Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

ਵੱਖ-ਵੱਖ ਮੱਛੀ ਪਾਲਣ ਪ੍ਰੋਜੈਕਟਾਂ ਤਹਿਤ 637 ਲਾਭਪਾਤਰੀ ਮੱਛੀ-ਪਾਲਕਾਂ ਨੂੰ 30.64 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ: ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 10 Jul 2025

Last updated on: Jul 11, 2025, 13:27 IST

ਕੌਮੀ ਮੱਛੀ ਪਾਲਕ ਦਿਵਸ ਮੌਕੇ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਖੇਤਰ ਲਗਾਤਾਰ ਵੱਧ-ਫੁੱਲ ਰਿਹਾ ਹੈ ਅਤੇ  ਸੂਬੇ ਵਿੱਚ ਪਾਣੀ ਦੇ ਕੁਦਰਤੀ ਸਰੋਤਾਂ, ਨਿੱਜੀ ਤਲਾਬਾਂ ਅਤੇ ਛੱਪੜਾਂ ‘ਚੋਂ ਸਾਲਾਨਾ 2 ਲੱਖ ਮੀਟ੍ਰਿਕ ਟਨ ਮੱਛੀ ਪੈਦਾ ਕੀਤੀ ਜਾ ਰਹੀ ਹੈ। ਮੱਛੀ ਪਾਲਣ ਖੇਤਰ ਦੀ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ 43,683 ਏਕੜ ਤੋਂ ਵੱਧ ਰਕਬਾ ਮੱਛੀ ਪਾਲਣ ਅਧੀਨ ਅਤੇ ਕਰੀਬ 985 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ, ਜੋ ਰਾਜ ਵਿੱਚ ਜਲ-ਜੀਵਾਂ ਦੇ ਪਾਲਣ-ਪੋਸ਼ਣ ਦੇ ਵਧ ਰਹੇ ਰੁਝਾਨ ਨੂੰ ਦਰਸਾਉਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੱਛੀ ਪਾਲਣ ਖੇਤਰ ਦੇ ਵਿਕਾਸ ਲਈ 16 ਸਰਕਾਰੀ ਮੱਛੀ ਪੂੰਗ ਫਾਰਮ, 11 ਮੱਛੀ ਫੀਡ ਮਿੱਲਾਂ ਅਤੇ 7 ਲੈਬਾਟਰੀਆਂ ਸਰਗਰਮੀ ਨਾਲ ਸੂਬੇ ਦੇ ਕਿਸਾਨਾਂ ਦੀ ਮਦਦ ਲਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ 637 ਮੱਛੀ ਪਾਲਕਾਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰੋਜੈਕਟਾਂ ਤਹਿਤ 30.64 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ ਜਿਸ ਵਿੱਚ ਮੱਛੀ ਅਤੇ ਝੀਂਗਾ ਪਾਲਣ ਲਈ ਤਲਾਅ ਦੀ ਉਸਾਰੀ, ਮੱਛੀ ਫੀਡ ਮਿੱਲਾਂ, ਰੀਸਰਕੁਲੇਟਰੀ ਐਕੁਆਕਲਚਰ ਸਿਸਟਮ (ਆਰਏਐਸ), ਬਾਇਓਫਲੌਕ-ਕਲਚਰ ਸਿਸਟਮ, ਆਈਸ ਬਾਕਸ ਦੀ ਸਹੂਲਤ ਵਾਲੇ ਇੰਸੂਲੇਟਿਡ ਵਾਹਨ, ਮੋਟਰਸਾਈਕਲ ਅਤੇ ਆਟੋ-ਰਿਕਸ਼ਾ ਸ਼ਾਮਲ ਹਨ, ਜਿਨ੍ਹਾਂ 'ਤੇ 40 ਤੋਂ 60 ਫੀਸਦ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਸਾਫ਼-ਸੁਥਰੇ ਵਾਤਾਵਰਣ ਵਿੱਚ ਮੱਛੀ ਅਤੇ ਮੱਛੀ ਉਤਪਾਦਾਂ ਦੀ ਵਿਕਰੀ ਲਈ 8 ਪ੍ਰਾਈਵੇਟ ਫਿਸ਼ ਕਿਓਸਕ ਵੀ ਸਥਾਪਤ ਕੀਤੇ ਗਏ ਹਨ। ਸੂਬੇ ਦੇ ਮੱਛੀ ਪਾਲਕਾਂ ਨੂੰ ਕੌਮੀ ਮੱਛੀ ਪਾਲਕ ਦਿਹਾੜੇ ਮੌਕੇ ਨਿੱਘੀਆਂ  ਸ਼ੁਭਕਾਮਨਾਵਾਂ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਮੱਛੀ ਪਾਲਣ ਖੇਤਰ ਚੰਗੀ ਤਰ੍ਹਾਂ ਵਧ-ਫੁੱਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਨੇ ਮੱਛੀ ਪਾਲਣ ਅਤੇ ਸਹਾਇਕ ਉਦਯੋਗਾਂ ਵਿੱਚ ਵਿਕਾਸ ਲਈ ਵਿਸ਼ਾਲ ਸੰਭਾਵਨਾਵਾਂ ਪੈਦਾ ਕਰਨ ਦੇ ਨਾਲ-ਨਾਲ ਮੱਛੀ ਅਤੇ ਝੀਂਗਾ ਪ੍ਰੋਸੈਸਿੰਗ ਲਈ ਵਿਕਾਸ ਦੇ ਨਵੇਂ ਰਾਹ ਖੋਲ੍ਹੇ ਹਨ। ਇਸ ਪ੍ਰਗਤੀ ਸਦਕਾ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਜਿਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।

ਮੱਛੀ ਪਾਲਣ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਨੂੰ ਸਵੈ-ਰੁਜ਼ਗਾਰ ਦੇ ਇੱਕ ਫਾਇਦੇਮੰਦ ਮੌਕੇ ਵਜੋਂ ਦੇਖਣ ਦੀ ਅਪੀਲ ਕਰਦਿਆਂ ਇਸ ਉੱਦਮ ਨੂੰ ਅਪਣਾ ਕੇ ਰਾਜ ਦੇ ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਕਿਹਾ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD