Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਅਲੀਪੁਰ ਅਰਾਈਆਂ 'ਚ ਦੋ ਦਿਨ ਪਹਿਲਾਂ ਲਏ ਪਾਣੀ ਦੇ ਸੈਂਪਲ ਠੀਕ ਆਏ, ਘਰ-ਘਰ ਸਰਵੇ ਦੌਰਾਨ ਨਵੇਂ ਮਰੀਜਾਂ 'ਚ ਵੀ ਹਲਕੇ ਲੱਛਣ-ਡਾ. ਪ੍ਰੀਤੀ ਯਾਦਵ

ਸਥਿਤੀ ਦੇ ਮੁਲੰਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ, ਸਿਵਲ ਸਰਜਨ ਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ

Preeti Yadav, Dr Preeti Yadav, DC Patiala, Deputy Commissioner Patiala, Patiala, Paramvir Singh

Web Admin

Web Admin

5 Dariya News

ਪਟਿਆਲਾ , 11 Jul 2025

Last updated on: Jul 12, 2025, 12:49 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਅਲੀਪੁਰ ਅਰਾਈਆਂ 'ਚ ਉਲਟੀਆਂ ਤੇ ਦਸਤ ਰੋਗ ਦੀ ਸਥਿਤੀ ਹੁਣ ਸੁਧਰ ਗਈ ਹੈ ਅਤੇ ਪਾਣੀ ਦੇ ਦੋ ਦਿਨ ਪਹਿਲਾਂ ਲਏ ਗਏ ਸੈਂਪਲਾਂ ਦੀ ਰਿਪੋਰਟ ਠੀਕ ਆਈ ਹੈ। ਉਹ ਸਥਿਤੀ ਦਾ ਮੁਲੰਕਣ ਕਰਨ ਲਈ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ, ਏ.ਡੀ.ਸੀ ਨਵਰੀਤ ਕੌਰ ਸੇਖੋਂ ਤੇ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ ਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਲੀਪੁਰ ਅਰਾਈਆਂ ਇਲਾਕੇ ਵਿੱਚ ਸਿਹਤ ਟੀਮਾਂ ਵੱਲੋਂ ਘਰ-ਘਰ ਸਰਵੇ ਦੌਰਾਨ ਪਿਛਲੇ 24 ਘੰਟਿਆਂ 'ਚ ਹਲਕੇ ਲੱਛਣਾਂ ਵਾਲੇ ਕੇਵਲ 6 ਨਵੇਂ ਮਰੀਜ ਆਏ ਹਨ, ਜਿਨ੍ਹਾਂ ਨੂੰ ਵੀ ਦਾਖਲ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁਲ 137 ਕੇਸ ਅਲੀਪੁਰ ਅਰਾਈਆਂ ਵਿਖੇ ਆਏ ਸਨ, ਜਿਨ੍ਹਾਂ 'ਚੋਂ 16 ਨੂੰ ਦਾਖਲ ਕਰਨ ਦੀ ਲੋੜ ਪਈ ਸੀ ਅਤੇ ਹੁਣ ਕੇਵਲ ਦੋ ਮਰੀਜ ਹੀ ਦਾਖਲ ਹਨ, ਜਿਨ੍ਹਾਂ ਦੀ ਸਥਿਤੀ ਬਿਲਕੁਲ ਠੀਕ ਹੈ ਜਦਕਿ ਬਾਕੀਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਭਰ 'ਚ ਅਤੇ ਖਾਸ ਕਰਕੇ ਪਿਛਲੇ ਸਾਲਾਂ ਦੌਰਾਨ ਹੌਟ ਸਪੌਟ ਰਹੇ ਇਲਾਕਿਆਂ ਵਿੱਚ ਪਾਣੀ ਦੀ ਸੈਂਪਲਿੰਗ ਕਰਵਾਈ ਗਈ ਹੈ ਅਤੇ ਕਲੋਰੀਨੇਸ਼ਨ ਦੀ ਮਾਤਰਾ ਵੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਅਲੀਪੁਰ ਵਿਖੇ 3 ਥਾਵਾਂ 'ਤੇ ਪਾਣੀ 'ਚ ਖਰਾਬੀ ਆਈ ਸੀ, ਜਿਸ ਨੂੰ ਤੁਰੰਤ ਠੀਕ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਏ.ਡੀ.ਸੀ. ਦਿਹਾਤੀ ਵਿਕਾਸ ਤੇ ਸ਼ਹਿਰੀ ਵਿਕਾਸ ਸਮੇਤ ਐਸ.ਡੀ.ਐਮਜ ਜ਼ਿਲ੍ਹੇ ਭਰ 'ਚ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋਕਾਂ ਨੂੰ ਪੀਣ ਵਾਲਾ ਪਾਣੀ ਸਾਫ-ਸੁਥਰਾ ਸਪਲਾਈ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਜਦਕਿ ਸ਼ਿਕਾਇਤ ਮਿਲਣ 'ਤੇ ਪੀਡੀਏ ਵੱਲੋਂ ਓਮੈਕਸ ਸਿਟੀ ਵਿਖੇ ਵੀ ਪਾਣੀ ਦੀ ਸੈਂਪਲਿੰਗ ਕਰਵਾਈ ਗਈ ਹੈ ਤੇ ਪਾਣੀ ਦੀ ਮੇਨ ਲਾਈਨ ਦੀ ਸਕਾਵਰਿੰਗ ਕਰਕੇ ਕਲੋਰੀਨੇਸ਼ਨ ਕਰਵਾ ਦਿੱਤੀ ਗਈ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਕਮਿਸ਼ਨਰ ਪਰਮਵੀਰ ਸਿੰਘ ਦੀ ਦੇਖ-ਰੇਖ ਹੇਠ ਰਾਤ ਨੂੰ 1 ਤੋਂ 3 ਵਜੇ ਤੱਕ ਅਲੀਪੁਰ ਦੇ ਸਾਰੀ ਸੀਵਰੇਜ ਲਾਈਨ ਦੇ ਮੈਨਹੋਲਾਂ ਦਾ ਨਿਰੀਖਣ ਕਰਕੇ ਪਾਣੀ ਦੀ ਪਾਈਪ ਲਾਈਨ ਦੀ ਚੈਕਿੰਗ ਕਰਕੇ ਨੁਕਸ ਲੱਭਕੇ ਉਨ੍ਹਾਂ ਨੂੰ ਠੀਕ ਕਰਨ ਦੀ ਪ੍ਰਕ੍ਰਿਆ ਕੀਤੀ ਗਈ ਹੈ। ਜਦੋਂਕਿ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠਲੀਆਂ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਲੋਕਾਂ ਨੂੰ ਬਿਹਤਰ ਮੈਡੀਕਲ ਸਹਾਇਤਾ ਦੇਣ ਲਈ ਉਪਲਬੱਧ ਹਨ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦਾ ਦੂਸ਼ਿਤ ਪਾਣੀ ਪੀਣ ਤੋਂ ਬਚਣ ਲਈ ਕਲੋਰੀਨ ਦੀਆਂ ਗੋਲੀਆਂ ਵਾਲਾ ਅਤੇ ਉਬਲਿਆ ਪਾਣੀ ਵਰਤਣ ਪਰੰਤੂ ਜੇਕਰ ਕਿਸੇ ਨੂੰ ਉਲਟੀਆਂ ਜਾਂ ਦਸਤ ਦੇ ਕੋਈ ਲੱਛਣ ਆਉਂਦੇ ਹਨ ਤਾਂ ਉਹ ਘਰੇਲੂ ਉਪਾਅ ਕਰਨ ਦੀ ਬਜਾਇ ਤੁਰੰਤ ਨੇੜਲੇ ਸਿਹਤ ਕੇਂਦਰ ਜਾਂ ਹਸਪਤਾਲ ਤੋਂ ਮੈਡੀਕਲ ਸਹਾਇਤਾ ਲੈਣ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD