Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਪਾਵਨ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਇਤਿਹਾਸਕ ਫੈਸਲਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 14 Jul 2025

Last updated on: Jul 14, 2025, 18:07 IST

ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਅਤੇ ਸਮਾਜ ਵਿੱਚ ਬੈਚੇਨੀ ਦੀ ਸਥਿਤੀ ਵੀ ਉਤਪੰਨ ਹੋਈ। ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਾਮਲਿਆਂ ਨੂੰ ਨਜਿੱਠਣ ਸਮੇਂ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾਵਾਂ ਨੂੰ ਤਜਵੀਜ਼ਤ ਨਹੀਂ ਕਰਦੀਆਂ। 

ਅਜਿਹੇ ਜੁਰਮਾਂ ਦੀ ਗੰਭੀਰਤਾ ਨੂੰ ਵਿਚਾਰਦਿਆਂ ਅਤੇ ਫਿਰਕੂ ਸਦਭਾਵਨਾ ਅਤੇ ਧਾਰਮਿਕ ਪਵਿੱਤਰਤਾ ਕਾਇਮ ਦੀ ਅਹਿਮੀਅਤ ਨੂੰ ਸਮਝਦਿਆਂ ਮੰਤਰੀ ਮੰਡਲ ਨੇ ਸਜ਼ਾ ਦੀ ਵਿਵਸਥਾ ਹੋਰ ਸਖ਼ਤ ਬਣਾਉਣ ਲਈ ਰਾਜ ਅਧਾਰਿਤ ਕਾਨੂੰਨ ਲਿਆਉਣ ਦੀ ਲੋੜ ਮਹਿਸੂਸ ਕੀਤੀ ਜਿਸ ਵਿੱਚ ਕਿਸੇ ਵੀ ਪਾਵਨ ਗ੍ਰੰਥ ਦੀ ਬੇਅਦਬੀ ਦੇ ਦੋਸ਼ੀ ਠਹਿਰਾਏ ਜਾਣ ਵਾਲਿਆਂ ਲਈ ਉਮਰ ਕੈਦ ਤੱਕ ਦੀ ਸਜ਼ਾ ਵੀ ਸ਼ਾਮਲ ਹੈ। ਇਸ ਸੰਦਰਭ ਵਿੱਚ ਮੰਤਰੀ ਮੰਡਲ ਨੇ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਇਸ ਬਿੱਲ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ਼ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਕਾਨੂੰਨ ਦੇ ਲਾਗੂ ਹੋ ਜਾਣ ਨਾਲ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤਾਕਤ ਮਿਲੇਗੀ। 

ਇਸ ਕਦਮ ਨਾਲ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾ ਕੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਨੂੰ ਹੋਰ ਬਲ ਮਿਲੇਗਾ। ਇਹ ਕਾਬਲੇਗੌਰ ਹੈ ਕਿ ਹੁਣ ਤੱਕ ਅਜਿਹਾ ਕੋਈ ਵਿਸ਼ੇਸ਼ ਕਾਨੂੰਨ ਮੌਜੂਦ ਨਹੀਂ ਜੋ ਪਵਿੱਤਰ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਨੂੰ ਸਿੱਧੇ ਤੌਰ ’ਤੇ ਮੁਖਾਤਬ ਹੁੰਦਾ ਹੋਵੇ ਜਿਸ ਦੇ ਨਤੀਜੇ ਵਜੋਂ ਅਪਰਾਧੀ ਗੰਭੀਰ ਕਾਰਵਾਈ ਤੋਂ ਅਕਸਰ ਬਚ ਨਿਕਲਦੇ ਸਨ। 

ਇਸ ਬਿੱਲ ਦਾ ਉਦੇਸ਼ ਸਾਰੇ ਧਰਮਾਂ ਅਤੇ ਫਿਰਕਿਆਂ ਨਾਲ ਜੁੜੇ ਬੇਅਦਬੀ ਦੇ ਮਾਮਲਿਆਂ ਵਿੱਚ ਸਜ਼ਾ ਦੀ ਵਿਵਸਥਾ ਕਰਕੇ ਇਸ ਕਾਨੂੰਨੀ ਖਲਾਅ ਨੂੰ ਭਰਨਾ ਹੈ। ਇਸ ਤਜਵੀਜ਼ਤ ਕਾਨੂੰਨ ਤਹਿਤ ਬੇਅਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਇਸ ਅਪਰਾਧ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਵੀ ਤਿੰਨ ਤੋਂ ਪੰਜ ਸਾਲ ਦੀ ਕੈਦ ਤੱਕ ਦੀ ਸਜ਼ਾ ਸਾਹਮਣਾ ਕਰਨਾ ਪੈ ਸਕਦਾ ਹੈ ਜਦਕਿ ਅਪਰਾਧ ਲਈ ਉਕਸਾਉਣ ਵਾਲਿਆਂ ਨੂੰ ਅਪਰਾਧ ਦੇ ਮੁਤਾਬਕ ਸਜ਼ਾ ਮਿਲੇਗੀ।

ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025 ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025’ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਰੱਸ਼ਰ ਯੂਨਿਟ, ਮਾਲ ਵਿਕਰੇਤਾ ਅਤੇ ਪ੍ਰਚੂਨ ਵਿਕਰੇਤਾ ਨਿਰਧਾਰਤ ਢਾਂਚੇ ਦੇ ਅੰਦਰ ਕੰਮ ਕਰਨ। ਇਹ ਨਿਯਮ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ, ਐਂਡ ਸਟਾਕਿਸਟਸ ਐਂਡ ਰਿਟੇਲਰ ਐਕਟ-2025 ਦੇ ਅਨੁਸਾਰ ਤਿਆਰ ਕੀਤੇ ਗਏ ਹਨ, ਜੋ ਕਿ ਕਰੱਸ਼ਰ ਯੂਨਿਟਾਂ ਦੁਆਰਾ ਗੈਰ-ਕਾਨੂੰਨੀ ਤੌਰ 'ਤੇ ਮਾਈਨਿੰਗ ਕੀਤੀ ਗਈ ਰੇਤ ਅਤੇ ਬੱਜਰੀ ਦੀ ਖਰੀਦ ਨੂੰ ਰੋਕਣ ਲਈ ਲਾਗੂ ਕੀਤਾ ਗਿਆ ਸੀ।

ਨਵੇਂ ਨਿਯਮ ਐਕਟ ਦੇ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਲਾਗੂ ਕਰਨ ਦੀ ਸਹੂਲਤ ਲਈ ਵਿਸਥਾਰਤ ਪ੍ਰਕਿਰਿਆਵਾਂ, ਨਿਰਧਾਰਤ ਫਾਰਮ, ਸਮਾਂ-ਸੀਮਾਵਾਂ, ਅਧਿਕਾਰੀਆਂ ਅਤੇ ਪਾਲਣਾ ਵਿਧੀਆਂ ਨੂੰ ਪਰਿਭਾਸ਼ਿਤ ਕਰਦੇ ਹਨ। ਇਨ੍ਹਾਂ ਦਾ ਉਦੇਸ਼ ਕਾਰਜਸ਼ੀਲ ਪ੍ਰਕਿਰਿਆਵਾਂ ਵਿੱਚ ਅਸਪਸ਼ਟਤਾ ਨੂੰ ਖਤਮ ਕਰਨਾ, ਰਾਇਲਟੀ ਚੋਰੀ ਅਤੇ ਗੈਰ-ਕਾਨੂੰਨੀ ਖਣਿਜ ਵਪਾਰ ਨੂੰ ਰੋਕਣਾ ਅਤੇ ਵਾਤਾਵਰਣ ਪੱਖੋਂ ਟਿਕਾਊ ਅਤੇ ਕਾਨੂੰਨੀ ਤੌਰ 'ਤੇ ਅਨੁਕੂਲ ਵਪਾਰਕ ਕਾਰਜਾਂ ਨੂੰ ਉਤਸ਼ਾਹਿਤ ਕਰਨਾ ਹੈ। 

ਇਸ ਤੋਂ ਇਲਾਵਾ ਇਨ੍ਹਾਂ ਨਿਯਮਾਂ ਨਾਲ ਸੂਬਾ ਭਰ ਵਿੱਚ ਪਾਰਦਰਸ਼ਤਾ ਵਧਾਉਣ ਅਤੇ ਗੈਰ-ਕਾਨੂੰਨੀ ਮਾਈਨਿੰਗ ਦੀਆਂ ਕਾਰਵਾਈਆਂ ਰੁਕਣ ਦੀ ਉਮੀਦ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD