Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭੂਰੀ ਵਾਲੇ ਬਾਬਿਆਂ ਨੇ ਲਗਾਏ ਅੰਮ੍ਰਿਤਸਰ ਦੇ ਪ੍ਰਵੇਸ਼ ਦਵਾਰ ਨੇੜੇ ਸ਼ਾਨਦਾਰ ਦਰਖ਼ਤ

ਡਿਪਟੀ ਕਮਿਸ਼ਨਰ ਨੇ ਕੀਤਾ ਧੰਨਵਾਦ ਅਤੇ ਹੋਰ ਲੋਕਾਂ ਨੂੰ ਵੀ ਦਿੱਤਾ ਅੱਗੇ ਆਉਣ ਦਾ ਸੱਦਾ

Tree Plantation, Forest Plantation, Plantation forestry, Tree Planting, Tree Plantation Drive, Plants Sapling

Web Admin

Web Admin

5 Dariya News

ਅੰਮ੍ਰਿਤਸਰ , 12 Jul 2025

Last updated on: Jul 12, 2025, 17:59 IST

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਬਰਸਾਤ ਦੇ ਇਸ ਮੌਸਮ ਦੌਰਾਨ ਵੱਧ ਤੋਂ ਵੱਧ ਦਰਖਤ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸੰਪਰਦਾਇ ਕਾਰ ਸੇਵਾ ਭੂਰੀ ਵਾਲੇ ਬਾਬਾ ਕਸ਼ਮੀਰ ਸਿੰਘ, ਬਾਬਾ ਸੁਖਵਿੰਦਰ ਸਿੰਘ ਅਤੇ ਉਹਨਾਂ ਦੀ ਵਾਤਾਵਰਣ ਟੀਮ ਵਲੋਂ ਮਿਸ਼ਨ ਗ੍ਰੀਨ ਅੰਮ੍ਰਿਤਸਰ, ਕਲੀਨ ਅੰਮ੍ਰਿਤਸਰ ਮੁਹਿੰਮ ਤਹਿਤ ਗੋਲਡਨ ਗੇਟ ( ਵਲਾ ਬਾਈਬਸ ) ਦੇ ਵਿੱਚਲੇ ਡਿਵਾਈਡਰ ਉਤੇ ਖੂਬਸੂਰਤ ਰੁੱਖ ਲਗਾਏ।  

ਇੰਨਾ ਛੇ ਕਿਸਮਾਂ ਦੇ ਬੂਟਿਆਂ ਵਿੱਚ ਨਿੰਮ, ਪਿਲਕਣ, ਕਚਨਾਰ, ਕੁਸੁਮ, ਚਕਰਸੀਆ ਅਤੇ ਅਮਲਤਾਸ ਜਿਹੇ 100 ਤੋਂ ਵੱਧ ਵਾਤਾਵਰਣ ਨੂੰ ਸੁੰਦਰ ਬਣਾਉਣ ਵਾਲੇ ਰੁੱਖ ਲਗਾਏ ਗਏ।  ਇਹਨਾਂ ਰੁੱਖਾਂ ਦੀ ਸੁਰੱਖਿਆ ਲਈ ਜੰਗਲੇ ( ਟ੍ਰੀ ਗਾਰਡ) ਵੀ ਲਗਾਏ ਗਏ। ਡਿਪਟੀ ਕਮਿਸ਼ਨਰ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਜੀ ਨੇ ਵਾਤਾਵਰਨ ਦੀ ਸੰਭਾਲ ਲਈ ਪਹਿਲਾਂ ਵੀ ਵੱਡੇ ਪ੍ਰੋਜੈਕਟ ਕੀਤੇ ਹਨ ਅਤੇ ਹੁਣ ਉਹਨਾਂ ਵੱਲੋਂ ਫਿਰ ਅੰਮ੍ਰਿਤਸਰ ਦੇ ਚੌਗਿਰਦੇ ਨੂੰ ਸਾਫ ਰੱਖਣ ਲਈ ਦਰਖ਼ਤ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। 

ਉਹਨਾਂ ਨੇ ਹੋਰ ਵੀ ਸੰਸਥਾਵਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੰਦੇ ਕਿਹਾ ਕਿ ਬਰਸਾਤ ਦੇ ਇਸ ਮੌਸਮ ਵਿੱਚ ਵੱਧ ਤੋਂ ਵੱਧ ਦਰਖਤ ਆਪਣੇ ਜਿਲ੍ਹੇ ਦੇ ਵਿੱਚ ਲਗਾਈਏ ਤਾਂ ਜੋ ਸਾਡੇ ਜਿਲੇ ਵਿੱਚ ਵੱਧ ਰਹੀ ਗਰਮੀ ਅਤੇ ਤਾਪਮਾਨ ਨੂੰ ਘੱਟ ਕੀਤਾ ਜਾ ਸਕੇ।

 

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD