦੇ ਕੇ ਉਤਸ਼ਾਹਿਤ ਵੀ ਕੀਤਾ। ਇਸ ਮੌਕੇ ਮੰਤਰੀ ਨੇ ਕਿਹਾ ਕਿ ਪਵਿੱਤਰ ਗੁਰਬਾਣੀ ਵਿੱਚ ਵੀ ਵਾਤਾਵਰਣ ਨੂੰ ਬਹੁਤ ਮਹੱਤਵ ਦਿੱਤਾ ਗਿਆ ਹੈ। ਇਸ ਲਈ, ਇਹ ਸਾਡਾ ਸਾਰਿਆਂ ਦਾ ਸਾਂਝਾ ਫਰਜ਼ ਹੈ ਕਿ ਅਸੀਂ ਇੱਕ ਸਾਫ਼ ਅਤੇ ਹਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੀਏ।

ਇਸ ਮੌਕੇ ਮੰਤਰੀ ਦੇ ਨਾਲ ਪੀ.ਸੀ.ਸੀ.ਐਫ. (ਐਚ.ਓ.ਐਫ.ਐਫ.) ਧਰਮਿੰਦਰ ਸ਼ਰਮਾ, ਮੁੱਖ ਵਣਪਾਲ (ਹਿੱਲਸ) ਨਿਧੀ ਸ੍ਰੀਵਾਸਤਵ ਅਤੇ ਡਿਵੀਜ਼ਨਲ ਜੰਗਲਾਤ ਅਧਿਕਾਰੀ (ਸ਼ਹੀਦ ਭਗਤ ਸਿੰਘ ਨਗਰ) ਹਰਭਜਨ ਸਿੰਘ ਵੀ ਮੌਜੂਦ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Tree Plantation , Forest Plantation , Plantation forestry , Tree Planting , Tree Plantation Drive , Plants Sapling

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD