Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦਾਣਾ ਮੰਡੀ ਹੁਸ਼ਿਆਰਪੁਰ ‘ਚ 3.50 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੋਕ ਸਭਾ ਮੈਂਬਰ ਡਾ. ਚੱਬੇਵਾਲ ਤੇ ਵਿਧਾਇਕ ਜਿੰਪਾ ਨੇ ਚੇਅਰਮੈਨ ਚੇਚੀ ਦੀ ਮੌਜੂਦਗੀ ‘ਚ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

Raj Kumar Chabbewal, AAP, Aam Aadmi Party, Aam Aadmi Party Punjab, AAP Punjab, Bram Shanker Jimpa

Web Admin

Web Admin

5 Dariya News

ਹੁਸ਼ਿਆਰਪੁਰ , 12 Jul 2025

Last updated on: Jul 12, 2025, 18:06 IST

ਦਾਣਾ ਮੰਡੀ ਹੁਸ਼ਿਆਰਪੁਰ ਵਿਚ ਬਾਰਿਸ਼ਾਂ ਦੌਰਾਨ ਪਾਣੀ ਭਰਨ ਅਤੇ ਟੁੱਟੀਆਂ ਸੜਕਾਂ ਦੀ ਸਮੱਸਿਆ ਦੇ ਮੱਦੇਨਜ਼ਰ, ਹੁਣ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 3.50 ਕਰੋੜ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ 'ਤੇ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਅੱਜ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਦੀ ਮੌਜੂਦਗੀ ਵਿਚ ਇਨ੍ਹਾਂ ਕੰਮਾਂ ਦਾ ਉਦਘਾਟਨ ਕੀਤਾ। 

ਇਨ੍ਹਾਂ ਵਿਚ ਮਾਰਕੀਟ ਦੀਆਂ ਅੰਦਰੂਨੀ ਸੜਕਾਂ 'ਤੇ ਸੀ.ਸੀ ਫਲੋਰਿੰਗ ਦਾ ਕੰਮ ਅਤੇ ਪੁਰਾਣੇ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। 

ਉਨ੍ਹਾਂ ਕਿਹਾ ਕਿ ਮੰਡੀ ਦਾ ਪੱਧਰ ਮੁੱਖ ਸੜਕ ਨਾਲੋਂ ਨੀਵਾਂ ਹੋਣ ਕਰਕੇ, ਮੀਂਹ ਦੌਰਾਨ ਪਾਣੀ ਇਕੱਠਾ ਹੋ ਜਾਂਦਾ ਹੈ, ਜਿਸ ਨਾਲ ਸੜਕਾਂ ਨੂੰ ਨੁਕਸਾਨ ਹੁੰਦਾ ਹੈ ਅਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਹੈ। ਇਸ ਸਮੱਸਿਆ ਦੇ ਹੱਲ ਲਈ ਮੰਡੀ ਦੀਆਂ ਅੰਦਰੂਨੀ ਸੜਕਾਂ 'ਤੇ 249.94 ਲੱਖ ਰੁਪਏ ਦੀ ਲਾਗਤ ਨਾਲ ਸੀਮਿੰਟ ਕੰਕਰੀਟ ਦੇ ਫ਼ਰਸ਼ ਪਾਉਣ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ, ਜੋ ਕਿ ਜਲਦੀ ਹੀ ਸ਼ੁਰੂ ਹੋ ਜਾਵੇਗਾ ਅਤੇ 9 ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ। 

ਇਸ ਤੋਂ ਇਲਾਵਾ 65-70 ਸਾਲ ਪੁਰਾਣੀਆਂ ਜਲ ਸਪਲਾਈ ਪਾਈਪਾਂ ਦੀ ਜਗ੍ਹਾ ਨਵੀਆਂ ਪਾਈਪਾਂ ਵਿਛਾਈਆਂ ਜਾਣਗੀਆਂ। 102.54 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਪਾਣੀ ਭਰਨ ਅਤੇ ਲੀਕੇਜ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਮਾਰਕੀਟ ਦੇ ਨਾਲ ਲੱਗਦੇ ਰਿਹਾਇਸ਼ੀ ਖੇਤਰ ਵਿਚ ਪਾਰਕ ਦਾ ਵੀ ਸੁੰਦਰੀਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆੜ੍ਹਤੀਆਂ ਦੀ ਮੰਗ 'ਤੇ ਚੰਡੀਗੜ੍ਹ ਤੋਂ ਅਧਿਕਾਰੀਆਂ ਨੇ ਸ਼ੈੱਡ ਦੇ ਵਿਸਥਾਰ ਲਈ ਵੀ ਦੌਰਾ ਕੀਤਾ ਹੈ, ਜਿਸ ਦੀ ਉਸਾਰੀ ਜਲਦੀ ਹੀ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਇਸ ਇਲਾਕੇ ਵਿਚ ਇਕ ਪੁਲਿਸ ਚੌਕੀ ਸੀ, ਜੋ ਕਿ ਵਧਦੀ ਆਬਾਦੀ ਨੂੰ ਦੇਖਦੇ ਹੋਏ ਨਾਕਾਫ਼ੀ ਸੀ। ਹੁਣ ਇਥੇ ਇਕ ਉਦਯੋਗਿਕ ਪੁਲਿਸ ਸਟੇਸ਼ਨ ਸਥਾਪਤ ਕੀਤਾ ਜਾਵੇਗਾ ਜਿਸ ਨਾਲ ਇਲਾਕੇ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤੀ ਮਿਲੇਗੀ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਨੇ ਲੋਕ ਸਭਾ ਮੈਂਬਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ। ਉਨ੍ਹਾਂ ਮੰਡੀ ਦੇ ਸਾਰੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਨੀ ਸੂਦ, ਸੁਧੀਰ ਸੂਦ, ਕੌਂਸਲਰ ਬਲਵਿੰਦਰ ਬਿੰਦੀ, ਜਸਵੰਤ ਰਾਏ, ਤਰਸੇਮ ਮੋਦਗਿਲ, ਬਿੰਦੂ ਸ਼ਰਮਾ, ਸਤਵੰਤ ਸਿੰਘ ਸਿਆਣ, ਕੁਲਵਿੰਦਰ ਸਿੰਘ ਹੁੰਦਲ, ਜਸਪਾਲ ਸੁਮਨ, ਜੋਗਿੰਦਰ ਰਾਜਾ, ਮਨਜੋਤ ਕੌਰ, ਕੰਚਨ ਦਿਓਲ,

ਬਲਦੀਪ, ਕੌਂਸਲਰ ਬਲਵਿੰਦਰ ਬਾਘਾ, ਮਨਜੀਤ ਸਿੰਘ, ਮਨਜੀਤ ਕੌਰ, ਵਰਿੰਦਰ ਵੈਦ, ਸੁਮੇਸ਼ ਸੋਨੀ, ਮਨੋਜ ਦੱਤਾ, ਕ੍ਰਿਸ਼ਨ ਗੋਪਾਲ ਸ਼ਰਮਾ, ਰਜਿੰਦਰ, ਨਰਿੰਦਰ ਮੋਹਨ ਸ਼ਰਮਾ, ਮੁਖੀ ਰਾਮ, ਚੰਦਨ ਲੱਕੀ, ਜ਼ਿਲ੍ਹਾ ਮੰਡੀ ਅਫ਼ਸਰ ਗੁਰਕ੍ਰਿਪਾਲ ਸਿੰਘ, ਐਕਸੀਅਨ ਦਿਲਪ੍ਰੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਵਿਨੋਦ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Raj Kumar Chabbewal , AAP , Aam Aadmi Party , Aam Aadmi Party Punjab , AAP Punjab , Bram Shanker Jimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD