Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਾਇਲ ਹਲਕੇ ਦੇ ਐਸ.ਸੀ. ਭਾਈਚਾਰੇ ਦੇ 28 ਲਾਭਪਾਤਰੀਆਂ ਨੂੰ 40.45 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਪ੍ਰਦਾਨ

ਲਾਭਪਾਤਰੀ ਪਰਿਵਾਰਾਂ ਵੱਲੋਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਾਇਲ (ਲੁਧਿਆਣਾ) , 12 Jul 2025

Last updated on: Jul 12, 2025, 17:18 IST

ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਦਾਣਾ ਮੰਡੀ ਪਾਇਲ ਵਿਖੇ ਹਲਕੇ ਦੇ ਐਸ.ਸੀ. ਭਾਈਚਾਰੇ ਦੇ 28 ਲਾਭਪਾਤਰੀਆਂ ਨੂੰ 40.45 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ।

ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਅੰਦਰ 260 ਲਾਭਪਾਤਰੀਆਂ ਨੂੰ 5 ਕਰੋੜ 34 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ‌ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ। ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ। 

ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਵਿੱਚ ਅਸਮਰੱਥ ਸਨ।

ਉਨ੍ਹਾਂ ਅੱਗੇ ਕਿਹਾ, ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਵੱਖ-ਵੱਖ ਸਕੀਮਾਂ ਹੇਠ ਇਹ ਕਰਜ਼ੇ ਘੱਟ ਵਿਆਜ ਦਰਾਂ ’ਤੇ ਦਿੱਤੇ ਜਾਂਦੇ ਹਨ, ਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਪਾਰ, ਰੋਜ਼ਗਾਰ ਅਤੇ ਸਵੈਰੋਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ।

 ਇਸ ਮੌਕੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਲੁਧਿਆਣਾ ਵੱਲੋਂ ਜ਼ਿਲ੍ਹਾ ਮੈਨੇਜਰ ਸੰਦੀਪ ਕੁਮਾਰ, ਕਲਰਕ ਮਨਜੀਤ ਸਿੰਘ ਅਤੇ ਜਸਪਾਲ ਸਿੰਘ ਵੀ ਹਾਜ਼ਰ ਸਨ। ਜ਼ਿਲ੍ਹਾ ਮੈਨੇਜਰ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2020 ਤੱਕ ਦੇ ਸਾਰੇ ਕਰਜਾਂ ਕੇਸਾਂ ਵਿੱਚ ਕਰਜ਼ਾ ਮੁਆਫੀ ਕਰ ਦਿੱਤੀ ਗਈ ਹੈ।

ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕਰਜ਼ਾ ਮਾਫ ਕਰਕੇ ਉਨ੍ਹਾਂ ਨੂੰ ਵਿੱਤੀ ਬੋਝ ਤੋਂ ਮੁਕਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਬੱਚਿਆਂ ਦੀ ਪੜਾਈ ਅਤੇ ਪਰਿਵਾਰ ਦੀਆਂ ਜ਼ਰੂਰਤਾਂ ਲਈ ਬਿਹਤਰ ਤਰੀਕੇ ਨਾਲ ਯਤਨ ਕਰ ਸਕਣਗੇ। 

ਇਸ ਮੌਕੇ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਬੂਟਾ ਸਿੰਘ ਗਿੱਲ, ਪੀ.ਏ ਮਨਜੀਤ ਸਿੰਘ, ਸੀਨੀਅਰ ਆਗੂ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD