Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੰਨਾ ਪੁਲਿਸ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਸਫਲ ਆਯੋਜਨ

ਐਸ.ਐਸ.ਪੀ. ਨੇ ਜੇਤੂਆਂ ਨੂੰ ਇਨਾਮ ਰਾਸ਼ੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ

Sports News, Football

Web Admin

Web Admin

5 Dariya News

ਖੰਨਾ (ਲੁਧਿਆਣਾ) , 12 Jul 2025

Last updated on: Jul 14, 2025, 12:42 IST

ਖੰਨਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸਥਾਨਕ ਪ੍ਰਿੰਸੀਪਲ ਰਮੇਸ਼ ਚੰਦਰ ਸਟੇਡੀਅਮ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ।ਇਸ ਮੌਕੇ ਐਸ.ਐਸ.ਪੀ. ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਹੀ ਨਸ਼ਿਆਂ ਦੇ ਖਿਲਾਫ ਸ਼ਿਕੰਜਾ ਕੱਸਿਆ ਗਿਆ ਹੈ ਅਤੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੇ ਖੇਡ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧਾਉਣਾ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲਕਦਮੀ ਦਾ ਉਦੇਸ਼ ਖੰਨਾ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਪੁਲਿਸ ਜ਼ਿਲ੍ਹਾ ਬਣਾਉਣਾ ਹੈ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ ਪਰ ਅਜਿਹੇ ਉਪਰਾਲੇ ਤਾਂ ਹੀ ਸਾਰਥਕ ਹੋ ਸਕਦੇ ਹਨ ਜੇਕਰ ਲੋਕ ਇਸ ਲਾਹਣਤ ਨੂੰ ਖ਼ਤਮ ਕਰਨ ਲਈ ਅੱਗੇ ਆਉਣ। 

ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜ੍ਹੀ ਆਪਣੇ ਆਪ ਨੂੰ ਖੇਡਾਂ ਨਾਲ ਜੋੜਦੀ ਹੈ ਤਾਂ ਉਹ ਨਾ ਸਿਰਫ਼ ਖਿਡਾਰੀ ਬਣ ਸਕਣਗੇ ਸਗੋਂ ਚੰਗੀਆਂ ਨੌਕਰੀਆਂ ਦੇ ਮੌਕੇ ਵੀ ਪ੍ਰਾਪਤ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਤੰਦਰੁਸਤ ਰਹਿਣਗੇ।ਟੂਰਨਾਮੈਂਟ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਨੇ ਭਾਗ ਲਿਆ ਅਤੇ ਐਸ.ਐਸ.ਪੀ. ਨੇ ਜੇਤੂਆਂ ਨੂੰ ਇਨਾਮ ਰਾਸ਼ੀ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।

 

Tags: Sports News , Football

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD