Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

'ਆਪ' ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤਾ ਭਾਜਪਾ ਖਿਲਾਫ ਰੋਸ਼-ਪ੍ਰਦਰਸ਼ਨ, ਕਿਹਾ, ਭਾਜਪਾ ਗੈਂਗਸਟਰਾਂ ਦੇ ਨਾਲ

ਭਾਜਪਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਗੈਂਗਸਟਰਾਂ ਨੂੰ ਕੇਂਦਰੀ ਜੇਲ੍ਹਾਂ ਵਿੱਚ ਪਨਾਹ ਦੇ ਰਹੀ ਹੈ

Dr Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Barinder Kumar Goel, Barinder Kumar Goyal, Protest

Web Admin

Web Admin

5 Dariya News

ਚੰਡੀਗੜ੍ਹ , 12 Jul 2025

Last updated on: Jul 14, 2025, 12:49 IST

ਅਬੋਹਰ ਵਿੱਚ ਕੱਪੜਾ ਵਪਾਰੀ ਸੰਜੇ ਵਰਮਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦੇ ਸਮਰਥਨ ਵਿੱਚ ਭਾਜਪਾ ਆਗੂ ਮਨਜਿੰਦਰ ਸਿਰਸਾ ਵੱਲੋਂ ਦਿੱਤੇ ਬਿਆਨਾਂ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਵਿਰੋਧ ਵਿੱਚ, 'ਆਪ' ਆਗੂਆਂ ਅਤੇ ਵਰਕਰਾਂ ਨੇ ਜਲੰਧਰ, ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਅਬੋਹਰ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ। 

ਵਿਰੋਧ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਸਮੇਤ ਕਈ ਸੀਨੀਅਰ ਪਾਰਟੀ ਅਧਿਕਾਰੀਆਂ ਨੇ ਹਿੱਸਾ ਲਿਆ। 'ਆਪ' ਆਗੂਆਂ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਵਿਰੁੱਧ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਰਾਜਨੀਤਿਕ ਸੁਰੱਖਿਆ ਦਿੱਤੀ ਜਾ ਰਹੀ ਹੈ। ਇੱਕ ਪਾਸੇ ਭਾਜਪਾ ਕਹਿ ਰਹੀ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ, ਦੂਜੇ ਪਾਸੇ ਜਦੋਂ 'ਆਪ' ਸਰਕਾਰ ਗੈਂਗਸਟਰਾਂ ਵਿਰੁੱਧ ਕਾਰਵਾਈ ਕਰਦੀ ਹੈ ਤਾਂ ਭਾਜਪਾ ਆਗੂ ਉਨ੍ਹਾਂ ਗੈਂਗਸਟਰਾਂ ਦੇ ਸਮਰਥਨ ਵਿੱਚ ਖੜ੍ਹੇ ਹੋ ਜਾਂਦੇ ਹਨ। 

ਇਸ ਦੋਹਰੇ ਮਾਪਦੰਡ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।'ਆਪ' ਵਿਧਾਇਕਾਂ ਨੇ ਕਿਹਾ ਕਿ ਮਨਜਿੰਦਰ ਸਿਰਸਾ ਅਤੇ ਸਾਰੇ ਭਾਜਪਾ ਆਗੂਆਂ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਭਾਜਪਾ ਗੈਂਗਸਟਰਾਂ ਦੇ ਐਨਕਾਊਂਟਰ ਦਾ ਵਿਰੋਧ ਕਰ ਰਹੀ ਹੈ ਅਤੇ ਇਸਦੇ ਨੇਤਾ ਮਨਜਿੰਦਰ ਸਿਰਸਾ ਪੰਜਾਬ ਸਰਕਾਰ 'ਤੇ ਗੈਂਗਸਟਰਾਂ ਨੂੰ ਮਾਰਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਧਮਕੀ ਦੇ ਰਹੇ ਹਨ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਗੈਂਗਸਟਰਾਂ ਨੂੰ ਖਤਮ ਕਰ ਰਹੀ ਹੈ। ਕੇਂਦਰ ਸਰਕਾਰ ਦੀ ਸ਼ਹਿ 'ਤੇ ਕਿਸੇ ਵੀ ਕਾਰੋਬਾਰੀ ਨਾਲ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਨਹੀਂ ਹੋਣ ਦਿੱਤੀ ਜਾਵੇਗੀ। ਪੰਜਾਬ ਵਿੱਚ ਕੇਂਦਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ, ਭਾਜਪਾ ਅਤੇ ਕਾਂਗਰਸ ਦਾ ਕੋਈ ਵਜੂਦ ਨਹੀਂ ਬਚਿਆ। ਇਸੇ ਲਈ ਉਹ ਆਮ ਆਦਮੀ ਪਾਰਟੀ ਦਨੂੰ ਦਬਾਉਣ ਦੀ ਕੋਸ਼ਿਸ਼ਾਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਖਤਮ ਕਰਨ ਦਾ ਸੰਕਲਪ ਲਿਆ ਹੈ। ਜਦੋਂ ਕਿ ਕੇਂਦਰ ਸਰਕਾਰ ਅਤੇ ਪੂਰੀ ਭਾਜਪਾ ਗੈਂਗਸਟਰਾਂ ਨੂੰ ਪਨਾਹ ਦੇ ਰਹੀ ਹੈ। ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਭਾਜਪਾ ਦੀ ਘਟੀਆ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ, ਭਾਜਪਾ ਅਤੇ ਕਾਂਗਰਸ ਤਿੰਨੋਂ ਇੱਕੋ ਜਿਹੇ ਹਨ। ਇਹ ਪਾਰਟੀਆਂ ਪੰਜਾਬ ਦੀ ਖੁਸ਼ਹਾਲੀ ਤੋਂ ਖੁਸ਼ ਨਹੀਂ ਹਨ। ਪਰ ਹੁਣ ਉਨ੍ਹਾਂ ਨੂੰ ਜਨਤਾ ਨੂੰ ਜਵਾਬ ਦੇਣਾ ਪਵੇਗਾ। 

'ਆਪ' ਆਗੂਆਂ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਪੰਜਾਬ ਵਿੱਚ ਕੋਈ ਕੰਮ ਨਹੀਂ ਹੈ। ਇਸੇ ਲਈ ਉਹ ਹਮੇਸ਼ਾ ਕਿਸੇ ਨਾ ਕਿਸੇ ਮੁੱਦੇ 'ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ, ਪਰ 'ਆਪ' ਸਰਕਾਰ ਇਸਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਪੀੜਤ ਹੈ, ਚਾਹੇ ਉਹ ਗੈਂਗਸਟਰਵਾਦ ਹੋਵੇ, ਨਸ਼ਾ ਹੋਵੇ ਜਾਂ ਪਾਣੀ ਦਾ ਮਸਲਾ ਹੋਵੇ, ਹਮੇਸ਼ਾ ਪੰਜਾਬ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਕਰਕੇ ਵਿਰੋਧੀ ਪਾਰਟੀਆਂ ਪ੍ਰੇਸ਼ਾਨ ਹਨ।

 

Tags: Dr Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Barinder Kumar Goel , Barinder Kumar Goyal , Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD