Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਹਰ ਘਰ ਨੂੰ ਹਰ ਮਹੀਨੇ ਮਿਲ ਰਹੀ 300 ਯੂਨਿਟ ਮੁਫ਼ਤ ਬਿਜਲੀ ਨੂੰ ਹੋਏ ਤਿੰਨ ਸਾਲ ਪੂਰੇ - ਐਡਵੋਕੈਟ ਅਮਰਪਾਲ ਸਿੰਘ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 10 Jul 2025

Last updated on: Jul 11, 2025, 16:04 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਸੂਬਾ ਵਾਸੀਆਂ ਨੂੰ 1 ਜੁਲਾਈ 2022 ਤੋਂ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਗਈ ਹੈ, ਜੋ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਆਪਣੇ ਦਫਤਰ ਵਿਖੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ।

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਆਪ ਪਾਰਟੀ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਜੋ ਗਰੰਟੀ ਰਹਿ ਗਈ ਹੈ ਉਸਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਲੋਕ ਪੱਖੀਆਂ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਜਾਰੀ ਹਨ।

ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜਿਥੇ ਰੋਜਾਨਾ ਮਰੀਜ ਆਪਣਾ ਮੁਫ਼ਤ ਇਲਾਜ ਕਰਵਾ ਰਹੇ ਹਨ। ਸੂਬੇ ਅੰਦਰ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਸਰਕਾਰੀ ਸਕਲੂਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।

ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਫੈਸਲਾਕੁੰਨ ਲੜਾਈ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ ਹੈ। ਉਨਾਂ ਦੱਸਿਆ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ, ਉਨਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD