Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

"ਯੁੱਧ ਨਸ਼ਿਆਂ ਵਿਰੁੱਧ" : 25 ਗ੍ਰਾਮ ਹੈਰੋਇਨ, 23 ਗ੍ਰਾਮ ਨਸ਼ੀਲੇ ਪਾਊਡਰ ਤੇ ਨਸ਼ਾ ਕਰਨ ਦੇ ਆਦੀ ਕੁੱਲ 9 ਗ੍ਰਿਫ਼ਤਾਰ

ਜ਼ਿਲ੍ਹੇ 'ਚ ਮਾੜੇ ਅਨਸਰਾਂ ਅਤੇ ਲਾਅ ਐਂਡ ਆਰਡਰ ਬਣਾਈ ਰੱਖਣ ਲਈ ਕਾਸੋ ਆਪਰੇਸ਼ਨ ਤੇ ਫਲੈਗ ਮਾਰਚ ਕੀਤੇ

Web Admin

Web Admin

5 Dariya News

ਰੂਪਨਗਰ , 13 Jul 2025

Last updated on: Jul 14, 2025, 16:03 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 3 ਹੋਰ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 25 ਗ੍ਰਾਮ ਹੈਰੋਇਨ ਅਤੇ 23 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਅਤੇ ਲਾਅ ਐਂਡ ਆਰਡਰ ਬਣਾਈ ਰੱਖਣ ਲਈ ਕਾਸੋ ਆਪਰੇਸ਼ਨ ਕੀਤਾ ਗਿਆ ਅਤੇ ਵੱਖ-ਵੱਖ ਸਬ-ਡਵੀਜਨਾ ਵਿੱਚ ਫਲੈਗ ਮਾਰਚ ਕੀਤਾ ਗਿਆ।

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਨਸ਼ਾ ਕਰਨ ਦੇ ਆਦੀ ਤੇਜਵਿੰਦਰ ਸਿੰਘ ਵਾਸੀ ਪਿੰਡ ਖੇੜੀ ਸਲਾਬਤਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਸਦਰ ਮੋਰਿੰਡਾ ਵੱਲੋਂ ਸੰਦੀਪ ਸਿੰਘ, ਇਕਬਾਲ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀਆਨ ਪਿੰਡ ਸਲੇਮਪੁਰ ਮੋਰਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਜਤਿੰਦਰ ਕੁਮਾਰ ਉਰਫ਼ ਜਾਨੂ ਅਤੇ ਕਰਨਵੀਰ ਉਰਫ਼ ਕਾਕੂ ਵਾਸੀ ਵਾਰਡ ਨੰ.04 ਮੁਹੱਲਾ ਅਟਾਰੀ ਵਾਲਾ ਸ੍ਰੀ ਆਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 25 ਗ੍ਰਾਮ ਹੈਰੋਈਨ ਬ੍ਰਾਮਦ ਕੀਤੀ ਗਈ ਅਤੇ ਥਾਣਾ ਨੂਰਪੁਰਬੇਦੀ ਵੱਲੋਂ ਉਕਾਰ ਸਿੰਘ ਵਾਸੀ ਨਵੀ ਅਬਾਦੀ ਨੂਰਪੁਰ ਬੇਦੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 23 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।

ਸ. ਗੁਲਨੀਤ ਸਿੰਘ ਖੁਰਾਣਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਅਤੇ ਸਮਾਜ ਵਿਰੋਧੀ ਵਿਵਹਾਰ ਨੂੰ ਜੜ੍ਹੋਂ ਪੁੱਟਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾ ਤੇ ਕਾਰਡਨ ਅਤੇ ਸਰਚ (ਕਾਸੋ) ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੋਰਾਨ ਬੱਸ ਸਟੈਡਾਂ, ਰੇਲਵੇ ਸਟੇਸ਼ਨਾ ਅਤੇ ਸ਼ੱਕੀ ਵਹੀਕਲਾ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਰੂਪਨਗਰ ਪੁਲਿਸ ਵੱਲੋਂ ਵੱਖ-ਵੱਖ ਸਬ-ਡਵੀਜਨਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਪੁਲਿਸ ਦੀ ਦਿੱਖ ਨੂੰ ਵਧਾਉਣਾ, ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ਕਰਨੀ ਅਤੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD