Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਰਨਾਲ ਸ਼ਹਿਰ ਨੂੰ ਸਵੱਛਤਾ ਵਿੱਚ ਰਾਸ਼ਟਰਪਤੀ ਪੁਰਸਕਾਰ ਲਈ ਚੁਣੇ ਜਾਣ 'ਤੇ ਦਿੱਤੀ ਵਧਾਈ

ਕੇਂਦਰੀ ਮੰਤਰੀ ਨੇ ਲੋਕਾਂ ਨੂੰ ਕੀਤੀ ਅਪੀਲ-ਭਵਿੱਖ ਵਿੱਚ ਵੀ ਸ਼ਹਿਰ ਦੀ ਸਵੱਛਤਾ ਨੂੰ ਬਰਕਰਾਰ ਰੱਖਣ ਵਿੱਚ ਕਰਨ ਸਹਿਯੋਗ

Manohar Lal Khattar, Bharatiya Janata Party, BJP, BJP Haryana, Karnal

Web Admin

Web Admin

5 Dariya News

ਚੰਡੀਗੜ੍ਹ , 13 Jul 2025

Last updated on: Jul 14, 2025, 18:35 IST

ਕੇਂਦਰੀ ਉਰਜਾ, ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਸ੍ਰੀ ਮਨੋਹਰ ਲਾਲ ਨੈ ਕਿਹਾ ਕਿ ਸਵੱਛ ਸਰਵੇਖਣ ਵਿੱਚ ਦੇਸ਼ ਦੇ ਸੱਭ ਤੋਂ ਸਾਫ ਸ਼ਹਿਰਾਂ ਦੀ ਲਿਸਟ ਵਿੱਚ ਕਰਨਾਲ ਸ਼ਹਿਰ ਦਾ ਨਾਮ ਸ਼ਾਮਿਲ ਹੋਇਆ ਹੈ, ੧ੋ ਕਿ ਸਾਡੇ ਸਾਰਿਆਂ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਨੇ ਸਵੱਛਤਾ ਵਿੱਚ ਕਰਨਾਲ ਸ਼ਹਿਰ ਨੂੰ ਰਾਸ਼ਟਰਪਤੀ ਪੁਰਸਕਾਰ ਲਈ ਚੁਣੇ ਜਾਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਸਵੱਛਤਾ ਨੂੰ ਬਰਕਰਾਰ ਰੱਖਣ ਵਿੱਚ ਜਨਤਾ ਸਹਿਯੋਗ ਕਰੇ।

ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਐਤਵਾਰ ਨੂੰ ਕਰਨਾਲ ਦੌਰੇ ਦੌਰਾਨ ਮੀਡੀਆ ਨਾਲ ਰੁਬਰੂ ਹੋ ਰਹੇ ਸਨ। ਉਨ੍ਹਾਂ ਨੇ ਇਸ ਉਪਲਬਧ ਲਈ ਕਰਨਾਲ ਦੇ ਜਨਪ੍ਰਤੀਨਿਧੀਆਂ, ਸਫਾਈ ਕਰਮਚਾਰੀਆਂ ਤੇ ਜਨਤਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਕਰਨਾਲ ਸ਼ਹਿਰ ਨੂੰ ਸਵੱਛਤਾ ਵਿੱਚ ਰਾਸ਼ਟਰਪਤੀ ਪੁਰਸਕਾਰ ਲਈ ਚੁਣਿਆ ਗਿਆ ਹੈ। ਇਹ ਪੁਰਸਕਾਰ ਸਫਾਈ ਮਿੱਤਰਾਂ ਵੱਲੋਂ ਕੀਤੇ ਗਏ ਬਿਹਤਰ ਕੰਮਾਂ ਅਤੇ ਨਾਗਰਿਕਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਫੱਲ ਹੈ।

ਉਨ੍ਹਾਂ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਪਿਛਲੇ ਕਈ ਸਾਲਾਂ ਤੋਂ ਸਵੱਛਤਾ ਸਰਵੇਖਣ ਮੁਹਿੰਮ ਚੱਲ ਰਹੀ ਹੈ, ਜਿਸ ਨੂੰ ਥਰਡ ਪਾਰਟੀ ਏਜੰਸੀ ਵੱਲੋਂ ਕੀਤਾ ਜਾਂਦਾ ਹੈ। ਉਸ ਏਜੰਸੀ ਤੋਂ ਪ੍ਰਾਪਤ ਲਿਸਟ ਅਤੇ ਆਬਾਦੀ ਦੇ ਆਧਾਰ 'ਤੇ ਪੰਜ ਸ਼੍ਰੇਣੀਆਂ ਬਣਾਈਆਂ ਹਨ ਜਿਨ੍ਹਾਂ ਵਿੱਚ 10 ਲੱਖ ਤੋਂ ਉੱਪ ਦੀ ਆਬਾਦੀ ਵਾਲੇ ਸ਼ਹਿਰ ਅਤੇ ਦੂਜੀ ਸ਼੍ਰੇਣੀ 10 ਲੱਖ ਤੋਂ 3 ਲੱਖ ਤੱਕ ਦੀ ਆਬਾਦੀ ਵਾਲੀ ਸ਼੍ਰੇਣੀ ਹੈ। ਦੂਜੀ ਸ਼੍ਰੇਣੀ ਵਿੱਚ ਕਰਨਾਲ ਸ਼ਹਿਰ ਦਾ ਨਾਮ ਸ਼ਾਮਿਲ ਹੈ।

ਮੀਡੀਆ ਦੇ ਇੱਕ ਸੁਆਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਇੱਕ ਪਾਇਲਟ ਪ੍ਰੋਜੈਕਟ ਵਜੋ ਦੇਸ਼ ਦੇ 100 ਸ਼ਹਿਰਾਂ ਨੂੰ ਚੁਣਿਆ ਗਿਆ ਸੀ ਉਨ੍ਹਾਂ ਵਿੱਚ ਕਰਨਾਲ ਸ਼ਹਿਰ ਵੀ ਸ਼ਾਮਿਲ ਸੀ। ਸਮਾਰਟ ਸਿਟੀ ਪ੍ਰੋਜੈਕਟ ਤਹਿਤ ਕਰਨਾਲ ਸ਼ਹਿਰ ਵਿੱਚ ਕਾਫੀ ਕੰਮ ਹੋਇਆ ਹੈ, ਪਰ ਜੋ ਕੰਮ ਪੈਂਡਿੰਗ ਰਹਿ ਗਏ ਸਨ, ਉਨ੍ਹਾਂ ਨੂੰ ਪੂਰਾ ਕਰਵਾਇਆ ਜਾਵੇਗਾ। ਇਸ ਮੌਕੇ 'ਤੇ ਕਰਨਾਲ ਵਿਧਾਇਕ ਸ੍ਰੀ ਜਗਮੋਹਨ ਆਨੰਦ, ਇੰਦਰੀ ਦੇ ਵਿਧਾਇਕ ਸ੍ਰੀ ਰਾਮਕੁਮਾਰ ਕਸ਼ਪ, ਨੀਲੋਖੇੜੀ ਦੇ ਵਿਧਾਹਿਕ ਸ੍ਰੀ ਭਗਵਾਨਦਾਸ ਕਬੀਰਪੰਥੀ, ਅਸੰਧ ਵਿਧਾਇਕ ਸ੍ਰੀ ਯੋਗੇਂਦਰ ਰਾਣਾ, ਨਗਰ ਨਿਗਮ ਮੇਅਰ ਸ੍ਰੀਮਤੀ ਰੇਣੂ ਬਾਲਾ ਗੁਪਤਾ ਤੇ ਹੋਰ ਮਾਣਯੋਗ ਲੋਕ ਮੌਜੂਦ ਰਹੇ।

 

Tags: Manohar Lal Khattar , Bharatiya Janata Party , BJP , BJP Haryana , Karnal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD