Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ, ਚੈਕਿੰਗ ਦੌਰਾਨ ਕੀਤੇ 7 ਚਲਾਨ

ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ

Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਫਾਜ਼ਿਲਕਾ , ਅਬੋਹਰ , 11 Jul 2025

Last updated on: Jul 12, 2025, 12:46 IST

ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਅਤੇ ਫਾਜ਼ਿਲਕਾ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਅਬੋਹਰ 07 ਚਲਾਨ  ਕੀਤੇ ਗਏ। 

ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੌਕ ਲਾਜ਼ਮੀ ਹੋਣਾ ਚਾਹੀਦਾ ਹੈ।

ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਂਮਰਜੰਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ।

ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ। ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਟੀਮ ਦੇ ਮੈਂਬਰ, ਭੁਪਿੰਦਰਦੀਪ ਸਿੰਘ ਕਾਊਸਲਰ ਅਤੇ ਜਸਵਿੰਦਰ ਕੌਰ ਸ਼ੋਸ਼ਲ ਵਰਕਰ, ਰੁਪਿੰਦਰ ਸਿੰਘ ,ਟ੍ਰੈਫਿਕ ਪੁਲਿਸ ਇੰਚਾਰਜ ਏ.ਐਸ.ਆਈ ਸੁਰਿੰਦਰ ਸਿੰਘ, ਪ੍ਰਿਤਪਾਲ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਰਾਕੇਸ਼ ਕੁਮਾਰ ਹਾਜ਼ਰ ਸਨ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD