Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਂਦਰੀ ਰਾਜ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਨੇ ਕਪੂਰਥਲਾ ਕੋਚ ਫੈਕਟਰੀ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ ਕੀਤੀ

ਮਾਨਯੋਗ ਪ੍ਰਧਾਨ ਮੰਤਰੀ ਨੇ ਵੀਡਿਓ ਕਾਨਫਰੰਸ ਰਾਹੀਂ 51,000 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵਧਾਈ

Krishan Pal Gurjar, BJP,Haryana, Bharatiya Janata Party, BJP, Kapurthala, Rail Coach Factory Kapurthala

Web Admin

Web Admin

5 Dariya News

ਕਪੂਰਥਲਾ , 12 Jul 2025

Last updated on: Jul 12, 2025, 20:23 IST

ਭਾਰਤ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕ ਭਲਾਈ ਨੂੰ ਮਜ਼ਬੂਤ ਬਣਾਉਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ, ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਲੋਂ 12 ਜੁਲਾਈ 2025 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਦੀ ਰਾਸ਼ਟਰੀ ਪੱਧਰ ’ਤੇ ਸ਼ੁਰੂਆਤ ਕੀਤੀ ਗਈ। ਇਹ ਵੱਡਾ ਭਰਤੀ ਸਮਾਗਮ ਦੇਸ਼ ਦੇ 47 ਕੇਂਦਰਾਂ ’ਚ ਇਕੋ ਸਮੇਂ ਕੀਤਾ ਗਿਆ। 

ਗੌਰਤਲਬ ਹੈ ਕਿ ਇਸ ਸਮਾਗਮ ਦੌਰਾਨ ਕੇਂਦਰੀ ਸਰਕਾਰ ਦੇ ਵੱਖ-ਵੱਖ ਵਿਭਾਗਾਂ ਲਈ ਚੁਣੇ 51,000 ਤੋਂ ਵੱਧ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਜਿਸ ਵਿੱਚ ਰੇਲ ਕੋਚ ਫੈਕਟਰੀ, ਕਪੂਰਥਲਾ ਵੀ ਸ਼ਾਮਲ ਸੀ। ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ  ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁਜਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਕੇਂਦਰ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ। ਰੇਲ ਕੋਚ ਫੈਕਟਰੀ, ਕਪੂਰਥਲਾ ਦੇ ਜਰਨਲ ਮੇਨੈਜਰ ਐਸ.ਐਸ. ਮਿਸ਼ਰ ਵਲੋਂ ਮਾਨਯੋਗ ਕੇਂਦਰੀ ਮੰਤਰੀ ਜੀ ਦਾ ਸਵਾਗਤ ਕੀਤਾ ਗਿਆ।

ਇਸ ਸਮਾਗਮ ਦੌਰਾਨ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁਜਰ ਵਲੋਂ ਨੌਜ਼ਵਾਨਾਂ ਨੂੰ ਸੰਬੋਧਿਤ ਹੁੰਦਿਆ ਨਵੇਂ ਭਰਤੀ ਹੋਏ ਨੌਜ਼ਵਾਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਰੋਜ਼ਗਾਰ ਮੇਲੇ ਦੇ ਜਰੀਏ ਹੁਣ ਤੱਕ 10 ਲੱਖਾਂ ਤੋਂ ਵੱਧ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ, ਇਸ ਮੌਕੇ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁਜਰ ਵਲੋਂ ਰੇਲ ਕੋਚ ਫੈਕਟਰੀ, ਕਪੂਰਥਲਾ ਵਿੱਚ 64 ਨੌਜ਼ਵਾਨਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। 

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲੇ ਦੌਰਾਨ ਵੱਖ ਵੱਖ ਵਿਭਾਗਾਂ ਵਿਚ ਨਿਯੁਕਤ ਹੋਏ ਨੌਜ਼ਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਇਹ ਰੋਜ਼ਗਾਰ ਮੇਲਾ ਆਉਣ ਵਾਲੇ ਸਮੇਂ ਵਿਚ ਇੱਕ ਉਤਪ੍ਰੇਰਕ ਦੇ ਰੂਪ ਵਿਚ ਕਾਰਜ ਕਰੇਗਾ।ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਇਨ੍ਹਾਂ ਨੌਜਵਾਨਾਂ ਲਈ ਨਵੀਆਂ ਜ਼ਿੰਮੇਵਾਰੀਆਂ ਦੀ ਸ਼ੁਰੂਆਤ ਹੈ। 

ਉਨ੍ਹਾਂ ਨੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਆਪਣੀ ਸੇਵਾ ਸ਼ੁਰੂ ਕਰਨ 'ਤੇ ਵਧਾਈ ਦਿੱਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵੱਖ-ਵੱਖ ਭੂਮਿਕਾਵਾਂ ਦੇ ਬਾਵਜੂਦ, ਉਨ੍ਹਾਂ ਦਾ ਸਾਂਝਾ ਟੀਚਾ ਰਾਸ਼ਟਰੀ ਸੇਵਾ ਹੈ, ਜੋ "ਨਾਗਰਿਕ ਪਹਿਲਾਂ" ਦੇ ਸਿਧਾਂਤ ਦੁਆਰਾ ਨਿਰਦੇਸ਼ਤ ਹੈ।     ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਈ ਗੋਟ(iGOT) ਪਲੇਟਫਾਰਮ 'ਤੇ ਜਾ ਕੇ ਆਪਣੇ ਆਪ ਨੂੰ ਲਗਾਤਾਰ ਅਪਗ੍ਰੇਡ ਕਰਦੇ ਰਹੋ। ਇੱਕ ਵਾਰ ਜਦੋਂ ਤੁਹਾਨੂੰ ਕੋਈ ਸਥਾਨ ਮਿਲ ਜਾਂਦਾ ਹੈ, ਤਾਂ ਚੁੱਪ ਨਾ ਬੈਠੋ, ਵੱਡੇ ਸੁਪਨੇ ਦੇਖੋ, ਬਹੁਤ ਦੂਰ ਜਾਣ ਬਾਰੇ ਸੋਚੋ, ਕੰਮ ਕਰਕੇ, ਨਵੀਆਂ ਚੀਜ਼ਾਂ ਸਿੱਖ ਕੇ, ਨਵੇਂ ਨਤੀਜੇ ਲਿਆ ਕੇ ਤਰੱਕੀ ਕਰੋ। ਤੁਹਾਡੀ ਤਰੱਕੀ ਵਿੱਚ ਦੇਸ਼ ਦਾ ਮਾਣ ਹੈ, ਤੁਹਾਡੀ ਤਰੱਕੀ ਵਿੱਚ ਸੰਤੁਸ਼ਟੀ ਹੈ।

 

Tags: Krishan Pal Gurjar , BJP , Haryana , Bharatiya Janata Party , BJP , Kapurthala , Rail Coach Factory Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD