Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡਾ. ਬਲਬੀਰ ਸਿੰਘ ਨੇ ਡਾਇਰੀਆ ਪ੍ਰਭਾਵਿਤ ਅਲੀਪੁਰ ਅਰਾਈਆਂ 'ਚ ਜਾ ਕੇ ਲਿਆ ਸਥਿਤੀ ਦਾ ਜਾਇਜ਼ਾ

ਅਲੀਪੁਰ ਅਰਾਈਆਂ ਵਿਖੇ ਲੋਕਾਂ ਦੇ ਪੀਣ ਲਈ ਟੈਂਕਰ ਰਾਹੀਂ ਕੀਤੀ ਜਾ ਰਹੀ ਹੈ ਪਾਣੀ ਦੀ ਸਪਲਾਈ : ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Preeti Yadav, Dr Preeti Yadav, DC Patiala, Deputy Commissioner Patiala, Patiala, Paramvir Singh

Web Admin

Web Admin

5 Dariya News

ਪਟਿਆਲਾ , 12 Jul 2025

Last updated on: Jul 12, 2025, 17:02 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਉਲਟੀਆਂ ਤੇ ਦਸਤ ਰੋਗ ਨਾਲ ਪ੍ਰਭਾਵਿਤ ਰਹੇ ਅਲੀਪੁਰ ਅਰਾਈਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਥਾਨਕ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਲੇ ਪਾਣੀ ਲਈ ਨਗਰ ਨਿਗਮ ਵੱਲੋਂ ਲਿਆਂਦੇ ਜਾ ਰਹੇ ਟੈਂਕਰਾਂ ਦੇ ਪਾਣੀ ਦੀ ਹੀ ਵਰਤੋਂ ਕਰਨ। 

ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਉਲਟੀਆਂ ਤੇ ਦਸਤ ਰੋਗ ਦੇ ਸਾਹਮਣੇ ਆਏ ਮਾਮਲੇ ਹਲਕੇ ਲੱਛਣਾਂ ਵਾਲੇ ਸਨ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਨ ਦੀ ਵੀ ਲੋੜ ਨਹੀਂ ਸੀ ਪਰ ਸਿਹਤ ਵਿਭਾਗ ਵੱਲੋਂ 24 ਘੰਟੇ ਇਨ੍ਹਾਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਅਲੀਪੁਰ ਅਰਾਈਆਂ ਵਿਖੇ ਮੈਡੀਕਲ ਸਟਾਫ਼ ਸਮੇਤ ਐਬੂਲੈਂਸ ਪੱਕੇ ਤੌਰ 'ਤੇ ਤਾਇਨਾਤ ਹੈ ਤੇ ਹੁਣ ਸਥਿਤੀ ਕਾਬੂ ਹੇਠ ਹੈ। ਇਸ ਮੌਕੇ ਉਨ੍ਹਾਂ ਲੋਕਾਂ ਦੇ ਘਰਾਂ ਦੇ ਪਾਣੀ ਦਾ ਕਲੋਰੀਨ ਟੈਸਟ ਵੀ ਕਰਵਾਇਆ ਜੋ ਕਿ ਠੀਕ ਪਾਇਆ ਗਿਆ। ਸਿਹਤ ਮੰਤਰੀ ਨੇ ਸਥਾਨਕ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਨਿਗਮ ਵੱਲੋਂ ਇਥੇ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ ਜੋ ਕਿ ਪੀਣ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ, ਇਸ ਲਈ ਲੋਕ ਪੀਣ ਲਈ ਨਗਰ ਨਿਗਮ ਵੱਲੋਂ ਟੈਂਕਰ ਰਾਹੀਂ ਸਪਲਾਈ ਕੀਤੇ ਜਾਂਦੇ ਪਾਣੀ ਦੀ ਵਰਤੋਂ ਕਰਨ ਜਦਕਿ ਕੱਪੜੇ ਧੋਣ ਜਾ ਫੇਰ ਹੋਰ ਕੰਮਾਂ ਲਈ ਦੂਸਰੇ ਪਾਣੀ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਇਹਤਿਆਤ ਵਜੋਂ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਜਾ ਫੇਰ ਕਲੋਰੀਨ ਦੀਆਂ ਗੋਲੀਆਂ ਵਾਲਾ ਪਾਣੀ ਹੀ ਵਰਤਿਆ ਜਾਵੇ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿਛਲੇ ਸਾਲਾਂ ਦੌਰਾਨ ਹੌਟ ਸਪੌਟ ਰਹੇ ਸਾਰੇ ਖੇਤਰਾਂ ਦੇ ਪਾਣੀ ਦੇ ਨਮੂਨੇ ਲੈਕੇ ਟੈਸਟ ਕਰਵਾਏ ਜਾ ਰਹੇ ਹਨ ਤੇ ਪਾਣੀ ਵਿੱਚ ਕਲੋਰੀਨ ਵੀ ਪਾਈ ਜਾ ਰਹੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ ਤੇ ਨਗਰ ਨਿਗਮ ਵੱਲੋਂ ਸਾਰੀ ਸੀਵਰੇਜ ਲਾਈਨ ਦੇ ਮੈਨਹੋਲਾਂ ਦਾ ਨਿਰੀਖਣ ਕਰਕੇ ਪਾਣੀ ਦੀ ਪਾਈਪ ਲਾਈਨ ਦੀ ਚੈਕਿੰਗ ਕਰਕੇ ਨੁਕਸ ਲੱਭਕੇ ਉਨ੍ਹਾਂ ਨੂੰ ਠੀਕ ਕਰਨ ਦੀ ਪ੍ਰਕ੍ਰਿਆ ਕੀਤੀ ਗਈ ਹੈ। ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਅਲੀਪੁਰ ਅਰਾਈਆਂ ਇਲਾਕੇ ਵਿੱਚ ਸਿਹਤ ਟੀਮਾਂ ਵੱਲੋਂ ਘਰ-ਘਰ ਸਰਵ ਕੀਤਾ ਜਾ ਰਿਹਾ ਹੈ ਤੇ ਪਿਛਲੇ 12 ਘੰਟਿਆਂ 'ਚ 1 ਨਵਾਂ ਮਰੀਜ ਆਇਆ ਹੈ। 

ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁਲ 138 ਕੇਸ ਅਲੀਪੁਰ ਅਰਾਈਆਂ ਵਿਖੇ ਆਏ ਹਨ ਤੇ ਕੇਵਲ ਤਿੰਨ ਮਰੀਜ ਦਾਖਲ ਹਨ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਡਾ. ਸੁਮਿਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Preeti Yadav , Dr Preeti Yadav , DC Patiala , Deputy Commissioner Patiala , Patiala , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD