Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ

ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਪਾਰਟੀ ਦੇ ਕੌਮੀ ਕਨਵੀਨਰ ਨੂੰ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਕਰਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਦਾ ਦਿੱਤਾ ਸੱਦਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Arvind Kejriwal, Devinder Singh Laddi Dhos, Fauja Singh Sarari, Rajneesh Kumar Dahiya, Gurlal Singh, Jagdeep Kamboj Goldy, Mohammad Jamil Ur Rahman, Rajinder Pal Kaur Chhina,Neena Mittal, Naresh Kataria, Narinder Kaur Bharaj, Chetan Singh Jaurmajra, Dr Malkit Singh Thind

Web Admin

Web Admin

5 Dariya News

ਨਵੀਂ ਦਿੱਲੀ , 12 Jul 2025

Last updated on: Jul 14, 2025, 12:14 IST

ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸੁਨਾਮ ਵਿਖੇ ਸ. ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪਹੁੰਚ ਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦਾ ਨਿੱਘਾ ਸੱਦਾ ਦਿੱਤਾ। 

ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ  ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਲਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਵਫ਼ਦ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਫੌਜਾ ਸਿੰਘ ਸਰਾਰੀ, ਰਜਨੀਸ਼ ਦਹੀਆ, ਗੁਰਲਾਲ ਘਨੌਰ, ਜਗਦੀਪ ਗੋਲਡੀ ਕੰਬੋਜ, ਮੁਹੰਮਦ ਜਮੀਲ ਉਰ ਰਹਿਮਾਨ, ਰਜਿੰਦਰਪਾਲ ਕੌਰ ਛੀਨਾ, ਨੀਨਾ ਮਿੱਤਲ, ਨਰੇਸ਼ ਕਟਾਰੀਆ, ਨਰਿੰਦਰ ਕੌਰ ਭਰਾਜ ਅਤੇ ਚੇਤਨ ਸਿੰਘ ਜੌੜਮਾਜਰਾ ਅਤੇ ਪੰਜਾਬ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਸ਼ਾਮਲ ਸਨ।

ਸ੍ਰੀ ਅਮਨ ਅਰੋੜਾ ਨੇ ‘ਆਪ’ ਦੇ ਕੌਮੀ ਕਨਵੀਨਰ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਮਹਾਨ ਇਨਕਲਾਬੀ ਅਤੇ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ,  ਜਿਨ੍ਹਾਂ ਨੂੰ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦਾ ਬਦਲਾ ਲੈਣ ਲਈ ਲੰਡਨ ਵਿੱਚ ਜਾ ਕੇ ਮਾਈਕਲ ਓ'ਡਵਾਇਰ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਇੱਕ ਮਹਾਨ ਯੋਧੇ ਵਜੋਂ ਜਾਣਿਆ ਜਾਂਦਾ ਹੈ, ਦੇ ਸ਼ਹੀਦੀ ਦਿਵਸ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ।

ਸ੍ਰੀ ਅਰਵਿੰਦ ਕੇਜਰੀਵਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸਿਜਦਾ ਕਰਨ ਲਈ ਜ਼ਰੂਰ ਆਉਣਗੇ। ਸ੍ਰੀ ਅਰੋੜਾ ਦੀ ਅਗਵਾਈ ਵਾਲੇ ਵਫ਼ਦ ਨੇ ਸੱਦਾ ਸਵੀਕਾਰਨ ਲਈ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਵਜੋਂ ਸ਼ਹੀਦ ਊਧਮ ਸਿੰਘ ਦੀ ਤਸਵੀਰ ਭੇਟ ਕੀਤੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Arvind Kejriwal , Devinder Singh Laddi Dhos , Fauja Singh Sarari , Rajneesh Kumar Dahiya , Gurlal Singh , Jagdeep Kamboj Goldy , Mohammad Jamil Ur Rahman , Rajinder Pal Kaur Chhina , Neena Mittal , Naresh Kataria , Narinder Kaur Bharaj , Chetan Singh Jaurmajra , Dr Malkit Singh Thind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD