Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੌਤ ਤੋਂ 20 ਦਿਨਾਂ ਬਾਅਦ ਦੁਬਈ ਤੋਂ ਭਾਰਤ ਪੁੱਜਾ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ

ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR S P Singh Oberoi

Web Admin

Web Admin

5 Dariya News

ਅੰਮ੍ਰਿਤਸਰ , 13 Jul 2025

Last updated on: Jul 14, 2025, 16:20 IST

ਬਿਨ੍ਹਾਂ ਕਿਸੇ ਕੋਲੋਂ ਇੱਕ ਵੀ ਰੁਪਈਆ ਇਕੱਠਾ ਕੀਤਿਆਂ ਆਪਣੀ ਨੇਕ ਕਮਾਈ ਵਿਚੋਂ ਹਰ ਸਾਲ ਕਰੋੜਾਂ ਰੁਪਏ ਦਾਨ ਵਜੋਂ ਖਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਸਹਿਯੋਗ ਸਦਕਾ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਨਾਲ ਸਬੰਧਿਤ 51 ਸਾਲਾ ਵਿਅਕਤੀ ਸਤਨਾਮ ਸਿੰਘ ਪੁੱਤਰ ਅਮਰਜੀਤ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਸਤਨਾਮ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਲੱਗਭਗ ਪਿਛਲੇ 11 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਬੀਤੀ 22 ਜੂਨ ਨੂੰ ਕੰਮ ਦੌਰਾਨ ਸਤਨਾਮ ਸਿੰਘ ਪੌੜੀ ਤੋਂ ਹੇਠਾਂ ਡਿੱਗ ਪਿਆ ਅਤੇ ਕੁਝ ਸਮੇਂ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। 

ਇਸ ਮੰਦਭਾਗੀ ਘਟਨਾ ਉਪਰੰਤ ਪੀੜ੍ਹਤ ਪਰਿਵਾਰ ਨੇ ਟਰੱਸਟ ਦੇ ਸਿਹਤ ਸੇਵਾਵਾਂ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਰਾਹੀਂ ਸੰਪਰਕ ਕਰਕੇ ਸਤਨਾਮ ਦਾ ਮਿਤ੍ਰਕ ਸਰੀਰ ਭਾਰਤ ਭੇਜਣ ਲਈ ਕਿਹਾ ਸੀ। ਜਿਸ ਤੇ ਉਨ੍ਹਾਂ ਆਪਣੀ ਟੀਮ ਰਾਹੀਂ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ 'ਚ ਮਦਦ ਕਰ ਕੇ ਜਿੱਥੇ ਸਤਨਾਮ ਦਾ ਮਿਤ੍ਰਕ ਸਰੀਰ ਭਾਰਤ ਭੇਜਿਆ ਉੱਥੇ ਹੀ ਬੀਤੀ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ਹੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਪੁੱਜਦਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਤਨਾਮ ਦਾ ਮ੍ਰਿਤਕ ਸਰੀਰ ਭੇਜਣ ਤੇ ਆਇਆ ਖਰਚ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਜਦੋਂ ਕਿ ਟਰੱਸਟ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਅਨੁਸਾਰ ਸਤਨਾਮ ਦੀ ਪਤਨੀ ਨੂੰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 417 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।

ਇਸ ਦੌਰਾਨ ਹਵਾਈ ਅੱਡੇ ਤੇ ਮੌਜ਼ੂਦ ਸਤਨਾਮ ਦੇ ਬਜ਼ੁਰਗ ਪਿਤਾ ਅਮਰਜੀਤ ਸਿੰਘ,ਪਤਨੀ ਰਾਜਦੀਪ ਕੌਰ, ਮਾਸੜ ਮਨਜੀਤ ਸਿੰਘ, ਭਾਣਜੇ ਸਿਮਰਜੀਤ ਸਿੰਘ ਤੇ ਭਾਣਜੀ ਸਪਿੰਦਰ ਕੌਰ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD