Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਜ ਵਿੱਚ ਕਾਨੂੰਨ ਵਿਵਸਥਾ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਹਾਈ ਲੇਵਲ ਮੀਟਿੰਗ

ਸੂਬੇ ਵਿੱਚ ਅਪਰਾਧ ਦੇ ਹਾਲਾਤਾਂ ਦੀ ਕੀਤੀ ਸਮੀਖਿਆ, ਦਿੱਤੇ ਸਖ਼ਤ ਨਿਰਦੇਸ਼

5 Dariya News

5 Dariya News

5 Dariya News

ਚੰਡੀਗੜ੍ਹ , 11 Jul 2025

Last updated on: Jul 12, 2025, 16:38 IST

ਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰਾਜ ਵਿੱਚ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਦੇ ਟੀਚੇ ਨਾਲ ਉੱਚ ਅਧਿਕਾਰੀਆਂ ਨੂੰ ਸਪਸ਼ਟ ਹਿਦਾਇਤਾਂ ਦਿੱਤੀ ਕਿ ਉਹ ਹਰੇਕ ਥਾਣੇ ਖੇਤਰਾਂ ਵਿੱਚ ਅਪਰਾਧਿਕ ਗਤੀਵਿਧੀਆਂ ਦੀ ਸਥਿਤੀ 'ਤੇ ਨਿਮਤ ਤੌਰ 'ਤੇ ਨਿਗਰਾਨੀ ਰੱਖਣ। ਜੇਕਰ ਕਿਸੇ ਵੀ ਖੇਤਰ ਵਿੱਚ ਅਪਰਾਧਾਂ ਦਾ ਵਾਧਾ ਹੋਇਆ ਤਾਂ ਤੁਰੰਤ ਕਾਰਵਾਈ ਕਰਦੇ ਹੋਏ ਸਥਿਤੀ 'ਤੇ ਕੰਟ੍ਰੋਲ ਕੀਤਾ ਜਾਵੇ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਅਪਰਾਧਾਂ ਨੂੰ ਰੋਕਣ ਲਈ ਸਿਰਫ਼ ਜ਼ਿਲ੍ਹਾ ਪੱਧਰ ਹੀ ਨਹੀਂ ਸਗੋਂ ਥਾਣਾ ਪੱਧਰ 'ਤੇ ਵੀ ਜੁਆਬਦੇਹੀ ਤੈਅ ਕੀਤੀ ਜਾਵੇ।

ਮੁੱਖ ਮੰਤਰੀ ਵੀਰਵਾਰ ਨੂੰ ਦੇਰ ਸ਼ਾਮ ਰਾਜ ਵਿੱਚ ਕਾਨੂੰਨ ਵਿਵਸਥਾ 'ਤੇ ਹਾਈ ਲੇਵਲ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਤੱਕਰੀਬਨ 4 ਘੰਟੇ ਚਲੀ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਅਪਰਾਧਿਕ ਮਾਮਲਿਆਂ 'ਤੇ ਪੁਲਿਸ ਕਾਰਵਾਈ, ਪੁਲਿਸ ਕਰਮਿਆਂ ਦੀ ਕਾਰਜਪ੍ਰਣਾਲੀ ਵਿੱਚ ਸੁਧਾਰ ਸਮੇਤ ਵੱਖ ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਜਰੂਰੀ ਹਿਦਾਇਤਾਂ ਦਿੱਤੀ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਪਰਾਧ ਕੰਟੋ੍ਰਲ ਵਿੱਚ ਲਾਪਰਵਾਈ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਨੇ ਕਿਹਾ ਕਿ ਅਪਰਾਧਾਂ ਦੀ ਰਿਅਲ ਸਮੇਂ ਦੀ ਰਿਪੋਰਟਿੰਗ ਅਤੇ ਵਿਸ਼ਲੇਸ਼ਣ ਲਈ ਤਕਨੀਕੀ ਸਰੋਤਾਂ ਦਾ ਵੱਧ ਤੋਂ ਵੱਧ ਉਪਯੋਗ ਕੀਤਾ ਜਾਵੇ ਤਾਂ ਜੋ ਪੁਲਿਸ ਤੰਤਰ ਹੋਰ ਵੱਧ ਪ੍ਰਭਾਵੀ ਅਤੇ ਉਤਰਦਾਈ ਬਣ ਸਕੇ।ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਅਪਰਾਧਾਂ 'ਤੇ ਰੋਕ ਲਗਾਉਣ ਅਤੇ ਜਨਤਾ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।

ਫਿਰੌਤੀ ਦੇ ਮਾਮਲਿਆਂ 'ਤੇ ਮੁੱਖ ਮੰਤਰੀ ਦੇ ਕੜੇ ਨਿਰਦੇਸ਼, ਪੁਲਿਸ ਅਧਿਕਾਰੀ ਮੁਸਤੈਦੀ ਨਾਲ ਕਰਨ ਕੰਮ, ਅਪਰਾਧਿਆਂ 'ਤੇ ਕਰਨ ਸਖ਼ਤ ਕਾਰਵਾਈ

ਮੁੱਖ ਮੰਤਰੀ ਨੇ ਫਿਰੌਤੀ ਦੇ ਮਾਮਲਿਆਂ 'ਤੇ ਗੰਭੀਰਤਾ ਨਾਲ ਨੋਟਿਸ ਲੈਂਦੇ ਹੋਏ ਅਧਿਕਾਰੀਆਂ ਨੂੰ ਸਖ਼ਤ ਹਿਦਾਇਤਾਂ ਦਿੰਦੇ ਹੋਏ ਕਿਹਾ ਕਿ ਫਿਰੌਤੀ ਜਾਂ ਰੰਗਦਾਰੀ ਜਿਹੇ ਗੰਭੀਰ ਅਪਰਾਧ ਕਿਸੇ ਵੀ ਸਥਿਤੀ ਵਿੱਚ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਅਜਿਹੇ ਮਾਮਲਿਆਂ 'ਤੇ ਤੁਰੰਤ ਰੋਕ ਲਗਾਈ ਜਾਵੇ। ਅਪਰਾਧਿਆਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਕੀਤੀ ਜਾਵੇ।ਉਨ੍ਹਾਂ ਨੇ ਨਿਰਦੇਸ਼ ਦਿੱਤੇ ਹਨ ਕਿ ਪਲਿਸ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰਨ ਤਾਂ ਜੋ ਆਮ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਮਿਲ ਸਕੇ ਅਤੇ ਉਨ੍ਹਾਂ ਵਿੱਚ ਇਹ ਵਿਸ਼ਵਾਸ ਬਣਾ ਰਵੇ ਕਿ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਹਰ ਵੇਲੇ ਤਿਆਰ ਹਨ।

ਮਹਿਲਾਵਾਂ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਨੇ ਦਿੱਤੇ ਸਖ਼ਤ ਨਿਰਦੇਸ਼

ਮੁੱਖ ਮੰਤਰੀ ਨੇ ਮਹਿਲਾਵਾਂ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਲਈ ਪ੍ਰਮੁੱਖ ਤਰਜੀਹ ਦਿੰਦੇ ਹੋਏ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਪੁਲਿਸ ਅਧਿਕਾਰੀ ਸੂਬੇ ਦੇ ਸਕੂਲਾਂ ਅਤੇ ਕਾਲੇਜਾਂ, ਵਿਸ਼ੇਸ਼ ਤੌਰ 'ਤੇ ਕੁੜੀਆਂ ਦੀ ਯੂਨਿਵਰਸਿਟੀ ਅਤੇ ਕੁੜੀਆਂ ਲਈ ਸਕੂਲਾਂ ਦਾ ਨਿਮਤ ਸਮੇ 'ਤੇ ਨਿਰੀਖਣ ਕਰਨ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਬੱਚਿਆ ਨਾਲ ਸੰਵਾਦ ਕਰ ਉਨ੍ਹਾਂ ਨੂੰ ਸਚੇਤ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਨੂੰ ਸਮਾਂ ਰਹਿੰਦੇ ਰੋਕਿਆ ਜਾ ਸਕੇ।

ਮੁੱਖ ਮੰਤਰੀ ਨੇ ਇਹ ਵੀ ਹਿਦਾਇਤ ਦਿੱਤੀ ਕਿ ਸਕੂਲ ਅਤੇ ਕਾਲੇਜਾਂ ਦੀ ਛੁੱਟੀ ਸਮੇ ਵਿਸ਼ੇਸ਼ ਪੇਟੋ੍ਰਲਿੰਗ ਦੀ ਵਿਵਸਥਾ ਯਕੀਨੀ ਕੀਤੀ ਜਾਵੇ ਤਾਂ ਜੋ ਵਿਦਿਆਰਥਣਾਂ ਅਤੇ ਮਾਂ-ਪਿਓ ਵਿੱਚ ਸੁਰੱਖਿਆ ਨੂੰ ਲੈਅ ਕੇ ਵਿਸ਼ਵਾਸ ਬਣਿਆ ਰਵੇ।ਮੀਟਿੰਗ ਦੌਰਾਨ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਨੇ ਕੰਮਕਾਜੀ ਮਹਿਲਾਵਾਂ ਅਤੇ ਵਿਦਿਆਰਥਣਾਂ ਨਾਲ ਸੰਵਾਦ ਕਰਕੇ ਵੱਖ ਵੱਖ ਹਾਟਸਪਾਟ ਅਤੇ ਸੰਵੇਦਲਸ਼ੀਲ ਰੂਟਾਂ ਦੀ ਨਿਸ਼ਾਨਦੇਹੀ ਕੀਤੀ ਹੈ। ਇਨ੍ਹਾਂ ਸਥਾਨਾਂ 'ਤੇ ਪੁਲਿਸ ਕਰਮੀ ਤੈਨਾਤ ਹਨ ਅਤੇ ਪੂਰੀ ਸਾਵਧਾਨੀ ਨਾਲ ਸੁਰੱਖਿਆ ਵਿਵਸਥਾ ਨੂੰ ਮਜਬੂਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਮਹਿਲਾਵਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪੁਲਿਸ ਪ੍ਰਸ਼ਾਸਣ ਇਸ ਦਿਸ਼ਾ ਵਿੱਚ ਪੂਰੀ ਮੁਸਤੈਦੀ ਨਾਲ ਕੰਮ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੁਰੱਖਿਆ ਉਪਾਯਾਂ ਦੀ ਨਿਮਤ ਸਮੀਖਿਆ ਕਰਨ ਅਤੇ ਲੋੜ ਅਨੁਸਾਰ ਨਵੇਂ ਕਦਮ ਚੁੱਕਣ ਤਾਂ ਜੋ ਮਹਿਲਾਵਾਂ ਅਤੇ ਵਿਦਿਆਰਥਣਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸਹੁਲਤ ਜਾਂ ਭੈਅ ਦਾ ਸਾਹਮਣਾ ਨਾ ਕਰਨਾ ਪਵੇ।

ਭੀੜਭਾੜ ਵਾਲੇ ਖੇਤਰਾਂ ਵਿੱਚ ਪੁਲਿਸ ਪੇਟ੍ਰੋਲਿੰਗ ਨੂੰ ਰੱਖਣ ਸਖ਼ਤ

ਨਾਗਰਿਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਾਥਮਿਕਤਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬਜਾਰਾਂ ਜਾਂ ਪ੍ਰਮੁੱਖ ਸਿਵਿਲ ਸਥਾਨਾਂ 'ਤੇ ਖ਼ਾਸ ਤੌਰ 'ਤੇ ਭੀੜਭਾੜ ਦੇ ਸਮੇ, ਪ੍ਰਭਾਵੀ ਪੇਟ੍ਰੋਲਿੰਗ ਯਕੀਨੀ ਕੀਤੀ ਜਾਵੇ। ਇਸ ਦੇ ਨਾਲ ਹੀ ਹੋਰ ਸੰਵੇਦਨਸ਼ੀਲ ਸਥਾਨਾਂ 'ਤੇ ਹਾਲਾਤਾਂ ਦਾ ਨਿਮਤ ਜਾਇਜਾ ਲੈਅ ਕੇ ਪੇਟੋ੍ਰਲਿੰਗ ਵਿਵਸਥਾ ਨੂੰ ਵੀ ਮਜਬੂਤ ਕੀਤਾ ਜਾਵੇ। ਇਸ ਦੇ ਇਲਾਵਾ, ਮਹਿਲਾਵਾਂ ਦੀ ਸੁਰੱਖਿਆ ਲਈ ਦੁਰਗਾਸ਼ਕਤੀ ਫੋਰਸ ਵੀ ਵਿਸ਼ੇਸ਼ ਪੇਟ੍ਰੋਲਿੰਗ ਕਰਨ।

ਨਸ਼ੇ ਅਤੇ ਨਸ਼ੀਲਿਆਂ ਚੀਜਾਂ ਦੇ ਮਾਮਲਿਆਂ ਵਿੱਚ ਕਾਰਵਾਈ 'ਤੇ ਪੁਲਿਸ ਅਧਿਕਾਰੀਆਂ ਦੀ ਤੈਅ ਕਰਨ ਜਿੰਮੇਦਾਰੀ

ਰਾਜ ਵਿੱਚ ਨਸ਼ੇ ਅਤੇ ਨਸ਼ੀਲਿਆਂ ਚੀਜਾਂ ਦੇ ਮਾਮਲਿਆਂ 'ਤੇ ਅਧਿਕਾਰੀਆਂ ਨੂੰ ਹਿਦਾਇਤ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰੀ ਅਤੇ ਉਸ ਦੇ ਸੇਵਨ 'ਤੇ ਸਖ਼ਤੀ ਨਾਲ ਰੋਕ ਲਗਾਇਆ ਜਾਵੇ। ਉਨ੍ਹਾਂ ਨੇ ਨਿਰਦੇਸ਼ ਦਿੰਤੇ ਕਿ ਹਰ ਜ਼ਿਲ੍ਹੇ ਵਿੱਚ ਪੁਲਿਸ ਅਧਿਕਾਰੀਆਂ ਦੀ ਜਿੰਮੇਦਾਰੀ ਤੈਅ ਕੀਤੀ ਜਾਵੇ। ਸਰਕਾਰ ਨੌਜੁਆਨਾਂ ਨੂੰ ਨਸ਼ੇ ਦੇ ਜਾਲ ਤੋਂ ਬਚਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਠੋਸ ਅਤੇ ਤਾਲਮੇਲ ਮੁਹਿੰਮ ਚਲਾਈ ਜਾਵੇ।

ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਨਸ਼ਾ ਮੁਕਤ ਹਰਿਆਣਾ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਕਦਮ ਚੱਕ ਰਹੀ ਹੈ। ਪੁਲਿਸ ਪ੍ਰਸ਼ਾਸਨ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਨਾਲ ਹੀ ਥਾਣਿਆਂ ਵਿੱਚ ਦਰਜ ਨਸ਼ਾ ਸਬੰਧੀ ਮਾਮਲਿਆਂ ਦੀ ਨਿਮਤ ਜਾਂਚ ਕੀਤੀ ਜਾਵੇ ਅਤੇ ਦੋਸ਼ਿਆਂ ਨੂੰ ਜਲਦ ਸਜਾ ਦਿਲਵਾਈ ਜਾ ਸਕੇ।

ਪੁਲਿਸਕਰਮੀ ਸ਼ਰਾਬ ਦਾ ਸੇਵਨ ਕਰਦੇ ਹੋਏ ਮਿਲੇ ਤਾਂ ਤੁਰੰਤ ਹੋਵੇਗੀ ਸਖ਼ਤ ਤੋਂ ਸਖ਼ਤ ਕਾਰਵਾਈ

ਮੁੱਖ ਮੰਤਰੀ ਨੇ ਪੁਲਿਸ ਵਿਵਸਥਾ ਨੂੰ ਵੱਧ ਪ੍ਰਭਾਵਸ਼ਾਲੀ ਅਤੇ ਜਨਤਾ ਦੇ ਅਨੁਕੂਲ ਬਨਾਉਣ ਲਈ ਕੜੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪੁਲਿਸਕਰਮਿਆਂ ਦੇ ਬਰਤਾਓ ਅਤੇ ਕਾਰਜਪ੍ਰਣਾਲੀ ਵਿੱਚ ਸੁਧਾਰ ਕੀਤਾ ਜਾਣਾ ਸਮੇ ਦੀ ਲੋੜ ਹੈ। ਮੁੱਖ ਮੰਤਰੀ ਨੇ ਸਾਰੇ ਪੁਲਿਸ ਸੁਪਰਟੈਂਡੈਂਟ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਫੀਲਡ ਸਟਾਫ਼ ਨੂੰ ਸਪਸ਼ਟ ਰੂਪ ਨਾਲ ਨਿਰਦੇਸ਼ਿਤ ਕਰਨ ਕਿ ਜੇਕਰ ਕੋਈ ਵੀ ਪੁਲਿਸਕਰਮੀ ਡਿਯੂਟੀ ਦੇ ਸਮੇ ਜਾਂ ਵਰਦੀ ਵਿੱਚ ਸ਼ਰਾਬ ਦਾ ਸੇਵਨ ਕਰਦੇ ਹੋਏ ਮਿਲਿਆਂ ਤਾਂ ਉਸ ਦੇ ਤੁਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਜਨਤਾ ਦੀ ਸੇਵਾ ਅਤੇ ਸੁਰੱਖਿਆ ਲਈ ਹੈ ਅਜਿਹੇ ਵਿੱਚ ਅਨੁਸ਼ਾਸਨਹੀਨਤਾ ਅਤੇ ਗੈਰ-ਜਿੰਮੇਦਾਰਾਨਾ ਬਰਤਾਓ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕਰਨ, ਸ਼ਿਕਾਇਤ ਕਰਨ ਵਾਲਿਆਂ ਨੂੰ ਮਿਲੇ ਨ੍ਹਿਆਂ

ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਨਾਗਰਿਕਾਂ ਵੱਲੋਂ ਉਨ੍ਹਾਂ ਨੂੰ ਲਿਖਿਤ ਰੂਪ ਵਿੱਚ ਸੌਂਪੀ ਗਈ ਸ਼ਿਕਾਇਤਾਂ ਜੋ ਜਨ ਸੰਵਾਦ ਪੋਰਟਲ 'ਤੇ ਦਰਜ ਕੀਤੀ ਜਾਂਦੀਆਂ ਹਨ, ਉਨ੍ਹਾਂ ਨਾਲ ਸਬੰਧਿਤ ਪੁਲਿਸ ਅਧਿਕਾਰੀ ਤੁਰੰਤ ਨੋਟਿਸ ਲੈਣ ਅਤੇ ਸਮੇ ਸਿਰ ਕਾਰਵਾਈ ਯਕੀਨੀ ਕਰਨ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਆਮਜਨ ਦੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣਾ ਸ਼ਾਸਨ-ਪ੍ਰਸ਼ਾਸਨ ਦੀ ਪ੍ਰਾਥਮਿਕ ਜਿੰਮੇਦਾਰੀ ਹੈ। 

ਸ਼ਿਕਾਇਤ ਕਰਨ ਵਾਲਿਆਂ ਨੂੰ ਜਲਦ ਨ੍ਹਿਆਂ ਮਿਲਣਾ ਚਾਹੀਦਾ ਹੈ।ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰੇਕ ਸ਼ਿਕਾਇਤ ਨੂੰ ਪ੍ਰਾਥਮਿਕਤਾ ਦੇ ਅਧਾਰ 'ਤੇ ਵੇਖਿਆ ਜਾਵੇ ਅਤੇ ਉਸ ਦੇ ਨਿਵਾਰਣ ਦੀ ਤਰੱਕੀ ਨਿਮਤ ਤੌਰ 'ਤੇ ਜਨ ਸੰਵਾਦ ਪੋਰਟਲ 'ਤੇ ਅਪਡੇਟ ਕੀਤੀ ਜਾਵੇ।

ਜਨ ਸੰਵਾਦ ਨੂੰ ਵਧਾਵਾ ਦੇਣ, ਐਕਸਟਾਰਸ਼ਨ ਮਾਮਲਿਆਂ ਵਿੱਚ ਹੋਵੇ ਤੁਰੰਤ ਕਾਰਵਾਈ

ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਜਨਤਾ ਵਿੱਚ ਜਾਣ ਅਤੇ ਉਨ੍ਹਾਂ ਦੀ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਸਮਾਧਾਨ ਪ੍ਰਾਥਮਿਕਤਾ ਦੇ ਅਧਾਰ 'ਤੇ ਯਕੀਨੀ ਕਰਨ। ਉਨ੍ਹਾਂ ਨੇ ਕਿਹਾ ਕਿ ਜਦੋਂ ਅਧਿਕਾਰੀ ਆਮ ਲੋਕਾਂ ਨਾਲ ਮਿਲਣਗੇ ਤਾਂ ਪ੍ਰਸ਼ਾਸਨ ਅਤੇ ਪੁਲਿਸ ਦੀ ਛਵੀ ਮਜਬੂਤ ਹੋਵੇਗੀ ਅਤ ਜਨਤਾ ਦਾ ਭਰੋਸਾ ਵੀ ਪੁਲਿਸ ਪ੍ਰਤੀ ਵਧੇਗਾ।

ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਨੇ ਸ੍ਰੀ ਰਾਜੇਸ਼ ਖੁਲੱਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ ਅਨੁਸਾਰ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਕਸਟਾਰਸ਼ਨ ਸੇਲ ਬਣਾ ਕੇ ਵਿਸ਼ੇਸ਼ ਟੀਮਾਂ ਦੇ ਰੂਪ ਵਿੱਚ ਕੰਮ ਕਰਦੇ ਹੋਏ ਜਬਰਨ ਵਸੂਲੀ ਜਿਹੇ ਮਾਮਲਿਆਂ ਦੀ ਗਹਿਨ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਿਹੇ ਮਾਮਲਿਆਂ ਵਿੱਚ ਅਪਰਾਧਿਆਂ ਵਿਰੁਧ ਤੁਰੰਤ ਅਤੇ ਪ੍ਰਭਾਵੀ ਕਾਰਵਾਈ ਕੀਤੀ ਜਾਵੇ ਤਾਂ ਜੋ ਦੋਸ਼ਿਆਂ ਨੂੰ ਜਲਦ ਤੋਂ ਜਲਦ ਸਜਾ ਸੁਣਾਈ ਜਾ ਸਕੇ ਅਤੇ ਸਮਾਜ ਵਿੱਚ ਸਸ਼ਕਤ ਸੰਦੇਸ਼ ਜਾਵੇ।

ਥਾਣਿਆਂ ਵਿੱਚ ਸ਼ਿਕਾਇਤ ਦਰਜ ਕਰਵਾਉਣ ਆਏ ਨਾਗਰਿਕਾਂ ਨੂੰ ਸ਼ਿਕਾਇਤ ਦੀ ਰਸੀਦ ਤੁਰੰਤ ਪ੍ਰਦਾਨ ਕਰਨ

ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਪੁਲਿਸ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਪੈਟ੍ਰੋਲਿੰਗ ਅਤੇ ਚੌਕਸੀ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਆਮਜਨ ਵਿੱਚ ਸੁਰੱਖਿਆ ਦੀ ਭਾਵਨਾ ਬਣੀ ਰਵੇ। ਇਸ ਦੇ ਨਾਲ ਹੀ ਥਾਣਿਆਂ ਵਿੱਚ ਸ਼ਿਕਾਇਤ ਦਰਜ ਕਰਵਾਉਣ ਆਏ ਨਾਗਰਿਕਾਂ ਨੂੰ ਉਨ੍ਹਾਂ ਦੀ ਸ਼ਿਕਾਇਤ ਦੀ ਰਸੀਦ ਤੁਰੰਤ ਪ੍ਰਦਾਨ ਕੀਤਾ ਜਾਵੇ ਜਿਸ ਨਾਲ ਪਾਰਦਰਸ਼ਿਤਾ ਬਣੀ ਰਵੇ ਅਤੇ ਪੀੜਤ ਨੂੰ ਸਮੇ ਸਿਰ ਨ੍ਹਿਆਂ ਮਿਲ ਸਕੇ।

ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਥਾਣਾ ਖੇਤਰਾਂ  ਵਿੱਚ ਨਿਮਤ ਅੰਤਰਾਲ 'ਤੇ ਜਾਂਚ ਜਰੂਰ ਕਰਨ। ਨਿਸ਼ਾਨਬੱਧ ਅਪਰਾਧ ਖ਼ਾਸ ਤੌਰ 'ਤੇ ਮਹਿਲਾਵਾਂ ਦੇ ਵਿਰੁੱਧ ਹੋਣ ਵਾਲੇ ਅਪਰਾਧਾਂ ਅਤੇ ਐਨਡੀਪੀਐਸ ਐਕਟ ਤਹਿਤ ਦਰਜ ਮਾਮਲਿਆਂ ਦੀ ਲਗਾਤਾਰ ਮਾਨਿਟਰਿੰਗ ਕੀਤੀ ਜਾਵੇ। ਸਮੇ ਸਿਰ ਅਤੇ ਨਿਸ਼ਪੱਖ ਜਾਂਚ ਯਕੀਨੀ ਕਰਨ ਤਾਂ ਜੋ ਦੋਸ਼ਿਆਂ ਨੂੰ ਜਲਦ ਸਜਾ ਦਿੱਤੀ ਦਿਲਵਾਈ ਜਾ ਸਕੇ। ਮੀਟਿੰਗ ਵਿੱਚ ਪੁਲਿਸ ਡਾਇਰੈਕਟਰ ਜਨਰਲ ਸ੍ਰੀ ਸ਼ਤਰੂਜੀਤ ਕਪੂਰ, ਐਡਵੋਕੇਟ ਜਨਰਲ ਹਰਿਆਣਾ ਸਮੇਤ ਸੀਨੀਅਰ ਪੁਲਿਸ ਅਧਿਕਾਰੀ ਮੌਜ਼ੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , Rajesh Khullar , BJP Haryana , Anurag Rastogi , Chief Secretary Haryana , Shatrujeet Kapur , Haryana Police , DGP Haryana , Dr Sumita Misra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD