Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

Health, Civil Surgeon Mansa, Mansa

5 Dariya News

5 Dariya News

5 Dariya News

ਮਾਨਸਾ , 10 Jul 2025

Last updated on: Jul 11, 2025, 15:26 IST

ਆਮ ਲੋਕਾਂ ਨੂੰ ਬਰਸਾਤੀ ਮੌਸਮ ਸਬੰਧੀ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਣੂ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਵਿੱਚ ਮੱਖੀਆਂ, ਮੱਛਰ ਅਤੇ ਪਾਣੀ ਨਾਲ ਹੋਣ ਵਾਲੀ ਬਿਮਾਰੀਆਂ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਦਾ ਮੁੱਖ ਕਾਰਨ ਬਰਸਾਤਾਂ ਦੇ ਮੌਸਮ 'ਚ ਦੂਸ਼ਿਤ ਪਾਣੀ ਹੈ।

ਸਿਵਲ ਸਰਜਨ ਨੇ ਕਿਹਾ ਕਿ ਗਰਮੀਆਂ ਵਿਚ ਖ਼ਾਸ ਕਰ ਬਰਸਾਤੀ ਮੌਸਮ ਵਿਚ ਦਸਤ, ਉਲਟੀਆਂ, ਪੇਚਸ ਅਤੇ ਪੀਲੀਆ, ਟਾਈਫਾਈਡ, ਦੂਸ਼ਿਤ ਪਾਣੀ ਅਤੇ ਗਲਤ ਖਾਣ-ਪੀਣ ਦੀਆਂ ਚੀਜ਼ਾਂ ਦਾ ਸੇਵਨ ਕਰਨਾ, ਆਲੇ-ਦੁਆਲੇ ਗੰਦਗੀ ਦੇ ਢੇਰ ਲੱਗੇ ਹੋਣੇ ਅਤੇ ਆਲੇ-ਦੁਆਲੇ ਦੀ ਸਾਫ਼ ਸਫ਼ਾਈ ਨਾ ਹੋਣਾ ਆਦਿ ਹੈ। ਜਿਸ ਕਾਰਨ ਮੱਖੀਆਂ ਦਾ ਵਾਧਾ ਹੁੰਦਾ ਹੈ ਜੋ ਕਿ ਇਸ ਮੌਸਮ ਵਿੱਚ ਬਿਮਾਰੀਆਂ ਦਾ ਮੁੱਖ ਕਾਰਨ ਹੈ। ਇਨ੍ਹਾਂ ਬਿਮਾਰੀਆਂ ਤੋਂ ਬਚਾਓ ਲਈ ਪੀਣ ਦਾ ਪਾਣੀ ਹਮੇਸ਼ਾ ਸਾਫ਼ ਸੋਮਿਆਂ ਤੋਂ ਲਿਆ ਜਾਵੇ ਅਤੇ ਪਾਣੀ ਪੁਣ ਕੇ, ਉਬਾਲ ਕੇ ਠੰਢਾ ਕਰਕੇ ਪੀਣਾ ਯਕੀਨੀ ਬਣਾਇਆ ਜਾਵੇ।

ਇਸੇ ਤਰ੍ਹਾਂ ਗਰਮੀ ਦੇ ਮੌਸਮ ਵਿੱਚ ਫਾਸਟ ਫੂਡ, ਜਿਆਦਾ ਤਲੀਆਂ ਚੀਜ਼ਾਂ, ਬਾਜ਼ਾਰ ਦਾ ਖਾਣਾ, ਗਲੇ ਸੜੇ ਫਲ ਨਹੀਂ ਖਾਣੇ ਚਾਹੀਦੇ। ਉਨ੍ਹਾਂ ਕਿਹਾ ਕਿ ਸਾਨੂੰ ਘਰ ਦਾ ਬਣਿਆ ਤਾਜ਼ਾ ਭੋਜਨ ਹਰੀਆਂ ਸਬਜੀਆਂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਤੋਂ ਇਲਵਾ ਮੱਖੀਆਂ, ਮੱਛਰਾਂ ਤੋਂ ਬਚਣ ਲਈ ਸਾਨੂੰ ਘਰਾਂ ਵਿਚ ਜਾਲੀ ਵਾਲੇ ਦਰਵਾਜ਼ਿਆਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ। 

ਆਪਣੇ ਆਲੇ-ਦੁਆਲੇ ਗੰਦਾ ਪਾਣੀ ਜਾਂ ਗੰਦਗੀ ਦੇ ਢੇਰ ਨਹੀਂ ਲੱਗਣ ਦੇਣੇ ਚਾਹੀਦੇ, ਜੇਕਰ ਕਿਤੇ ਪਾਣੀ ਖੜਾ ਹੈ ਤਾਂ ਉਸ ਵਿੱਚ ਤੁਰੰਤ ਕਾਲੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹਰ ਹਫਤੇ ਕੁੱਲਰ, ਗਮਲੇ, ਫਰਿਜ ਦੀ ਟਰੇਅ, ਛੱਤਾਂ ਤੇ ਪਏ ਟਾਇਰ, ਗਮਲੇ ਆਦਿ ਦਾ ਧਿਆਨ ਰੱਖ ਕੇ ਉਸ ਵਿੱਚੋਂ ਪਾਣੀ ਕੱਢਿਆ ਜਾਵੇ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ। 

ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤ ਤੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD