Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਾ. ਬਲਬੀਰ ਸਿੰਘ ਵੱਲੋਂ ਐਸ.ਸੀ. ਭਾਈਚਾਰੇ ਦੇ 38 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

ਸੂਬੇ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦਾ ਮਿਲੇਗਾ ਕੈਸ਼ਲੈੱਸ ਟਰੀਟਮੈਂਟ : ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 12 Jul 2025

Last updated on: Jul 12, 2025, 16:10 IST

ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਡਾਕਟਰੀ ਇਲਾਜ ਨਗਦੀ ਰਹਿਤ (ਕੈਸ਼ਲੈੱਸ ਟਰੀਟਮੈਂਟ) ਕਰਵਾਉਣ ਦੀ ਸਹੂਲਤ 2 ਅਕਤੂਬਰ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਐਸ.ਸੀ. ਭਾਈਚਾਰੇ ਦੇ 39 ਲਾਭਪਾਤਰੀਆਂ ਨੂੰ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ, ਜਿਸ ਤਹਿਤ 2 ਅਕਤੂਬਰ ਤੋਂ ਪੰਜਾਬ ਦੇ ਹਰੇਕ ਬਾਸ਼ਿੰਦੇ ਨੂੰ ਸਿਹਤ ਕਾਰਡ ਦਿੱਤਾ ਜਾਵੇਗਾ ਜਿਸ ਨਾਲ ਉਹ ਆਪਣਾ 10 ਲੱਖ ਰੁਪਏ ਤੱਕ ਦਾ ਇਲਾਜ ਵੀ ਮੁਫ਼ਤ ਕਰਵਾ ਸਕਣਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 400 ਲਾਭਪਾਤਰੀਆਂ ਨੂੰ 4 ਕਰੋੜ 83 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ‌ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ। 

ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਤੋਂ ਅਸਮਰੱਥ ਸਨ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ, ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪਟਿਆਲਾ ਵੱਲੋਂ ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਵੀ ਹਾਜ਼ਰ ਸਨ। ਜ਼ਿਲ੍ਹਾ ਮੈਨੇਜਰ ਮੰਜੂ ਬਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਰਜ਼ਾ ਕੇਸਾਂ ਵਿੱਚ ਕਰਜ਼ਾ ਮੁਆਫੀ ਕਰ ਦਿੱਤੀ ਗਈ ਹੈ।

ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਜੈ ਸ਼ੰਕਰ ਸ਼ਰਮਾ, ਸੁਰੇਸ਼ ਰਾਏ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD