Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕਰ ਰਹੀ ਭਾਜਪਾ - ਭਗਵੰਤ ਸਿੰਘ ਮਾਨ

ਮੈਨੂੰ ਦੇਸ਼ ਦੀ ਵਿਦੇਸ਼ੀ ਨੀਤੀ ’ਤੇ ਸੁਆਲ ਚੁੱਕਣ ਦਾ ਪੂਰਾ ਹੱਕ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 11 Jul 2025

Last updated on: Jul 12, 2025, 13:06 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਕੇ ਜਮਹੂਰੀਅਤ ਦੀ ਆਵਾਜ਼ ਦਬਾਉਣ ਲਈ ਪੱਬਾਂ ਭਾਰ ਹੋਈ ਪਈ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਨਵੇਂ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਜੋ ਵੀ ਸੱਚ ਬੋਲੇਗਾ, ਉਸ ਨੂੰ ਐਫ.ਆਈ.ਆਰ. ਦਾ ਸਾਹਮਣਾ ਕਰਨਾ ਪਵੇਗਾ। 

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ,  ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰ ਆਗੂਆਂ ਨੂੰ ਸੱਚ ਬੋਲਣ ਕਰਕੇ ਜੇਲ੍ਹ ਜਾਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸਾਡੀ ਆਵਾਜ਼ ਦਿਵਾਉਣ ਦੀਆਂ ਕੋਸ਼ਿਸ਼ਾਂ ਦਾ ਅਸੀਂ ਸਾਹਮਣਾ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ ਵਿੱਚ ਵਿਸ਼ਵਾਸ ਹੈ ਜਿੱਥੇ ਸਾਡੀ ਆਵਾਜ਼ ਸੁਣੀ ਜਾਵੇਗੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜੇ ਹੋਰ ਗ੍ਰਿਫਤਾਰੀਆਂ ਅਤੇ ਐਫ.ਆਈ.ਆਰਜ਼ ਦਰਜ ਹੋਣਗੀਆਂ ਕਿਉਂਕਿ ਭਾਜਪਾ ਅਤੇ ਇਸ ਦੇ ਨੇਤਾ ਮੋਦੀ ਖਿਲਾਫ਼ ਬੋਲਣ ਕਰਕੇ ਸਾਡੀ ਆਵਾਜ਼ ਦਬਾਉਣਾ ਚਾਹੁੰਦੇ ਹਨ। ਇਕ ਸਵਾਲ ਦੇ ਜਵਾਬ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਦੇਸ਼ ਦੀ ਵਿਦੇਸ਼ ਨੀਤੀ ’ਤੇ ਸਵਾਲ ਕਰਨ ਦਾ ਪੂਰਾ ਹੱਕ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਉਹ ਮੋਦੀ ਦੇ ਵਿਦੇਸ਼ੀ ਦੌਰਿਆਂ 'ਤੇ ਵਾਰ-ਵਾਰ ਸਵਾਲ ਪੁੱਛਣਗੇ ਕਿਉਂਕਿ ਇਹ ਸੱਚਾਈ ਹੈ ਕਿ ਕਿਸੇ ਵੀ ਦੇਸ਼ ਵਿੱਚ ਮੋਦੀ ਦੀ ਫੇਰੀ ਤੋਂ ਬਾਅਦ ਅਡਾਨੀ ਦਾ ਕਾਰੋਬਾਰ ਫੈਲਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਅਤੇ ਇਹ ਕੰਪਨੀ ਇਹ ਸਵੀਕਾਰ ਨਹੀਂ ਕਰਦੇ ਕਿ ਉਹ ਅਡਾਨੀ ਨੂੰ ਵਿਦੇਸ਼ਾਂ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਸਹਾਇਤਾ ਕਰਦੇ ਹਨ। 

ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਜੰਗ ਦੌਰਾਨ ਦੁਨੀਆ ਭਰ ਦੇ ਕਿਸੇ ਵੀ ਦੇਸ਼ ਨੇ ਭਾਰਤ ਦਾ ਸਮਰਥਨ ਨਹੀਂ ਕੀਤਾ, ਫੇਰ ਅਜਿਹੇ ਦੌਰਿਆਂ ਦਾ ਕੀ ਫਾਇਦਾ? ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਖ਼ਤਰਨਾਕ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਹੈ, ਜੋ ਗੁਜਰਾਤ ਦੀਆਂ ਜੇਲ੍ਹਾਂ ਵਿੱਚ ਬੰਦ ਹਨ। 

ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧ ਅਤੇ ਨਸ਼ਿਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਕੇਂਦਰੀ ਗ੍ਰਹਿ ਮੰਤਰੀ, ਜਿਨ੍ਹਾਂ ਨੂੰ ਗੁਜਰਾਤ ਤੋਂ ਕੱਢ ਦਿੱਤਾ ਗਿਆ ਸੀ, ਦਾ ਅਪਰਾਧਿਕ ਰਿਕਾਰਡ ਹੈ, ਅਜਿਹੀਆਂ ਸਰਕਾਰਾਂ ਤੋਂ ਹੋਰ ਕੀ ਉਮੀਦ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਸੂਬੇ ਦੀ ਵਿਧਾਨ ਸਭਾ ਵਿੱਚ ਪੰਜ ਲੋਕ-ਪੱਖੀ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੂਬਾ ਸਰਕਾਰ ਵੱਲੋਂ ਅਜਿਹੇ ਹੋਰ ਵੀ ਪੰਜਾਬ ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਜਾਣਗੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD