Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਭੀਮ ਨਗਰ ‘ਚ 32 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਦੇ ਕਾਰਜ ਦੀ ਕਰਵਾਈ ਸ਼ੁਰੂਆਤ

ਜਲ ਸੰਕਟ ਤੋਂ ਮਿਲੇਗੀ ਰਾਹਤ, 30 ਦਿਨ ‘ਚ ਲਗ ਜਾਵੇਗਾ ਟਿਊਬਵੈਲ

Bram Shanker Jimpa, AAP, Aam Aadmi Party, Aam Aadmi Party Punjab, AAP Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 13 Jul 2025

Last updated on: Jul 14, 2025, 15:54 IST

ਹੁਸ਼ਿਆਰਪੁਰ ਸ਼ਹਿਰ ਦੇ ਲੋਕਾਂ ਨੂੰ ਪਾਣੀ ਦੇ ਸੰਕਟ ਤੋਂ ਰਾਹਤ ਦੇਣ ਦੇ ਉਦੇਸ਼ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਐਤਵਾਰ ਨੂੰ ਵਾਰਡ ਨੰਬਰ 17 ਦੇ ਭੀਮ ਨਗਰ ਵਿੱਚ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ‘ਤੇ ਕੁੱਲ 32 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਵੇਲੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੀਬ 100 ਟਿਊਬਵੈੱਲ ਸਰਗਰਮੀ ਨਾਲ ਕੰਮ ਕਰ ਰਹੇ ਹਨ, ਜਿਨ੍ਹਾਂ ਦੀ ਮਦਦ ਨਾਲ ਪਾਣੀ ਦੀ ਸਪਲਾਈ ਨੂੰ ਬਿਹਤਰ ਢੰਗ ਨਾਲ ਬਣਾਈ ਰੱਖਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਸ ਵਾਰ ਸ਼ਹਿਰ ਵਿੱਚ ਪਾਣੀ ਦੀ ਸਮੱਸਿਆ ਪੈਦਾ ਨਹੀਂ ਹੋਣ ਦਿੱਤੀ ਜਾਵੇਗੀ। ਜਿੰਪਾ ਨੇ ਭਰੋਸਾ ਦਿੱਤਾ ਕਿ ਭੀਮ ਨਗਰ ਵਿੱਚ ਲਗਾਏ ਜਾਣ ਵਾਲੇ ਇਸ ਨਵੇਂ ਟਿਊਬਵੈੱਲ ਨੂੰ 30 ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਚਾਲੂ ਕਰ ਦਿੱਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਪਾਣੀ ਦੀ ਢੁੱਕਵੀਂ ਸਹੂਲਤ ਮਿਲੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਪਾਣੀ ਦੇ ਸੰਕਟ ਵਰਗੀਆਂ ਸਮੱਸਿਆਵਾਂ ਨੂੰ ਜੜ੍ਹੋਂ ਪੁੱਟਣ ਲਈ ਨਵੇਂ ਟਿਊਬਵੈੱਲ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਗਰਮੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। 

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਪਾਣੀ ਦੀ ਸਪਲਾਈ ਦੀ ਸਥਿਤੀ 'ਤੇ ਨਜ਼ਰ ਰੱਖੀ ਰਾ ਰਹੀ ਹੈ ਅਤੇ ਲੋੜ ਅਨੁਸਾਰ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭੀਮ ਨਗਰ ਵਿੱਚ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਸੀ, ਜੋ ਹੁਣ ਇਸ ਨਵੇਂ ਟਿਊਬਵੈੱਲ ਨਾਲ ਹੱਲ ਹੋ ਜਾਵੇਗੀ।

ਵਿਧਾਇਕ ਜਿੰਪਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੀ ਅਜਿਹੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਹੁਸ਼ਿਆਰਪੁਰ ਦੇ ਨਾਗਰਿਕਾਂ ਨੂੰ ਬਿਹਤਰ ਰਹਿਣ-ਸਹਿਣ ਦੀਆਂ ਸਹੂਲਤਾਂ ਮਿਲ ਸਕਣ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਮਨਜੀਤ ਕੌਰ, ਜਸਵੀਰ ਸਿੰਘ, ਸੁਖਬੀਰ ਸਿੰਘ, ਕਾਮਰੇਡ ਗੰਗਾ ਪ੍ਰਸਾਦ ਅਤੇ ਮੋਹਨ ਲਾਲ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD