Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ

ਵੱਡੀ ਨਦੀ 'ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Preeti Yadav, Dr Preeti Yadav, DC Patiala, Deputy Commissioner Patiala, Patiala, Paramvir Singh

Web Admin

Web Admin

5 Dariya News

ਪਟਿਆਲਾ , 12 Jul 2025

Last updated on: Jul 12, 2025, 17:14 IST

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ 'ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ 'ਤੇ ਨਵੇਂ ਬਣ ਰਹੇ ਪੁਲ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ ਅਕਤੂਬਰ ਤੱਕ ਦਾ ਹੈ, ਇਸ ਲਈ ਮੰਡੀ ਬੋਰਡ ਇਹ ਯਕੀਨੀ ਬਣਾਏ ਕਿ ਇਹ ਆਪਣੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। 

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀ. ਨਵਰੀਤ ਕੌਰ ਸੇਖੋਂ ਤੇ ਏ.ਸੀ.ਏ. ਪੀਡੀਏ ਜਸ਼ਨਪ੍ਰੀਤ ਕੌਰ ਗਿੱਲ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਪਿੰਡ ਦੌਲਤਪੁਰ ਵਿਖੇ ਬਣਾਏ ਆਰਜ਼ੀ ਰਸਤੇ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਤੇ ਉਦਯੋਗਿਕ ਇਕਾਈਆਂ ਦੀ ਸਹੂਲਤ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਬਰਸਾਤਾਂ ਦੇ ਮੌਸਮ ਵਿੱਚ ਆਰਜ਼ੀ ਰਸਤੇ 'ਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਦੌਲਤਪੁਰ ਤੋਂ ਅੱਗੇ ਐਸ.ਟੀ.ਪੀ. ਕੋਲ ਬਣੇ ਪੁਲ 'ਤੇ ਲੱਗੇ ਫਲੱਡ ਗੇਟਾਂ ਦਾ ਕੰਮ ਵੀ ਅਗਲੇ ਦੋ ਦਿਨਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਫਲੌਲੀ ਵਿਖੇ ਜੰਗਲਾਤ ਵਿਭਾਗ ਦੀ ਕਰੀਬ 80 ਏਕੜ ਜ਼ਮੀਨ ਜਿਸ 'ਤੇ ਪਹਾੜੀ ਕਿੱਕਰ ਲੱਗੀ ਹੋਈ ਹੈ, ਉਥੇ ਹੋਰ ਬੂਟੇ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਨਾਲ ਵੱਡੀ ਨਦੀ ਦੇ ਪਾਣੀ ਦੀ ਵਰਤੋਂ ਇਥੇ ਵਿਕਸਤ ਕੀਤੇ ਜਾਣ ਵਾਲੇ ਜੰਗਲ ਨੂੰ ਪਾਣੀ ਲਗਾਉਣ ਲਈ ਵੀ ਕੀਤੀ ਜਾ ਸਕੇਗੀ। 

ਉਨ੍ਹਾਂ ਕਿਹਾ ਕਿ ਨਾਲ ਹੀ ਇਥੇ ਹਰ 100 ਮੀਟਰ 'ਤੇ ਰੀਚਾਰਜਿੰਗ ਖੂਹ ਵੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਵੱਡੀ ਨਦੀ ਦੀ 13 ਹਜ਼ਾਰ ਕਿਊਸਿਕ ਪਾਣੀ ਦੀ ਸਮਰੱਥਾ ਹੈ ਜਿਸ ਨੂੰ 20 ਹਜ਼ਾਰ ਕਿਊਸਿਕ ਤੱਕ ਕੀਤਾ ਜਾਵੇਗਾ। ਇਸ ਲਈ ਪਲਾਨ ਤਿਆਰ ਕਰ ਲਿਆ ਗਿਆ ਹੈ।

ਇਸ ਉਪਰੰਤ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੂੰ ਫੋਕਲ ਪੁਆਇੰਟ ਦੀਆਂ ਸੜਕਾਂ ਨੂੰ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕਾਂ ਬਣਾਉਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਸੜਕ ਬਣਨ ਤੋਂ ਬਾਅਦ ਸੜਕ 'ਤੇ ਪਾਣੀ ਨਾ ਖੜੇ। ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਸੜਕਾਂ ਦੇ ਟੈਂਡਰ ਹੋ ਚੁੱਕੇ ਹਨ ਤੇ ਬਹੁਤ ਜਲਦ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Preeti Yadav , Dr Preeti Yadav , DC Patiala , Deputy Commissioner Patiala , Patiala , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD