Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਬਣਨ ਨੂੰ ਉਪਰੰਤ ਪਹਿਲੀ ਮੋਹਾਲੀ ਫੇਰੀ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਘਰ ਪੁੱਜੇ, ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ, ਕਿਹਾ – ਪੁਰਾਣੇ ਵਰਕਰ ਪਾਰਟੀ ਦਾ ਅਸਲੀ ਸਰਮਾਇਆ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress, Manish Tewari

Web Admin

Web Admin

5 Dariya News

ਮੋਹਾਲੀ , 13 Jul 2025

Last updated on: Jul 14, 2025, 16:00 IST

ਚੰਡੀਗੜ੍ਹ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅੱਜ ਮੋਹਾਲੀ ਵਿਖੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਗ੍ਰਹਿ ‘ਚ ਪਹੁੰਚੇ। ਮੋਹਾਲੀ ‘ਚ ਇਹ ਉਹਨਾਂ ਦੀ ਸੰਸਦ ਮੈਂਬਰ ਬਣਨ ਤੋਂ ਬਾਅਦ ਦੀ ਪਹਿਲੀ ਫੇਰੀ ਸੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਉਹਨਾਂ ਦੀ ਟੀਮ ਵੱਲੋਂ ਮਨੀਸ਼ ਤਿਵਾੜੀ ਦਾ ਸਨਮਾਨ ਕੀਤਾ ਗਿਆ। 

ਉਨ੍ਹਾਂ ਨੇ ਇਲਾਕੇ ਦੇ ਕਈ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਮੌਜੂਦਾ ਸਿਆਸੀ ਹਾਲਤ ‘ਤੇ ਵਿਚਾਰ ਸਾਂਝੇ ਕੀਤੇ। 

ਪੁਰਾਣੇ ਵਰਕਰ ਪਾਰਟੀ ਦਾ ਸਰਮਾਇਆ 

ਮਨੀਸ਼ ਤਿਵਾੜੀ ਨੇ ਕਿਹਾ ਕਿ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਉਹਨਾਂ ਨਾਲ ਖੜੇ ਕਈ ਆਗੂ ਉਹਨਾਂ ਪੁਰਾਣੇ ਵਰਕਰਾਂ ‘ਚੋਂ ਹਨ ਜਿਨ੍ਹਾਂ ਨੇ ਔਖੇ ਸਮੇਂ ‘ਚ ਵੀ ਕਾਂਗਰਸ ਪਾਰਟੀ ਨਾਲ ਵਫਾਦਾਰੀ ਨਿਭਾਈ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਜ਼ਿੰਦਗੀ ਸਮਰਪਿਤ ਕੀਤੀ। ਉਨ੍ਹਾਂ ਕਿਹਾ, "ਇਹ ਪੁਰਾਣੇ ਸਾਥੀ ਪਾਰਟੀ ਲਈ ਵੱਡਾ ਸਰਮਾਇਆ ਹਨ। ਇਨ੍ਹਾਂ ਦੀ ਸੇਵਾ ਅਣਮੋਲ ਹੈ ਅਤੇ ਭਵਿੱਖ ‘ਚ ਇਹ ਲੀਡਰਸ਼ਿਪ ਦੀ ਭੂਮਿਕਾ ਨਿਭਾਉਣਗੇ।"

ਮਨੀਸ਼ ਤਿਵਾੜੀ ਨੇ ਭਾਰਤੀ ਜਨਤਾ ਪਾਰਟੀ ਤੇ ਵਰ੍ਹਦਿਆਂ ਕਿਹਾ ਕਿ ਇਹ ਪਾਰਟੀ ਭਾਰਤ ਦੇ ਸੰਵਿਧਾਨ ਦਾ ਘਾਣ ਕਰਦੇ ਹੋਏ ਸੰਵਿਧਾਨਿਕ ਸੰਸਥਾਵਾਂ ਨੂੰ ਬਰਬਾਦ ਕਰ ਰਹੀ ਹੈ। ਉਹਨਾਂ ਕਿਹਾ ਕਿ ਭਾਰਤ ਦਾ ਚੋਣ ਕਮਿਸ਼ਨ ਭਾਜਪਾ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ ਅਤੇ ਬਿਹਾਰ ਵਿੱਚ ਕਰੋੜਾਂ ਵੋਟਾਂ ਦੇ ਕੱਟੇ ਜਾਣ ਦੀ ਸਾਜ਼ਿਸ਼ ਇਸੇ ਕੜੀ ਦਾ ਹਿੱਸਾ ਹੈ। 

ਉਹਨਾਂ ਕਿਹਾ ਕਿ ਭਾਜਪਾ ਨੂੰ ਬਿਹਾਰ ਵਿੱਚ ਆਪਣੀ ਹਾਰ ਸਪਸ਼ਟ ਨਜ਼ਰ ਆ ਰਹੀ ਹੈ ਇਸ ਲਈ ਐਸਆਈਆਰ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੇ ਨਾਂ ਤੇ ਬਿਹਾਰੀਆਂ ਨਾਲ ਧੋਖਾ ਕੀਤਾ ਜਾ ਰਿਹਾ ਹੈ ਪਰ ਕਾਂਗਰਸ ਪਾਰਟੀ ਵਿਰੋਧੀ ਧਿਰ ਦੇ ਆਗੂ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਭਾਜਪਾ ਨੂੰ ਅਜਿਹੀਆਂ ਕੋਝੀਆਂ ਕੋਸ਼ਿਸ਼ਾਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਉਹਨਾਂ ਕਿਹਾ ਕਿ 2027 ਵਿੱਚ ਪੰਜਾਬ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੇ ਪੱਧਰ ਤੇ ਜਿੱਤ ਹਾਸਿਲ ਕਰਕੇ ਸਰਕਾਰ ਬਣਾਏਗੀ।

ਇਸ ਮੌਕੇ ਤੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਮਨੀਸ਼ ਤਿਵਾੜੀ ਦਾ ਭਰਪੂਰ ਸਵਾਗਤ ਕੀਤਾ। ਸਮਾਗਮ ਵਿੱਚ ਪਵਨ ਦੀਵਾਨ ਸਾਬਕਾ ਚੇਅਰਮੈਨ ਪੰਜਾਬ ਇੰਡਸਟਰੀ ਕਾਰਪੋਰੇਸ਼ਨ, ਕੁਲਵੰਤ ਸਿੰਘ ਕਲੇਰ, ਪ੍ਰਮੋਦ ਮਿਤਰਾ, ਮਾਸਟਰ ਚਰਨ ਸਿੰਘ, (ਤਿੰਨੋ ਕੌਂਸਲਰ) ਹਰਦੀਪ ਸਿੰਘ ਕਿੰਗਰਾ, ਬੁਲਾਰਾ ਪੰਜਾਬ ਕਾਂਗਰਸ, ਜੀਐਸ ਰਿਆੜ, ਸਿਮਰਨਜੀਤ ਸਿੰਘ, ਰਾਜਾ ਕੰਵਰਜੋਤ ਸਿੰਘ, ਐਡਵੋਕੇਟ ਸੁਸ਼ੀਲ ਅਤਰੀ, ਏਕੇ ਕੋਸ਼ਿਕ (ਸੀਐਲਪੀ ਇੰਚਾਰਜ,ਚੰਡੀਗੜ੍ਹ), ਮਨਜੋਤ ਸਿੰਘ, , ਜੰਗਬਹਾਦੁਰ ਸਿੰਘ (ਵਾਈਸ ਚੇਅਰਮੈਨ, ਐੱਸਸੀ ਸੈਲ), ਅਜੈਬ ਸਿੰਘ ਬਾਕਰਪੁਰ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ‌ ਸੋਹਲ, ਗੁਰਮੀਤ ਸਿੰਘ ਸਿਆਣ (ਬੀਸੀ ਸੈਲ), ਜਤਿੰਦਰ ਸਿੰਘ ਜੌਲੀ, ਯੂਥ ਆਗੂ ਅਮਨ ਸਲੈਚ, ਜੀਪੀਐਸ ਬਾਗੜੀਆ, ਪ੍ਰਭਜੋਤ ਪੂਨੀਆ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress , Manish Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD